Punjab News: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਢਿੱਲੋਂ 3 ਜੂਨ ਨੂੰ ਸਾਂਭਣਗੇ ਅਹੁਦਾ
ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਰਸਮੀ ਤੌਰ 'ਤੇ ਆਪਣਾ ਕਾਰਜਭਾਰ ਸੰਭਾਲਣਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਦਿੱਤੀ...
Advertisement
ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਰਸਮੀ ਤੌਰ 'ਤੇ ਆਪਣਾ ਕਾਰਜਭਾਰ ਸੰਭਾਲਣਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਦਿੱਤੀ ਹੈ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਸਾਬਕਾ ਪ੍ਰਦੇਸ਼ ਪ੍ਰਧਾਨ, ਰਾਸ਼ਟਰੀ ਅਹੁਦੇਦਾਰ, ਕੇਂਦਰੀ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ, ਪ੍ਰਦੇਸ਼ ਕੋਰ ਕਮੇਟੀ ਮੈਂਬਰ, ਪ੍ਰਦੇਸ਼ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ ਅਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਸ਼ਾਮਲ ਹੋਣਗੇ।
Advertisement
ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਜੁਲਾਈ 2023 ਵਿੱਚ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਲਗਾਇਆ ਗਿਆ ਸੀ, ਜਿਨ੍ਹਾਂ ਨੂੰ ਪਿਛਲੇ ਦਿਨੀਂ ਹਟਾ ਕੇ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ।
Advertisement
Advertisement
×

