DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab ਦੇ ਸਕੂਲ ਪੰਜ ਫੀਸਦ ਤੋਂ ਵੱਧ ਨਹੀਂ ਵਧਾ ਸਕਣਗੇ ਫੀਸਾਂ: CM Mann

ਪਿਛਲੇ ਤਿੰਨ ਸਾਲਾਂ ਵਿੱਚ 15 ਫੀਸਦ ਤੋਂ ਵੱਧ ਫੀਸਾਂ ਵਸੂਲਣ ਵਾਲੇ ਸਕੂਲਾਂ ਤੋਂ ਫੀਸ ਕਰਵਾਈ ਜਾਵੇਗੀ ਵਾਪਸ

  • fb
  • twitter
  • whatsapp
  • whatsapp
featured-img featured-img
Punjab CM Bhagwant Mann. File photo
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਦੀ ਵਿਦਿਆਰਥਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦਾ ਕੋਈ ਵੀ ਸਕੂਲ ਸਾਲ ਵਿੱਚ ਪੰਜ ਫੀਸਦ ਤੋਂ ਵੱਧ ਫੀਸਾਂ ਨਹੀਂ ਵਧਾ ਸਕੇਗਾ । ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹਾ ਕਾਨੂੰਨ ਤਿਆਰ ਕੀਤਾ ਜਾਵੇਗਾ। ਜਿਸ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 15 ਫੀਸਦ ਤੋਂ ਵੱਧ ਫੀਸ ਵਸੂਲਣ ਵਾਲੇ ਸਕੂਲ ਪ੍ਰਬੰਧਕਾਂ ਤੋਂ ਵਿਦਿਆਰਥੀਆਂ ਦੀ ਫੀਸ ਵੀ ਵਾਪਸ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸੂਬੇ ਵਿੱਚ ਇੱਕ ਸਾਲ ਦੌਰਾਨ 5 ਫੀਸਦ ਤੋਂ ਵੱਧ ਫੀਸ ਵਧਾਉਣ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਦੀ ਵਿਦਿਆਰਥਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ ਵੀ ਕੇਸ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
×