DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Safai Workers: ਸਫਾਈ ਕਾਮਿਆਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ

Punjab Worker Regularisation: ਪੰਜ ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰਨ ਵਾਲਿਆਂ ਨੂੰ ਮਿਲੇਗਾ ਫਾਇਦਾ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜ ਸਾਲ ਤੋਂ ਵਧ ਸਮਾਂ ਤੋਂ ਕੰਮ ਕਰ ਰਹੇ ਸਫਾਈ ਕਾਮਿਆਂ ਤੇ ਸੀਵਰਮੈਨਾਂ ਨੂੰ ਪੱਕਾ ਕਰੇਗੀ। ਇਸ ਫੈਸਲੇ ਨਾਲ ਪੰਜ ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮ ਪੱਕੇ ਹੋਣਗੇ।

Advertisement

ਸਰਕਾਰ ਨੇ ਇਹ ਸਹੂਲਤ ਕੰਟਰੈਕਟ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ।

Advertisement

ਪੰਜਾਬ ਵਿੱਚ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸੂਬਾ ਵਿਆਪੀ ਹੜਤਾਲ ਕਾਰਨ ਸਰਕਾਰ ਨੇ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਲਈ ਪੈਕੇਜ ਦਾ ਐਲਾਨ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 3 ਸਾਲ ਦੀ ਲਗਾਤਾਰ ਸੇਵਾ ਪੂਰੀ ਕਰਨ ਵਾਲੇ ਠੇਕੇ ਉੱਤੇ ਰੱਖੇ ਗਏ ਕਰਮਚਾਰੀਆਂ ਨੂੰ ਸਿੱਧੇ ਇਕਰਾਰਨਾਮੇ ਹੇਠ ਲਿਆਂਦਾ ਜਾਵੇਗਾ, 5 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਅਤੇ 2021 ਵਿੱਚ ਭਰਤੀ ਕੀਤੇ ਗਏ ਇਕਰਾਰਨਾਮੇ ਵਾਲੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ 1 ਅਗਸਤ 2026 ਤੋਂ ਇਕਰਾਰਨਾਮੇ ਵਾਲੇ ਸਫ਼ਾਈ ਅਮਲੇ ਦੀ ਮਹੀਨਾਵਾਰ ਤਨਖ਼ਾਹ ਵਧਾ ਕੇ 20,520 ਰੁਪਏ ਕਰ ਦਿੱਤੀ ਜਾਵੇਗੀ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫ਼ੈਸਲੇ ਕਰਮਚਾਰੀ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਏ ਗਏ ਹਨ ਅਤੇ ਮੰਤਰੀ ਮੰਡਲ ਦੀ ਉਪ-ਕਮੇਟੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਲੰਬੀਆਂ ਮੀਟਿੰਗਾਂ ਕੀਤੀਆਂ ਹਨ ਜਿਨ੍ਹਾਂ ਵਿੱਚ ਮੁੱਖ ਮੁੱਦਿਆਂ ’ਤੇ ਸਹਿਮਤੀ ਬਣ ਚੁੱਕੀ ਹੈ। ਉਨ੍ਹਾਂ ਮੌਨਸੂਨ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਾਅ ਅਤੇ ਆਮ ਲੋਕਾਂ ਦੇ ਭਲੇ ਨੂੰ ਮੁੱਖ ਰੱਖਦਿਆਂ ਸਾਰੇ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਹੜਤਾਲ ਖ਼ਤਮ ਕਰਕੇ ਤੁਰੰਤ ਆਪਣੀ ਡਿਊਟੀ 'ਤੇ ਪਰਤਣ ਦੀ ਅਪੀਲ ਕੀਤੀ ਹੈ।

ਇਸ ਤੋਂ ਪਹਿਲਾਂ ਬੀਤੇ ਦਿਨ ਪੰਜਾਬ ਸਰਕਾਰ ਨੇ ਠੇਕੇ ’ਤੇ ਕੰਮ ਕਰਨ ਵਾਲੇ ਸਫਾਈ ਸੇਵਕਾਂ ਦੀ ਤਨਖਾਹ ਲਗਪਗ ਦੁੱਗਣੀ ਕਰ ਦਿੱਤੀ ਸੀ ਜਿਸ ਸਬੰਧੀ ਪੰਜਾਬ ਸਰਕਾਰ ਨੇ ਆਪਣੇ ਪੋਰਟਲ ’ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਵੀਡੀਓ ਵੀ ਪਾਈ ਸੀ।

ਸਰਕਾਰ ਨੇ ਐਲਾਨ ਕੀਤਾ ਸੀ ਕਿ ਠੇਕੇ ’ਤੇ ਕੰਮ ਕਰ ਰਹੇ ਸਫਾਈ ਕਾਮਿਆਂ ਤੇ ਸੀਵਰਮੈਨਾਂ ਨੂੰ ਪਹਿਲੀ ਅਗਸਤ ਨੂੰ ਤਨਖਾਹ ਵਧ ਕੇ ਮਿਲੇਗੀ।

ਸਰਕਾਰ ਦੇ ਫ਼ੈਸਲੇ ਅਨੁਸਾਰ ਪਹਿਲਾਂ 10,500 ਰੁਪਏ ਮਹੀਨਾਵਾਰ ਤਨਖਾਹ ਪ੍ਰਾਪਤ ਕਰ ਰਹੇ ਸਫਾਈ ਸੇਵਕਾਂ ਦੀ ਤਨਖਾਹ ਹੁਣ ਵਧਾ ਕੇ 20,500 ਰੁਪਏ ਕਰ ਦਿੱਤੀ ਗਈ।

ਦੱਸਣਾ ਬਣਦਾ ਹੈ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫਾਈ ਪ੍ਰਬੰਧ ਪ੍ਰਭਾਵਿਤ ਹੋ ਗਏ ਸਨ। ਹੁਣ ਹੜਤਾਲ ਖਤਮ ਹੋਣ ਨਾਲ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਦੇ ਅਧੀਨ ਸਫਾਈ ਪ੍ਰਬੰਧ ਮੁੜ ਆਮ ਵਾਂਗ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।

ਸਰਕਾਰ ਨੇ ਕਿਹਾ ਕਿ ਸਫਾਈ ਸੇਵਕ ਸ਼ਹਿਰਾਂ ਅਤੇ ਪਿੰਡਾਂ ਦੀ ਸਫਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਲਈ ਲੋੜੀਂਦੇ ਕਦਮ ਚੁੱਕੇ ਜਾਂਦੇ ਰਹਿਣਗੇ।

Advertisement
×