ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: ਪ੍ਰਾਪਰਟੀ ਦਾ ਕੰਮ ਕਰਦੇ ਵਿਅਕਤੀ ਵੱਲੋਂ ਪੁੱਤਰ ਤੇ ਪਤਨੀ ਸਣੇ ਖੁਦਕੁਸ਼ੀ

ਤਿੰਨਾਂ ਦੀਆਂ ਲਾਸ਼ਾਂ ਫ਼ਾਰਚੂਨਰ ’ਚੋਂ ਮਿਲੀਆਂ; ਬਨੂੜ-ਤੇਪਲਾ ਮਾਰਗ ’ਤੇ ਵਾਪਰੀ ਘਟਨਾ; ਮੁਹਾਲੀ ਦੇ ਸੈਕਟਰ-109 ’ਚ ਰਹਿੰਦਾ ਸੀ ਪਰਿਵਾਰ
Advertisement

 

 

Advertisement

ਕਰਮਜੀਤ ਸਿੰਘ ਚਿੱਲਾ

ਬਨੂੜ, 22 ਜੂਨ

ਬਨੂੜ ਤੋਂ ਤੇਪਲਾ ਕੌਮੀ ਮਾਰਗ ਤੋਂ ਪਿੰਡ ਚੰਗੇਰਾ ਨੂੰ ਜਾਂਦੀ ਸੜਕ ਨੇੜੇ ਫ਼ਾਰਚੂਨਰ ਵਿੱਚੋਂ ਤਿੰਨ ਲਾਸ਼ਾਂ ਮਿਲੀਆਂ ਹਨ। ਇਹ ਲਾਸ਼ਾਂ ਪ੍ਰਾਪਰਟੀ ਦਾ ਕੰਮ ਕਰਦੇ ਸੰਦੀਪ ਸਿੰਘ (45) ਵਾਸੀ ਪਿੰਡ ਸਿੱਖਵਾਲਾ, ਨੇੜੇ ਲੰਬੀ (ਜ਼ਿਲ੍ਹਾ ਬਠਿੰਡਾ), ਉਸ ਦੀ ਪਤਨੀ ਮਨਦੀਪ ਕੌਰ (42) ਅਤੇ ਉਸ ਦੇ ਪੁੱਤਰ ਅਭੇ (15 ਸਾਲ) ਦੀਆਂ ਹਨ। ਸੰਦੀਪ ਸਿੰਘ ਦੇ ਹੱਥ ਵਿਚ ਪਿਸਤੌਲ ਫੜਿਆ ਹੋਇਆ ਸੀ ਅਤੇ ਤਿੰਨਾਂ ਦੇ ਸਿਰ ਵਿਚ ਗੋਲੀਆਂ ਦੇ ਨਿਸ਼ਾਨ ਹਨ। ਸਮਝਿਆ ਜਾ ਰਿਹਾ ਹੈ ਕਿ ਸੰਦੀਪ ਸਿੰਘ ਨੇ ਪਹਿਲਾਂ ਆਪਣੀ ਪਤਨੀ ਅਤੇ ਪੁੱਤਰ ਨੂੰ ਗੋਲੀਆਂ ਮਾਰਨ ਮਗਰੋਂ ਖ਼ੁਦ ਨੂੰ ਗੋਲੀ ਮਾਰ ਕੇ ਘਟਨਾ ਨੂੰ ਅੰਜ਼ਾਮ ਦਿੱਤਾ।

ਘਟਨਾ ਦਾ ਪਤਾ ਖੇਤਾਂ ਵਿੱਚੋਂ ਟਿਊਬਵੈੱਲ ਲਗਾਉਣ ਆਏ ਕੁੱਝ ਵਿਅਕਤੀਆਂ ਤੋਂ ਲੱਗਿਆ, ਜਿਨ੍ਹਾਂ ਨੇ ਗੱਡੀ ਵਿਚ ਲਾਸ਼ਾਂ ਵੇਖ ਕੇ ਬਨੂੜ ਪੁਲੀਸ ਨੂੰ ਫ਼ੋਨ ਕੀਤਾ, ਜਿਸ ਮਗਰੋਂ ਥਾਣਾ ਬਨੂੜ ਦੀ ਪੁਲੀਸ ਅਤੇ ਰਾਜਪੁਰਾ ਤੋਂ ਡੀਐਸਪੀ ਮਨਜੀਤ ਸਿੰਘ ਮੌਕੇ ’ਤੇ ਪਹੁੰਚੇ। ਪੁਲੀਸ ਦੇ ਪਹੁੰਚਣ ਤੱਕ ਗੱਡੀ ਸਟਾਰਟ ਹੀ ਖੜ੍ਹੀ ਸੀ, ਜਿਸ ਨੂੰ ਪੁਲੀਸ ਨੇ ਜਾ ਕੇ ਬੰਦ ਕੀਤਾ।

ਜਾਣਕਾਰੀ ਅਨੁਸਾਰ ਇਹ ਘਟਨਾ ਚਾਰ ਵਜੇ ਦੇ ਕਰੀਬ ਵਾਪਰੀ। ਸਾਰਾ ਪਰਿਵਾਰ ਪੀਬੀ-65 ਏਐਮ-0082 ਨੰਬਰ ਦੀ ਫਾਰਚੂਨਰ ਗੱਡੀ ਵਿਚ ਸੀ। ਇਹ ਖ਼ਬਰ ਲਿਖੇ ਜਾਣ ਤੱਕ ਤਿੰਨੋਂ ਲਾਸ਼ਾਂ ਅਤੇ ਗੱਡੀ ਘਟਨਾ ਸਥਾਨ ’ਤੇ ਹੀ ਮੌਜੂਦ ਸੀ। ਇੱਥੇ ਵੱਡੀ ਗਿਣਤੀ ਵਿਚ ਪੁਲੀਸ ਪਹੁੰਚੀ। ਪੁਲੀਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਉਡੀਕ ਕੀਤੀ ਜਾ ਰਹੀ ਸੀ। ਮੌਕੇ ’ਤੇ ਪਹੁੰਚੇ ਮ੍ਰਿਤਕ ਦੇ ਇੱਕ ਰਿਸ਼ਤੇਦਾਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਅਤੇ ਉਸ ਦਾ ਪਰਿਵਾਰ ਪਹਿਲਾਂ ਗੁੜਗਾਉਂ ਰਹਿੰਦਾ ਸੀ ਪਰ ਪਿਛਲੇ ਦੋ ਤਿੰਨ ਸਾਲਾਂ ਤੋਂ ਮੁਹਾਲੀ ਦੇ ਐਮਆਰ ਫਲੈਟ ਸੈਕਟਰ 109 ਵਿਚ ਰਹਿ ਰਹੇ ਸਨ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲੀਸ ਵੱਲੋਂ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

Advertisement