ਪੰਜਾਬ ਪੁਲੀਸ ਨੇ ਬਾਊਂਸਰ ਕਤਲ ਕਾਂਡ ਦੇ 2 ਮੁਲਜ਼ਮਾਂ ਨੂੰ ਨਿਊ ਚੰਡੀਗੜ੍ਹ ’ਚ ਮੁਕਾਬਲੇ ਦੌਰਾਨ ਜ਼ਖ਼ਮੀ ਕਰਕੇ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 9 ਮਈ ਪੰਜਾਬ ਪੁਲੀਸ ਨੇ ਅੱਜ ਨਿਊ ਚੰਡੀਗੜ੍ਹ ਦੇ ਮੈਡੀ-ਸਿਟੀ ਵਿੱਚ ਮੁਕਾਬਲੇ ਤੋਂ ਬਾਅਦ ਖਰੜ ਬਾਊਂਸਰ ਕਤਲ ਕੇਸ ਦੇ ਦੋ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਵਿਕਰਮ ਰਾਣਾ ਅਤੇ ਕਿਰਨ ਉਰਫ ਧਨੋਆ ਵਾਸੀ ਖਰੜ ਵਜੋਂ ਹੋਈ ਹੈ।...
Advertisement 
ਚੰਡੀਗੜ੍ਹ, 9 ਮਈ
ਪੰਜਾਬ ਪੁਲੀਸ ਨੇ ਅੱਜ ਨਿਊ ਚੰਡੀਗੜ੍ਹ ਦੇ ਮੈਡੀ-ਸਿਟੀ ਵਿੱਚ ਮੁਕਾਬਲੇ ਤੋਂ ਬਾਅਦ ਖਰੜ ਬਾਊਂਸਰ ਕਤਲ ਕੇਸ ਦੇ ਦੋ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਵਿਕਰਮ ਰਾਣਾ ਅਤੇ ਕਿਰਨ ਉਰਫ ਧਨੋਆ ਵਾਸੀ ਖਰੜ ਵਜੋਂ ਹੋਈ ਹੈ। ਮੁਹਾਲੀ ਦੀ ਐੱਸਪੀ (ਜਾਂਚ) ਜੋਤੀ ਯਾਦਵ ਨੇ ਦੱਸਿਆ ਕਿ ਕਿਰਨ ਧਨੋਆ ਖ਼ਿਲਾਫ਼ ਪਹਿਲਾਂ ਹੀ ਅਸਲਾ ਐਕਟ ਦਾ ਕੇਸ ਦਰਜ ਹੈ। ਮੌਕੇ ਤੋਂ ਵਾਰਦਾਤ ਵਿੱਚ ਵਰਤੇ ਦੋ ਹਥਿਆਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਪੀੜਤਾਂ ਵਿੱਚੋਂ ਇੱਕ ਦੇ ਪੇਟ ਵਿੱਚ ਗੋਲੀ ਲੱਗੀ ਹੈ। ਦੋਵਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। 7 ਮਈ ਨੂੰ ਖਰੜ ਦੇ ਪਿੰਡ ਚੰਦੋ ਗੋਬਿੰਦਗੜ੍ਹ ਵਿਖੇ ਦੋ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਵੱਲੋਂ ਬਾਊਂਸਰ ਮਨੀਸ਼ ਕੁਮਾਰ (26) ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
Advertisement
Advertisement 
Advertisement 
× 

