DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab: ਆਊਟਸੋਰਸ ਮੁਲਾਜ਼ਮਾਂ ਲਈ 'ਪੰਜਾਬ ਆਊਟਸੋਰਸ ਮੁਲਾਜ਼ਮ ਬਿੱਲ, 2026' ਸਦਨ ਵਿੱਚ ਪਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ’ਚ ਪੇਸ਼ ਪੰਜਾਬ ਆਊਟਸੋਰਸ ਮੁਲਾਜ਼ਮ (ਠੇਕਾ ਅਧਾਰਤ ਨਿਯੁਕਤੀ) ਬਿੱਲ, 2026 ਕਰ ਦਿੱਤਾ ਪਾਸ ਕੀਤਾ ਹੈੇ। ਜਿਸ ਦਾ ਮੁੱਖ ਮਕਸਦ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਆਊਟਸੋਰਸਿੰਗ ਏਜੰਸੀਆਂ ਜਾਂ ਠੇਕੇਦਾਰਾਂ ਰਾਹੀਂ ਕੰਮ ਕਰਦੇ ਯੋਗ...

  • fb
  • twitter
  • whatsapp
  • whatsapp
Advertisement
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ’ਚ ਪੇਸ਼ ਪੰਜਾਬ ਆਊਟਸੋਰਸ ਮੁਲਾਜ਼ਮ (ਠੇਕਾ ਅਧਾਰਤ ਨਿਯੁਕਤੀ) ਬਿੱਲ, 2026 ਕਰ ਦਿੱਤਾ ਪਾਸ ਕੀਤਾ ਹੈੇ। ਜਿਸ ਦਾ ਮੁੱਖ ਮਕਸਦ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਆਊਟਸੋਰਸਿੰਗ ਏਜੰਸੀਆਂ ਜਾਂ ਠੇਕੇਦਾਰਾਂ ਰਾਹੀਂ ਕੰਮ ਕਰਦੇ ਯੋਗ ਕੱਚੇ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਠੇਕੇ ਉੱਤੇ ਲਿਆਉਣਾ ਹੈ ਤਾਂ ਜੋ ਵਿਚੋਲਗਿਰੀ ਅਤੇ ਕਮਿਸ਼ਨ ਨੂੰ ਖ਼ਤਮ ਕਰਕੇ ਸਿੱਧਾ ਸਰਕਾਰੀ ਸਮਝੌਤਾ ਕੀਤਾ ਜਾ ਸਕੇ ਅਤੇ ਇਸ ਨਾਲ ਲਗਪਗ 26,000 ਤੋਂ 28,000 ਮੁਲਾਜ਼ਮਾਂ ਨੂੰ ਲਾਭ ਮਿਲ ਸਕੇ।
ਇਸ ਬਿੱਲ ਤਹਿਤ ਆਮ ਸ਼੍ਰੇਣੀ (Group-C & Group-D) ਦੇ ਜਿਨ੍ਹਾਂ ਆਊਟਸੋਰਸ ਮੁਲਾਜ਼ਮਾਂ ਨੇ ਘੱਟੋ-ਘੱਟ 5 ਸਾਲ ਅਤੇ ਖਤਰਨਾਕ ਸ਼੍ਰੇਣੀ ਜਿਵੇਂ ਕਿ ਬਿਜਲੀ ਵਿਭਾਗ ਦੇ ਹਾਈ ਵੋਲਟੇਜ ਅਮਲੇ, ਸੀਵਰਮੈਨ, ਸਫ਼ਾਈ ਸੇਵਕ, ਫਾਇਰਮੈਨ, ਫਾਇਰ ਡਰਾਈਵਰ ਅਤੇ ਫਾਇਰ ਸਟੇਸ਼ਨ ਦੇ ਅਮਲੇ ਨੇ 3 ਸਾਲ ਦੀ ਨਿਰੰਤਰ ਸੇਵਾ ਪੂਰੀ ਕੀਤੀ ਹੈ, ਉਹ ਸਿੱਧੇ ਠੇਕੇ 'ਤੇ ਆਉਣ ਲਈ ਯੋਗ ਹੋਣਗੇ।

ਨਿਰੰਤਰ ਸੇਵਾ' ਦੀਆਂ ਸ਼ਰਤਾਂ

ਹਰ ਸਾਲ ਘੱਟੋ-ਘੱਟ 240 ਦਿਨਾਂ ਦੀ ਹਾਜ਼ਰੀ ਅਤੇ ਰੋਜ਼ਾਨਾ ਘੱਟੋ-ਘੱਟ 7 ਘੰਟੇ ਡਿਊਟੀ ਹੋਣੀ ਜ਼ਰੂਰੀ ਹੈ। ਏਜੰਸੀ ਬਦਲਣ ਨਾਲ ਸੇਵਾ ਵਿੱਚ ਰੁਕਾਵਟ ਨਹੀਂ ਮੰਨੀ ਜਾਵੇਗੀ। ਪ੍ਰਸ਼ਾਸਕੀ ਕਾਰਨਾਂ, Maternity leave ਜਾਂ ਕੁਦਰਤੀ ਆਫ਼ਤ/ਮਹਾਂਮਾਰੀ ਕਾਰਨ ਆਏ ਪਾੜੇ ਨੂੰ ਸੇਵਾ ਵਿੱਚ ਰੁਕਾਵਟ ਨਹੀਂ ਗਿਣਿਆ ਜਾਵੇਗਾ। ਠੇਕੇ 'ਤੇ ਆਉਣ ਤੋਂ ਬਾਅਦ ਮਿਲਣ ਵਾਲੀ ਤਨਖਾਹ ਪਹਿਲਾਂ ਮਿਲਦੀ 'ਨੈੱਟ ਇਨ-ਹੈਂਡ' ਤੋਂ ਘੱਟ ਨਹੀਂ ਹੋਵੇਗੀ ਅਤੇ 'ਕੋਡ ਆਨ ਵੇਜਿਜ਼, 2019' ਦੇ ਘੱਟੋ-ਘੱਟ ਤਨਖਾਹ ਨਿਯਮਾਂ ਦੇ ਅਨੁਸਾਰ ਹੋਵੇਗੀ । ਠੇਕੇ 'ਤੇ ਆਉਣ ਤੋਂ ਬਾਅਦ ਮੁਲਾਜ਼ਮਾਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਗਾਉਣਾ ਲਾਜ਼ਮੀ ਹੋਵੇਗਾ। ਬਿੱਲ ਅਨੁਸਾਰ ਠੇਕਾ ਸਾਲ-ਦਰ-ਸਾਲ ਦੇ ਅਧਾਰ 'ਤੇ ਵਧਾਇਆ ਜਾਵੇਗਾ, ਜੋ 58 ਸਾਲ ਦੀ ਉਮਰ ਤੱਕ ਚੱਲੇਗਾ।

Advertisement

ਜਿਨ੍ਹਾਂ ਮੁਲਾਜ਼ਮਾਂ ਨੇ ਪੱਕੇ ਹੋਣ ਜਾਂ ਹੋਰ ਮੰਗਾਂ ਲਈ ਅਦਾਲਤਾਂ 'ਚ ਕੇਸ ਕੀਤੇ ਹੋਏ ਹਨ, ਉਨ੍ਹਾਂ ਨੂੰ ਠੇਕੇ 'ਤੇ ਆਉਣ ਲਈ 30 ਦਿਨਾਂ ਦੇ ਅੰਦਰ ਕੇਸ ਵਾਪਸ ਲੈਣ ਦਾ ਹਲਫ਼ਨਾਮਾ ਦੇਣਾ ਪਵੇਗਾ।

Advertisement

ਪੁਰਾਣਾ ਕਾਨੂੰਨ ਰੱਦ

ਇਸ ਬਿੱਲ ਦੇ ਲਾਗੂ ਹੋਣ ਨਾਲ "ਪੰਜਾਬ ਐਡਹੌਕ, ਕੰਟਰੈਕਚੁਅਲ, ਡੇਲੀ ਵੇਜ, ਟੈਂਪਰੇਰੀ, ਵਰਕ ਚਾਰਜਡ ਐਂਡ ਆਊਟਸੋਰਸਡ ਇੰਪਲੌਈਜ਼ ਵੈਲਫੇਅਰ ਐਕਟ, 2016" ਨੂੰ ਰੱਦ ਕਰ ਦਿੱਤਾ ਗਿਆ ਹੈ।

Advertisement
×