Punjab News ਰਾਜਾ ਵੜਿੰਗ ਤੇ ਬਾਜਵਾ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ
ਪੰਜਾਬ ਕਾਂਗਰਸ ਦੀ ਪ੍ਰਧਾਨਗੀ ’ਚ ਫੇਰਬਦਲ ਦੇ ਚਰਚੇ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਭੂਪੇਸ਼ ਬਘੇਲ ਨੂੰ ਗੁਲਦਸਤਾ ਭੇਟ ਕਰਦੇ ਹੋਏ।
Advertisement
ਚਰਨਜੀਤ ਭੁੱਲਰ
ਚੰਡੀਗੜ੍ਹ, 18 ਫਰਵਰੀ
Advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਨਵੀਂ ਦਿੱਲੀ ’ਚ ਪੰਜਾਬ ਕਾਂਗਰਸ ਮਾਮਲਿਆਂ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਨਾਲ ਪਹਿਲੀ ਮਿਲਣੀ ਕੀਤੀ।
ਚੇਤੇ ਰਹੇ ਕਿ ਕੁਝ ਦਿਨ ਪਹਿਲਾਂ ਹੀ ਕਾਂਗਰਸ ਹਾਈ ਕਮਾਂਡ ਨੇ ਭੂਪੇਸ਼ ਬਘੇਲ (Bhupesh Baghel) ਨੂੰ ਪੰਜਾਬ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ।
ਆਉਂਦੇ ਦਿਨਾਂ ’ਚ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਿਚ ਫੇਰਬਦਲ ਦੇ ਚਰਚੇ ਹਨ।
ਪਤਾ ਲੱਗਾ ਹੈ ਕਿ ਵੜਿੰਗ ਤੇ ਬਾਜਵਾ ਨੇ ਨਵੇਂ ਇੰਚਾਰਜ ਨੂੰ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਤੋਂ ਜਾਣੂ ਕਰਵਾਇਆ।
Advertisement
×