ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: ਕਿਸਾਨਾਂ ਦੀਆਂ ਬੇਸ਼ਕੀਮਤੀ ਜ਼ਮੀਨਾਂ ਖੋਹਣ ਵਿਰੁੱਧ ਲੋਕ ਲਹਿਰ ਵਿੱਢੇਗਾ ਸ਼੍ਰੋਮਣੀ ਅਕਾਲੀ ਦਲ

ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵੱਖ-ਵੱਖ ਮੁੱਦਿਆਂ ਨੂੰ ਚੁੱਕਣ ਦਾ ਫੈਸਲਾ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 30 ਜੂਨ

Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਨਵੀਂ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ’ਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਇਸ ਮੀਟਿੰਗ ਵਿੱਚ ਕੋਰ ਕਮੇਟੀ ਦੇ ਲਗਪਗ ਸਾਰੇ ਮੈਂਬਰ ਮੌਜੂਦ ਰਹੇ, ਜਿਨ੍ਹਾਂ ਵੱਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਤ ਬਾਰੇ ਵਿਚਾਰ-ਚਰਚਾ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਸੂਬੇ ਵਿੱਚ ਸਿਆਸੀ ਬਦਲਾਖੋਰੀ ਦੀ ਨੀਤੀ ਨੂੰ ਬੰਦ ਕਰੇ। ਉਨ੍ਹਾਂ ਫ਼ੈਸਲਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵੱਖ-ਵੱਖ ਮੁੱਦੇ ਚੁੱਕੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਦੀ ਬੇਸ਼ਕੀਮਤੀ ਜ਼ਮੀਨਾਂ ਖੋਹਣ ਤੇ ਭ੍ਰਿਸ਼ਟ ‘ਆਪ’ ਆਗੂਆਂ ਨੂੰ ਬਚਾਉਣ ਵਿਰੁੱਧ ਲੋਕ ਲਹਿਰ ਵਿੱਢੀ ਜਾਵੇਗੀ।

ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠਲੀ ਦਿੱਲੀ ਦੀ ਲੀਡਰਸ਼ਿਪ ਵੱਲੋਂ ਐਮਰਜੈਂਸੀ ਵਰਗੇ ਹਾਲਾਤ ਬਣਾਏ ਗਏ ਹਨ ਅਤੇ ਵਿਰੋਧੀ ਧਿਰ ਦੀ ਆਵਾਜ਼ ਕੁਚਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੁਧਿਆਣਾ ਵਿਚ 24000 ਏਕੜ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਜਿਸ ਨਾਲ ਹਜ਼ਾਰਾਂ ਲੋਕ ਆਪਣੇ ਰੁਜ਼ਗਾਰ ਗੁਆ ਲੈਣਗੇ।

Advertisement
Show comments