Punjab News: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡਾਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
Advertisement
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਯੋਜਨਾ ਬੋਰਡਾਂ ਦੇ ਨਵੇਂ ਚੇਅਰਮੈਨ ਅਤੇ ਮੈਂਬਰ ਨਿਯੁਕਤ ਕਰ ਦਿੱਤੇ ਹਨ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਨਵ ਨਿਯੁਕਤ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ‘ਰੰਗਲਾ ਪੰਜਾਬ’ ਟੀਮ ਵਿੱਚ ਸਭ ਦਾ ਨਿੱਘਾ ਸਵਾਗਤ ਹੈ।
Advertisement
ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।
Advertisement
×