Punjab News: ਬਠਿੰਡਾ ਦੇ ਨਵੇਂ ਬੱਸ ਅੱਡੇ ਲਈ ਰਾਹ ਪੱਧਰਾ
ਚਰਨਜੀਤ ਭੁੱਲਰ ਚੰਡੀਗੜ੍ਹ, 12 ਜੂਨ ਬਠਿੰਡਾ ’ਚ ਨਵਾਂ ਬੱਸ ਸਟੈਂਡ ਬਣਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਪਾਵਰਕਾਮ ਦੇ ‘ਬੋਰਡ ਆਫ਼ ਡਾਇਰੈਕਟਰਜ਼’ ਨੇ ਬਠਿੰਡਾ ਦੇ ਆਧੁਨਿਕ ਬੱਸ ਸਟੈਂਡ ਲਈ ਜ਼ਮੀਨ ਤਬਦੀਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪਾਵਰਕਾਮ ਦੇ ‘ਬੋਰਡ...
Advertisement
ਚਰਨਜੀਤ ਭੁੱਲਰ
ਚੰਡੀਗੜ੍ਹ, 12 ਜੂਨ
Advertisement
ਬਠਿੰਡਾ ’ਚ ਨਵਾਂ ਬੱਸ ਸਟੈਂਡ ਬਣਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਪਾਵਰਕਾਮ ਦੇ ‘ਬੋਰਡ ਆਫ਼ ਡਾਇਰੈਕਟਰਜ਼’ ਨੇ ਬਠਿੰਡਾ ਦੇ ਆਧੁਨਿਕ ਬੱਸ ਸਟੈਂਡ ਲਈ ਜ਼ਮੀਨ ਤਬਦੀਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਪਾਵਰਕਾਮ ਦੇ ‘ਬੋਰਡ ਆਫ਼ ਡਾਇਰੈਕਟਰਜ਼’ ਦੀ ਮੀਟਿੰਗ ਲੰਘੀ 12 ਮਈ ਨੂੰ ਹੋਈ ਸੀ, ਜਿਸ ਦੇ ਮਿੰਟਸ ਜਾਰੀ ਹੋ ਗਏ ਹਨ। ਪਾਵਰਕਾਮ ਨੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ 30 ਏਕੜ ਜ਼ਮੀਨ ਨਵੇਂ ਬੱਸ ਸਟੈਂਡ ਲਈ ਤਬਦੀਲ ਕਰ ਦਿੱਤੀ ਹੈ।
ਪਾਵਰਕਾਮ ਨੇ ਇਹ ਜ਼ਮੀਨ ਕੁਲੈਕਟਰ ਰੇਟ ਦੇ ਹਿਸਾਬ ਨਾਲ ਦੇਣ ਦਾ ਫ਼ੈਸਲਾ ਕੀਤਾ ਹੈ। ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਜਲਦ ਹੀ ਇਸ ਬੱਸ ਸਟੈਂਡ ਦੀ ਉਸਾਰੀ ਸ਼ੁਰੂ ਕਰਵਾਉਣ ਦੇ ਰੌਂਅ ਵਿੱਚ ਹੈ।
ਚੇਤੇ ਰਹੇ ਕਿ ਪੰਜਾਬ ਕੈਬਨਿਟ ਨੇ ਇਸ ਬਾਰੇ ਸਿਧਾਂਤਕ ਪ੍ਰਵਾਨਗੀ ਪਹਿਲਾਂ ਹੀ ਦਿੱਤੀ ਹੋਈ ਹੈ। ਦੱਸਣਯੋਗ ਹੈ ਕਿ ਬਠਿੰਡਾ ਦੇ ਨਵੇਂ ਬੱਸ ਅੱਡੇ ਦੇ ਵਿਰੋਧ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਵੀ ਚੱਲ ਰਿਹਾ ਹੈ।
Advertisement