DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Police ASI arrest : ਫ਼ਰੀਦਕੋਟ ’ਚ 80,000 ਰੁਪਏ ਰਿਸ਼ਵਤ ਲੈਂਦਿਆਂ ਏ.ਐੱਸ.ਆਈ. ਗੁਰਬਖ਼ਸ਼ ਸਿੰਘ ਰੰਗੇ ਹੱਥੀਂ ਕਾਬੂ

ਪਰਚਾ ਰੱਦ ਕਰਨ ਬਦਲੇ ਮੰਗ ਰਿਹਾ ਸੀ ਪੈਸੇ; ਵਿਜੀਲੈਂਸ ਬਿਊਰੋ ਨੇ ਸਾਦਿਕ ਦੇ ਢਾਬੇ ਤੋਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਪੈਸੇ ਕੀਤੇ ਬਰਾਮਦ

  • fb
  • twitter
  • whatsapp
  • whatsapp
featured-img featured-img
ਫ਼ਰੀਦਕੋਟ ’ਚ 80,000 ਰੁਪਏ ਰਿਸ਼ਵਤ ਲੈਂਦਿਆਂ ਏ.ਐੱਸ.ਆਈ. ਗੁਰਬਖ਼ਸ਼ ਸਿੰਘ ਰੰਗੇ ਹੱਥੀਂ ਕਾਬੂ।
Advertisement

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਏ.ਐੱਸ.ਆਈ. (ASI) ਗੁਰਬਖ਼ਸ਼ ਸਿੰਘ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਾਜ਼ਮ ਦੀ ਪਛਾਣ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੈਦੋਕੇ ਦੇ ਰਹਿਣ ਵਾਲੇ ਵਜੋਂ ਹੋਈ ਹੈ।

ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਅਨੁਸਾਰ ਇਹ ਕਾਰਵਾਈ ਪਿੰਡ ਘੁਗਿਆਣਾ ਦੇ ਰਹਿਣ ਵਾਲੇ ਲੱਖਾ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਦੇ ਪਰਿਵਾਰ ਖ਼ਿਲਾਫ਼ ਦਰਜ ਇੱਕ ਅਪਰਾਧਿਕ ਮਾਮਲੇ ਨੂੰ ਰੱਦ ਕਰਨ ਬਦਲੇ ਏ.ਐੱਸ.ਆਈ. ਗੁਰਬਖ਼ਸ਼ ਸਿੰਘ ਪਹਿਲਾਂ ਹੀ 40,000 ਰੁਪਏ ਰਿਸ਼ਵਤ ਲੈ ਚੁੱਕਾ ਸੀ, ਪਰ ਉਹ ਕੰਮ ਮੁਕੰਮਲ ਕਰਨ ਲਈ 80,000 ਰੁਪਏ ਹੋਰ ਮੰਗ ਰਿਹਾ ਸੀ।

Advertisement

ਸ਼ਿਕਾਇਤ ਦੀ ਪੜਤਾਲ ਅਤੇ ਸ਼ਿਕਾਇਤਕਰਤਾ ਵੱਲੋਂ ਸੌਂਪੀ ਗਈ ਆਡੀਓ ਰਿਕਾਰਡਿੰਗ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ। ਸਾਦਿਕ ਕਸਬੇ ਦੇ ਇੱਕ ਸਥਾਨਕ ਢਾਬੇ ’ਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏ.ਐੱਸ.ਆਈ. ਨੂੰ 80,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਦਬੋਚ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ।

Advertisement

ਦੋਸ਼ੀ ਪੁਲੀਸ ਮੁਲਾਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਫ਼ਿਰੋਜ਼ਪੁਰ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Advertisement
×