ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਨਤੀਜੇ ਦਾ ਐਲਾਨ: ਫ਼ਰੀਦਕੋਟ ਦੀ ਗਗਨਦੀਪ ਕੌਰ 100% ਅੰਕਾਂ ਨਾਲ ਅਵੱਲ : The Tribune India

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਨਤੀਜੇ ਦਾ ਐਲਾਨ: ਫ਼ਰੀਦਕੋਟ ਦੀ ਗਗਨਦੀਪ ਕੌਰ 100% ਅੰਕਾਂ ਨਾਲ ਅਵੱਲ

ਭਗਵੰਤ ਮਾਨ ਵੱਲੋਂ ਇਨਾਮ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਨਤੀਜੇ ਦਾ ਐਲਾਨ: ਫ਼ਰੀਦਕੋਟ ਦੀ ਗਗਨਦੀਪ ਕੌਰ 100% ਅੰਕਾਂ ਨਾਲ ਅਵੱਲ

ਦਰਸ਼ਨ ਸਿੰਘ ਸੋਢੀ

ਮੁਹਾਲੀ, 26 ਮਈ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਕੇ ਲੜਕਿਆਂ ਨੂੰ ਪਿੱਛੇ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਜਾਰੀ ਮੈਰਿਟ ਸੂਚੀ ਅਨੁਸਾਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆਂ (ਫਰੀਦਕੋਟ) ਦੀ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 100 ਫੀਸਦੀ (650\650) ਅੰਕ ਲੈ ਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ ਇਸੇ ਸਕੂਲ ਦੀ ਨਵਜੋਤ ਪੁੱਤਰੀ ਵਿਜੈ ਕੁਮਾਰ ਨੇ 648 ਅੰਕ ਲੈ ਕੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਮੰਢਾਲੀ (ਮਾਨਸਾ) ਦੀ ਹਰਮਨਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 646 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਨਤੀਜੇ ਸਬੰਧੀ ਵੇਰਵੇ ਅਤੇ ਪੂਰਾ ਨਤੀਜਾ 27 ਮਈ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਉਪਲਬੱਧ ਹੋਵੇਗਾ।

ਚਮਕੌਰ ਸਾਹਿਬ(ਸੰਜੀਵ ਬੱਬੀ): ਇਥੋਂ ਦੇ ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਮੁਜਾਫ਼ਤ ਦੀ ਵਿਦਿਆਰਥਣ ਗਰੀਨਾ ਪੁੱਤਰੀ ਪਰਦੀਪ ਕੁਮਾਰ ਪਿੰਡ ਚੱਕਲੋਹਟ ਨੇ ਦਸਵੀਂ ਵਿੱਚੋਂ 646/650 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਤੀਸਰਾ ਸਥਾਨ ਅਤੇ ਜ਼ਿਲ੍ਹਾ ਰੂਪਨਗਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ।

ਸਕੂਲ ਦੇ ਪ੍ਰਿੰਸੀਪਲ ਮਨਜਿੰਦਰ ਸਿੰਘ ਨੇ ਦੱਸਿਆ ਕਿ ਗਰੀਨਾ ਸਕੂਲ ਦੀ ਬਹੁਤ ਹੀ ਹੁਸ਼ਿਆਰ ਅਤੇ ਆਗਿਆਕਾਰੀ ਵਿਦਿਆਰਥਣਾਂ ਵਿੱਚੋਂ ਇੱਕ ਹੈ।

ਭਵਾਨੀਗੜ੍ਹ(ਮੇਜਰ ਸਿੰਘ ਮੱਟਰਾਂ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਦਾ ਨਤੀਜਾ ਐਲਾਨ ਕੀਤਾ ਗਿਆ,ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਵਾਨੀਗੜ੍ਹ ਦੀ ਵਿਦਿਆਰਥਣ ਜਸਮੀਤ ਕੌਰ ਨੇ 644/650 ਅੰਕਾਂ ਨਾਲ ਜ਼ਿਲ੍ਹਾ ਸੰਗਰੂਰ ਵਿੱਚੋਂ ਪਹਿਲਾ ਅਤੇ ਪੰਜਾਬ ਵਿੱਚੋਂ ਚੌਥਾ ਰੈਂਕ ਹਾਸਲ ਕੀਤਾ। ਜਸਮੀਤ ਕੌਰ ਦੀ ਵੱਡੀ ਭੈਣ ਜਸ਼ਨਪ੍ਰੀਤ ਕੌਰ ਨੇ ਵੀ 2020 ਵਿੱਚ ਦਸਵੀਂ ਜਮਾਤ ਵਿੱਚੋਂ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ।

ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਸਮੀਤ ਕੌਰ ਪੁੱਤਰੀ ਗੁਰਦੀਪ ਸਿੰਘ ਵਾਸੀ ਭਵਾਨੀਗੜ੍ਹ ਨੇ ਜ਼ਿਲਾ ਸੰਗਰੂਰ ਵਿੱਚੋਂ ਪਹਿਲਾ ਅਤੇ ਪੰਜਾਬ ਵਿੱਚੋਂ ਚੌਥਾ ਰੈਂਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਸਟਾਫ ਵੱਲੋਂ ਜਸਮੀਤ ਕੌਰ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹਰਵਿੰਦਰ ਪਾਲ ਮੋਤੀ, ਨਰਿੰਦਰ ਸਿੰਘ ਮੰਡੇਰ, ਮਨਜੀਤ ਸਿੰਘ, ਹਰਵਿੰਦਰ ਸਿੰਘ ਟੋਨੀ, ਰਸ਼ਮੀ, ਗੀਤਾ ਰਾਣੀ ਅਤੇ ਸੰਦੀਪ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸਨ।

 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਸਵੀਂ ਵਿੱਚ ਸ਼ਾਨਦਾਰ ਨਤੀਜੇ ਦੇਣ ਵਾਲੀਆ ਲੜਕੀਆਂ ਨੂੰ ਵਧਾਈ ਦਿੰਦਿਆ ਕਿ ਕਿਹਾ,‘ ਸਾਡੀਆਂ ਧੀਆਂ ਨੇ ਮੁੜ ਤੋਂ ਬਾਜ਼ੀ ਮਾਰੀ ਹੈ। ਪਹਿਲੇ ਤੇ ਦੂਜੇ ਸਥਾਨ ’ਤੇ ਫ਼ਰੀਦਕੋਟ ਜ਼ਿਲ੍ਹਾ ਤੇ ਤੀਜੇ ਸਥਾਨ ’ਤੇ ਮਾਨਸਾ ਜ਼ਿਲ੍ਹਾ ਰਿਹਾ। ਪਾਸ ਹੋਏ ਸਾਰੇ ਬੱਚਿਆਂ ਤੇ ਮਾਪੇ-ਅਧਿਆਪਕਾਂ ਨੂੰ ਵੀ ਵਧਾਈਆਂ। ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All