DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਅਧਿਆਪਕ ਦੇ ਭਰਾ ਵੱਲੋਂ 12 ਸਾਲਾ ਲੜਕੀ ਨਾਲ ਜਿਨਸੀ ਸ਼ੋਸ਼ਣ

ਇੱਥੋਂ ਦੀ ਪੁਲੀਸ ਨੇ 12 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ ਕਰਨ ਅਤੇ ਧਮਕੀ ਦੇ ਕੇ ਪੈਸੇ ਵਸੂਲਣ ਦੇ ਦੋਸ਼ ਵਿੱਚ ਇੱਕ ਸਥਾਨਕ ਨੌਜਵਾਨ  ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਕੁਲ ਵਜੋਂ ਹੋਈ ਹੈ, ਜੋ ਕਿ ਗੁਲਾਬਗੜ੍ਹ ਰੋਡ ਡੇਰਾਬੱਸੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਇੱਥੋਂ ਦੀ ਪੁਲੀਸ ਨੇ 12 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ ਕਰਨ ਅਤੇ ਧਮਕੀ ਦੇ ਕੇ ਪੈਸੇ ਵਸੂਲਣ ਦੇ ਦੋਸ਼ ਵਿੱਚ ਇੱਕ ਸਥਾਨਕ ਨੌਜਵਾਨ  ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਕੁਲ ਵਜੋਂ ਹੋਈ ਹੈ, ਜੋ ਕਿ ਗੁਲਾਬਗੜ੍ਹ ਰੋਡ ਡੇਰਾਬੱਸੀ ਦਾ ਰਹਿਣ ਵਾਲਾ ਹੈ, ਅਤੇ ਉਹ ਇਸ ਸਮੇਂ ਮੌਕੇ ਤੋਂ ਫਰਾਰ ਹੈ।

ਜਾਂਚ ਅਧਿਕਾਰੀ ਐੱਸਆਈ ਨਰਗਿਸ ਅਨੁਸਾਰ ਪੀੜਤ ਬੱਚੀ ਦੇ ਪਿਤਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਨਾਬਾਲਗ ਧੀ, ਜਿਹੜੀ 7ਵੀਂ ਜਮਾਤ ਵਿੱਚ ਪੜ੍ਹਦੀ ਹੈ, ਡੇਰਾਬੰਸੀ ਟਿਊਸ਼ਨ ਪੜ੍ਹਨ ਜਾਂਦੀ ਸੀ। ਸ਼ਿਕਾਇਤਕਰਤਾ ਅਨੁਸਾਰ ਉਸ ਦੀ ਧੀ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਅਤੇ ਠੀਕ ਤਰ੍ਹਾਂ ਖਾਣਾ ਨਹੀਂ ਖਾ ਰਹੀ ਸੀ। 

Advertisement

ਜਦੋਂ ਪਰਿਵਾਰ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਬੱਚੀ ਨੇ ਦੱਸਿਆ ਕਿ 26 ਸਤੰਬਰ ਨੂੰ ਜਦੋਂ ਉਹ ਟਿਊਸ਼ਨ ਪੜ੍ਹਨ ਗਈ ਤਾਂ ਮੈਡਮ ਘਰ ਨਹੀਂ ਸੀ। ਅਧਿਆਪਕ ਦੇ ਭਰਾ ਮੁਕੁਲ ਨੇ ਕਮਰਾ ਬੰਦ ਕਰਕੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ। ਬੱਚੀ ਨੇ ਇਹ ਵੀ ਖੁਲਾਸਾ ਕੀਤਾ ਕਿ ਮੁਕੁਲ ਨੇ 31 ਅਗਸਤ ਨੂੰ ਉਸ ਤੋਂ 1,000 ਰੁਪਏ ਦੀ ਮੰਗ ਕੀਤੀ ਸੀ, ਜੋ ਉਸ ਨੇ ਕਥਿਤ ਤੌਰ 'ਤੇ ਯੂਪੀਆਈ (UPI) ਰਾਹੀਂ ਭੇਜੇ ਸਨ। ਦੋਸ਼ੀ ਨੇ ਬੱਚੀ ਨੂੰ ਧਮਕੀ ਦਿੱਤੀ ਸੀ ਕਿ ਜੇ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਸ ਦੇ ਮਾਪਿਆਂ ਨੂੰ ਬਦਨਾਮ ਕੀਤਾ ਜਾਵੇਗਾ। ਪੁਲੀਸ ਨੇ ਦੱਸਿਆ ਕਿ ਪੀੜਤਾ ਦਾ ਇਸ ਸਮੇਂ ਉਪ ਮੰਡਲ ਹਸਪਤਾਲ ਡੇਰਾਬੱਸੀ ਵਿਖੇ ਇਲਾਜ ਚੱਲ ਰਿਹਾ ਹੈ।

Advertisement

ਸ਼ਿਕਾਇਤ ਦੇ ਆਧਾਰ 'ਤੇ, ਪੁਲੀਸ ਨੇ ਸੰਬੰਧਿਤ ਧਾਰਾਵਾਂ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement
×