DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Sewa Kendra Strike: 15 ਸਤੰਬਰ ਨੂੰ ਮੁਕੰਮਲ ਬੰਦ ਰਹਿਣਗੇ ਪੰਜਾਬ ਦੇ ‘ਸੇਵਾ ਕੇਂਦਰ’

ਮੁਲਾਜ਼ਮ ਮੁਹਾਲੀ ’ਚ ਕਿਰਤ ਵਿਭਾਗ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ ਦੇਣਗੇ

  • fb
  • twitter
  • whatsapp
  • whatsapp
featured-img featured-img
15 ਸਤੰਬਰ ਨੂੰ ਮੁਕੰਮਲ ਬੰਦ ਰਹਿਣਗੇ ਪੰਜਾਬ ਦੇ ‘ਸੇਵਾ ਕੇਂਦਰ’
Advertisement

ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਅਤੇ ਸਰਕਾਰ ਵੱਲੋਂ ਕਥਿਤ ਬੇਰੁਖ਼ੀ ਵਰਤਣ ਦੇ ਰੋਸ ਵਜੋਂ 15 ਸਤੰਬਰ ਨੂੰ ਪੰਜਾਬ ਭਰ ਦੇ ਸਾਰੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮ ਫੇਜ਼-10, ਮੁਹਾਲੀ ਸਥਿਤ ਕਿਰਤ ਵਿਭਾਗ ਦੇ ਦਫ਼ਤਰ ਦੇ ਸਾਹਮਣੇ ਇਕੱਠੇ ਹੋ ਕੇ ਸੂਬਾ ਪੱਧਰੀ ਧਰਨਾ ਦੇਣਗੇ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਜਾਣੂ ਕਰਵਾਇਆ ਜਾ ਚੁੱਕਾ ਹੈ। ਇਸ ਸਬੰਧੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਲਿਖਤੀ ਪੱਤਰ ਵੀ ਭੇਜੇ ਗਏ ਹਨ, ਪਰ ਹੁਣ ਤੱਕ ਮਸਲਿਆਂ ਦੇ ਹੱਲ ਲਈ ਕੋਈ ਢੁੱਕਵੀਂ ਮੀਟਿੰਗ ਨਹੀਂ ਸੱਦੀ ਗਈ। ਇਸ ਕਾਰਨ ਸੇਵਾ ਕੇਂਦਰ ਮੁਲਾਜ਼ਮਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ।

Advertisement

ਯੂਨੀਅਨ ਨੇ ਕਿਹਾ ਕਿ 15 ਸਤੰਬਰ ਨੂੰ ਸਾਰੇ ਸੇਵਾ ਕੇਂਦਰਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਰਹੇਗਾ ਅਤੇ ਮੁਲਾਜ਼ਮ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਮੁਹਾਲੀ ਪਹੁੰਚਣਗੇ। ਕਿਰਤ ਵਿਭਾਗ ਦੇ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਦੌਰਾਨ ਮੁਲਾਜ਼ਮਾਂ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ ਅਤੇ ਮੰਗਾਂ ਨੂੰ ਅਣਗੌਲਿਆ ਕਰਨ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ।

Advertisement

ਆਗੂਆਂ ਨੇ ਕਿਹਾ ਕਿ ਧਰਨੇ ਦੌਰਾਨ ਹੀ ਸੰਘਰਸ਼ ਦੀ ਅਗਲੀ ਰਣਨੀਤੀ ਬਾਰੇ ਫ਼ੈਸਲਾ ਲਿਆ ਜਾਵੇਗਾ। ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਵੀ ਤਿੱਖੇ ਸੰਘਰਸ਼ੀ ਕਦਮ ਚੁੱਕੇ ਜਾਣਗੇ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਅਗਲੇ ਸੰਘਰਸ਼ ਕਾਰਨ ਪੈਦਾ ਹੋਣ ਵਾਲੀ ਸਥਿਤੀ ਲਈ ਸਰਕਾਰ ਅਤੇ ਸਬੰਧਤ ਵਿਭਾਗ ਜ਼ਿੰਮੇਵਾਰ ਹੋਣਗੇ।

ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਅਤੇ ਜਨਰਲ ਸਕੱਤਰ ਗੁਰਸੇਵਕ ਸਿੰਘ ਚਹਿਲ ਨੇ ਸੂਬੇ ਭਰ ਦੇ ਸਮੂਹ ਮੁਲਾਜ਼ਮਾਂ ਨੂੰ 15 ਸਤੰਬਰ ਦੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

Advertisement
×