ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਚੈੱਕ ਭੇਟ

ਪੰਜਾਬ ਨੰਬਰਦਾਰ ਯੂਨੀਅਨ, ਸਬ-ਤਹਿਸੀਲ ਬਨੂੜ ਵੱਲੋਂ ਪ੍ਰਧਾਨ ਕੁਲਬੀਰ ਸਿੰਘ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੂੰ 1.20 ਲੱਖ ਰੁਪਏ ਦਾ ਚੈੱਕ ਸੂਬੇ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸੌਂਪਿਆ ਗਿਆ।ਡਿਪਟੀ ਕਮਿਸ਼ਨਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ...
ਹੜ੍ਹ ਪੀੜਤਾਂ ਲਈ ਡੀਸੀ ਨੂੰ ਚੈੱਕ ਸੌਂਪਦੇ ਹੋਏ ਨੰਬਰਦਾਰ।-ਫੋਟੋ: ਚਿੱਲਾ
Advertisement
ਪੰਜਾਬ ਨੰਬਰਦਾਰ ਯੂਨੀਅਨ, ਸਬ-ਤਹਿਸੀਲ ਬਨੂੜ ਵੱਲੋਂ ਪ੍ਰਧਾਨ ਕੁਲਬੀਰ ਸਿੰਘ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੂੰ 1.20 ਲੱਖ ਰੁਪਏ ਦਾ ਚੈੱਕ ਸੂਬੇ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸੌਂਪਿਆ ਗਿਆ।ਡਿਪਟੀ ਕਮਿਸ਼ਨਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਪੁਨਰ ਵਸੇਬੇ ਲਈ ਮਦਦ ਦੀ ਅਤਿਅੰਤ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਵੱਖ-ਵੱਖ ਐੱਨ ਜੀ ਓਜ਼ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵੱਡੇ ਪੱਧਰ ’ਤੇ ਅੱਗੇ ਆ ਕੇ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਪ੍ਰਧਾਨ ਜਰਨੈਲ ਸਿੰਘ ਝਰਮੜੀ, ਸਤਨਾਮ ਸਿੰਘ ਲਾਂਡਰਾ, ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਮੁਹਾਲੀ, ਕੁਲਜੀਤ ਸਿੰਘ ਖਾਸਪੁਰ ਪ੍ਰਧਾਨ ਬਨੂੜ ਤਹਿਸੀਲ, ਜਗਤਾਰ ਸਿੰਘ ਬਾਸਮਾਂ ਸੀਨੀਅਰ ਮੀਤ ਪ੍ਰਧਾਨ, ਖ਼ਜ਼ਾਨਚੀ ਸਤਨਾਮ ਸਿੰਘ ਸੱਤਾ, ਕੁਲਵੰਤ ਸਿੰਘ ਧਰਮਗੜ੍ਹ ਨੰਬਰਦਾਰ, ਮੀਤ ਪ੍ਰਧਾਨ ਕੁਲਦੀਪ ਸਿੰਘ ਮਾਨ, ਮੀਤ ਪ੍ਰਧਾਨ ਹਰਪਾਲ ਸਿੰਘ, ਸੁਖਦੇਵ ਸਿੰਘ ਨੰਗਲ ਮੀਤ ਪ੍ਰਧਾਨ, ਬਹਾਦਰ ਸਿੰਘ ਨੰਬਰਦਾਰ, ਰਘਵੀਰ ਸਿੰਘ ਖੇੜਾ ਗੱਜੂ ਨੰਬਰਦਾਰ, ਸਵਰਨ ਸਿੰਘ ਬਾਜਵਾ ਨੰਬਰਦਾਰ ਬਨੂੜ, ਸੁਰਿੰਦਰ ਸਿੰਘ ਨੰਬਰਦਾਰ ਬੂਟਾ ਸਿੰਘ ਵਾਲਾ, ਜਸਵੰਤ ਸਿੰਘ ਨੰਬਰਦਾਰ ਕਰਾਲਾ ਤੋਂ ਇਲਾਵਾ ਹੋਰ ਨੰਬਰਦਾਰ ਮੌਜੂਦ ਸਨ।

Advertisement

 

Advertisement
Show comments