Punjab News: ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀਆਂ ਧਮਕੀਆਂ ਗੰਭੀਰ ਮਾਮਲਾ: ਮਾਨ
ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਯੂਏਪੀਏ ਅਤੇ ਐੱਨਐੱਸਏ ਲਾੳੁਣ ਦੀ ਮੰਗ
Advertisement
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦੇ ਹੋਏ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਹਾਂ ਨੂੰ ਇਸ ਮਾਮਲੇ ਵਿੱਚ ਫੌਰੀ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਹ ਧਮਕੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਫੀਸ਼ੀਅਲ ਈਮੇਲ ’ਤੇ ਭੇਜੀਆਂ ਗਈਆਂ ਹਨ ਜਿਸ ਬਾਰੇ ਪੰਜਾਬ ਪੁਲੀਸ ਵੱਲੋਂ ਖੁਲਾਸਾ ਕੀਤਾ ਗਿਆ ਕਿ ਸ਼ੁਭਮ ਦੂਬੇ ਨਾਂ ਦੇ ਵਿਅਕਤੀ ਨੇ ਇਹ ਈਮੇਲਾਂ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਜਦੋਂ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਉਨ੍ਹਾਂ ਮੰਗ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀਆਂ ਧਮਕੀਆਂ ਦੀ ਜਾਂਚ ਸਖ਼ਤੀ ਨਾਲ ਕੀਤੀ ਜਾਵੇ ਅਤੇ ਸ਼ੱਕੀ ਵਿਅਕਤੀਆਂ ਉਤੇ ਯੂਏਪੀਏ ਅਤੇ ਐਨਐਸਏ ਲਗਾਇਆ ਜਾਵੇ।
Advertisement
Advertisement