DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab Rain Alert: ਪੰਜਾਬ ਵਿਚ ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ

Punjab Weather Update: ਪਟਿਆਲਾ ਵਿਚ ਸਭ ਤੋਂ ਵੱਧ ਮੀਂਹ ਪਿਆ; ਮੋਗਾ ਜ਼ਿਲ੍ਹੇ ਵਿਚ ਮੀਂਹ ਨਾ ਪਿਆ

  • fb
  • twitter
  • whatsapp
  • whatsapp
featured-img featured-img
ਪਟਿਆਲਾ ਵਿਚ ਮੰਗਲਵਾਰ ਨੂੰ ਮੀਂਹ ਪੈਣ ਤੋਂ ਬਾਅਦ ਸੜਕ ’ਤੇ ਖੜ੍ਹਿਆ ਪਾਣੀ।
Advertisement

Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਜਦੋਂ ਕਿ ਸੂਬੇ ਦੇ ਕਈ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲੀਆਂ ਤੇ ਖਾਸਾ ਮੀਂਹ ਪਿਆ। ਇਸ ਤੋਂ ਪਹਿਲਾਂ ਪੰਜਾਬ ਵਿਚ ਪਹਿਲਾਂ ਨਾਲੋਂ ਕਾਫੀ ਘੱਟ ਮੀਂਹ ਪਿਆ ਸੀ ਤੇ ਮੀਂਹ ਵਿਚ 77 ਫ਼ੀਸਦੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਸੀ ਪਰ ਅੱਜ ਦੇ ਮੀਂਹ ਨੇ ਕਾਫੀ ਰਾਹਤ ਦਿੱਤੀ ਹੈ। ਸੂਬੇ ਭਰ ਵਿੱਚ ਔਸਤਨ 16.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਅਗਸਤ ਦੇ ਪਹਿਲੇ ਚਾਰ ਦਿਨਾਂ ਵਿੱਚ ਕੁੱਲ 20.3 ਮਿਲੀਮੀਟਰ ਮੀਂਹ ਪੈ ਚੁੱਕਾ ਹੈ, ਜਦੋਂ ਕਿ ਇਸ ਸਮੇਂ ਦੌਰਾਨ ਲੰਬੇ ਸਮੇਂ ਦੀ ਔਸਤ (LPA) 27 ਮਿਲੀਮੀਟਰ ਹੈ। ਇਸ ਤਰ੍ਹਾਂ ਇਸ ਮਹੀਨੇ ਹੁਣ ਤੱਕ ਸਿਰਫ਼ 25 ਫ਼ੀਸਦੀ ਘਾਟਾ ਹੀ ਬਾਕੀ ਰਿਹਾ ਹੈ।

ਭਾਰਤੀ ਮੌਸਮ ਵਿਭਾਗ (IMD) ਅਨੁਸਾਰ 1 ਤੋਂ 4 ਅਗਸਤ ਦਰਮਿਆਨ ਪਟਿਆਲਾ ਵਿਚ 62.8 ਮਿਲੀਮੀਟਰ ਮੀਂਹ ਪਿਆ ਤੇ ਇਹ ਸੂਬੇ ਵਿਚ ਸਭ ਤੋਂ ਵਧ ਹੈ। ਇਸ ਤੋਂ ਬਾਅਦ ਰੋਪੜ ਵਿੱਚ 60 ਮਿਲੀਮੀਟਰ ਅਤੇ ਪਠਾਨਕੋਟ ਵਿੱਚ 41 ਮਿਲੀਮੀਟਰ ਮੀਂਹ ਪਿਆ ਹੈ। ਮੋਗਾ ਸੂਬੇ ਦਾ ਇਕੋ-ਇਕ ਅਜਿਹਾ ਜ਼ਿਲ੍ਹਾ ਰਿਹਾ ਹੈ ਜੋ ਅਗਸਤ ਵਿੱਚ ਬਿਲਕੁਲ ਸੁੱਕਾ ਰਿਹਾ ਹੈ, ਜਦੋਂ ਕਿ ਤਰਨ ਤਾਰਨ, ਬਠਿੰਡਾ ਅਤੇ ਫਿਰੋਜ਼ਪੁਰ ਵਿੱਚ ਸਭ ਤੋਂ ਘੱਟ ਮੀਂਹ ਪਿਆ ਹੈ।

Advertisement

ਫ਼ਰੀਦਕੋਟ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਰੋਪੜ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਔਸਤ ਤੋਂ ਘੱਟ ਰਿਹਾ ਹੈ।

Advertisement

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਆਮ ਵਾਂਗ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਤੇ ਘੱਟੋ-ਘੱਟ ਤਾਪਮਾਨ ਪਟਿਆਲਾ ਵਿੱਚ 23.8 ਡਿਗਰੀ ਸੈਲਸੀਅਸ ਰਿਹਾ।

5 ਅਤੇ 6 ਅਗਸਤ ਨੂੰ ਪੰਜਾਬ ਵਿੱਚ ਭਰਵਾਂ ਮੀਂਹ ਪੈਣ ਦੀ ਪੇਸ਼ੀਨਗੋਈ

ਪੰਜਾਬ ਵਿੱਚ ਮੌਜੂਦਾ ਮੌਨਸੂਨ ਦੀ ਸਰਗਰਮੀ ਨੂੰ ਆਮ" ਕਰਾਰ ਦਿੰਦਿਆਂ ਮੌਸਮ ਵਿਭਾਗ ਨੇ 5-6 ਅਗਸਤ ਨੂੰ ਪੰਜਾਬ ਭਰ ਵਿੱਚ ਕਾਫ਼ੀ ਭਰਵਾਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਦੋਂ ਕਿ ਵੱਖਰੀਆਂ ਵੱਖਰੀਆਂ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 10 ਅਗਸਤ ਤੱਕ ਸੂਬੇ ਵਿੱਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਉਮੀਦ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੀਆਂ ਸੂਬੇ ਦੀਆਂ ਪੂਰਬੀ ਸਰਹੱਦਾਂ ਨਾਲ ਜੁੜੇ ਇਲਾਕਿਆਂ ਵਿੱਚ ਹੋਰ ਹਿੱਸਿਆਂ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਮੱਧ ਅਤੇ ਉੱਪਰਲੇ ਵਾਯੂਮੰਡਲ ਵਿੱਚ ਇੱਕ ਪੱਛਮੀ ਗੜਬੜੀ ਉੱਤਰ-ਪੱਛਮੀ ਪਾਕਿਸਤਾਨ ਅਤੇ ਨਾਲ ਲੱਗਦੇ ਅਫ਼ਗਾਨਿਸਤਾਨ ਉੱਤੇ ਬਣੀ ਹੋਈ ਹੈ। ਉੱਤਰੀ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਉੱਪਰਲੇ ਹਵਾ ਦਾ ਚੱਕਰਵਾਤੀ ਚੱਕਰ ਮੌਜੂਦ ਹੈ ਅਤੇ ਇੱਕ ਹੋਰ ਚੱਕਰਵਾਤੀ ਸਰਕੂਲੇਸ਼ਨ ਉੱਤਰ-ਪੂਰਬੀ ਰਾਜਸਥਾਨ ਅਤੇ ਉਸ ਦੇ ਆਸ-ਪਾਸ ਦੇ ਖੇਤਰ ਵਿੱਚ ਹੈ। ਇਸ ਕਾਰਨ 10 ਅਗਸਤ ਤੱਕ ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ ਅਤੇ ਕਸ਼ਮੀਰ, ਲੱਦਾਖ ਅਤੇ ਉਤਰਾਖੰਡ ਵਿੱਚ ਤੇਜ਼ ਹਵਾਵਾਂ ਚੱਲਣਗੀਆਂ, ਬਿਜਲੀ ਚਮਕੇਗੀ ਤੇ ਕਾਫੀ ਮੀਂਹ ਪੈਣ ਦੀ ਸੰਭਾਵਨਾ ਹੈ।

Punjab Rain: ਪੰਜਾਬ ’ਚ ਭਾਰੀ ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ

Advertisement
×