Punjab News: ਹੁਣ ਚੰਡੀਗੜ੍ਹ ’ਚ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਮੁੱਖ ਸਕੱਤਰ ਦੀ ਪ੍ਰਵਾਨਗੀ ਨਾਲ ਹੀ ਹੋਇਆ ਕਰੇਗੀ
Punjab News: Now meetings of DCs in Chandigarh will be held only with the approval of the Chief Secretary
Advertisement
ਚਰਨਜੀਤ ਭੁੱਲਰ
ਚੰਡੀਗੜ੍ਹ, 20 ਜੂਨ
Advertisement
ਹੁਣ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰਾਂ ਦੀ ਕੋਈ ਮੀਟਿੰਗ ਸੂਬੇ ਦੇ ਮੁੱਖ ਸਕੱਤਰ ਦੀ ਪ੍ਰਵਾਨਗੀ ਨਾਲ ਹੀ ਹੋ ਸਕੇਗੀ। ਪੰਜਾਬ ਦੇ ਪਰਸੋਨਲ ਵਿਭਾਗ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਜਾਰੀ ਕਰ ਕੇ ਇਹ ਹਦਾਇਤ ਦਿੱਤੀ ਹੈ।
ਪੱਤਰ ਵਿਚ ਕਿਹਾ ਗਿਆ ਹੈ ਕਿ ਡਿਪਟੀ ਕਮਿਸ਼ਨਰਜ਼ ਨੂੰ ਚੰਡੀਗੜ੍ਹ ਵਿਖੇ ਮੀਟਿੰਗਾਂ ਲਈ ਬੁਲਾਉਣ ਜਾਂ ਫਿਰ ਉਨ੍ਹਾਂ ਨਾਲ ਵੀਡੀਓ ਕਾਨਫਰੰਸ ਕਰਨ ਤੋਂ ਪਹਿਲਾਂ ਮੁੱਖ ਸਕੱਤਰ ਦੀ ਲਿਖਤੀ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।
ਇਸ ਸਬੰਧੀ ਤਰਕ ਦਿੱਤਾ ਗਿਆ ਹੈ ਕਿ ਜਦੋਂ ਪ੍ਰਬੰਧਕੀ ਸਕੱਤਰ ਡਿਪਟੀ ਕਮਿਸ਼ਨਰਾਂ ਨੂੰ ਚੰਡੀਗੜ੍ਹ ਵਿਚ ਮੀਟਿੰਗ ਲਈ ਬੁਲਾਉਂਦੇ ਹਨ ਜਾਂ ਉਨ੍ਹਾਂ ਨਾਲ ਵੀਡੀਓ ਕਾਨਫਰੰਸ ਕਰਦੇ ਹਨ ਤਾਂ ਫੀਲਡ ਦਾ ਕੰਮ ਅਤੇ ਫੀਲਡ ਮੌਨੀਟਰਿੰਗ ਪ੍ਰਭਾਵਤ ਹੁੰਦੀ ਹੈ।
ਇਸ ਦੇ ਮੱਦੇਨਜ਼ਰ ਇਹ ਲਾਜ਼ਮੀ ਕਰ ਦਿੱਤਾ ਗਿਆ ਹੈ ਕਿ ਅਜਿਹੀ ਕਿਸੇ ਵੀ ਮੀਟਿੰਗ ਤੋਂ ਪਹਿਲਾਂ ਮੁੱਖ ਸਕੱਤਰ ਪੰਜਾਬ ਦੀ ਪ੍ਰਵਾਨਗੀ ਲਈ ਜਾਵੇ।
Advertisement