DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab SIR: ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਵੋਟਰ ਸੂਚੀ ਦੇ ਖਰੜੇ ਵਿੱਚੋਂ ਗਣਨਾ ਫਾਰਮ ਨਾ ਭਰਨ ਵਾਲੇ 20.66 ਲੱਖ ਵੋਟਰ ਕੀਤੇ ਜਾਣਗੇ ਬਾਹਰ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੌਰਾਨ ਵੋਟਰ ਸੂਚੀ ਦਾ ਖਰੜਾ ਅੱਜ ਜਾਰੀ ਕੀਤਾ ਜਾਣਾ ਹੈ। ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ ਗਣਨਾ ਫਾਰਮ ਨਾ ਭਰਨ ਵਾਲੇ 20.66 ਲੱਖ ਵੋਟਰਾਂ ਦਾ ਨਾਮ ਵੋਟਰ ਸੂਚੀ ਦੇ ਖਰੜੇ ਵਿੱਚੋਂ ਬਾਹਰ ਕਰ ਦਿੱਤਾ ਜਾਵੇਗਾ। ਵੋਟਰ ਸੂਚੀ ਦੇ ਖਰੜੇ ਵਿੱਚ ਬਾਹਰ ਕੀਤੇ ਜਾਣ ਵਾਲੇ 20.66 ਲੱਖ ਵੋਟਰਾਂ ਵਿੱਚੋਂ  5.74 ਲੱਖ ਵੋਟਰਾਂ ਦੀ ਮੌਤ ਹੋ ਚੁੱਕੀ ਹੈ। 1.19 ਲੱਖ ਵੋਟਾਂ ਡੁਪਲੀਕੇਟ ਹਨ, 9.44 ਲੱਖ ਵੋਟਰ ਸ਼ਿਫਟ ਹੋ ਚੁੱਕੇ ਹਨ ਅਤੇ 4.12 ਲੱਖ ਵੋਟਰਾਂ ਨਾਲ ਵਾਰ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕਰਨ ਦੇ ਬਾਵਜੂਦ ਸੰਪਰਕ ਨਹੀਂ ਹੋ ਸਕਿਆ ਹੈ।
ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ 13 ਅਗਸਤ ਨੂੰ ਵੋਟਰ ਸੂਚੀ ਦਾ ਖਰੜਾ ਜਾਰੀ ਹੋਣ ਤੋਂ ਬਾਅਦ ਵੋਟਰਾਂ ਵੱਲੋਂ 12 ਸਤੰਬਰ ਤੱਕ ਆਪਣੇ ਇਤਰਾਜ ਜਾਂ ਦਾਅਵੇ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਨੂੰ ਚੋਣ ਅਧਿਕਾਰੀਆਂ ਵੱਲੋਂ ਵਿਚਾਰਿਆ ਜਾਵੇਗਾ। ਜਦੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 12 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜੂਨ 2026 ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ ਸ਼ੁਰੂ ਕਰਨ ਮੌਕੇ ਵੋਟਰਾਂ ਦੀ ਕੁੱਲ ਗਿਣਤੀ 2.14 ਕਰੋੜ ਦਰਜ ਕੀਤੀ ਗਈ ਸੀ ਜੋ ਕਿ ਵਿਸ਼ੇਸ਼ ਸੁਧਾਈ ਤੋਂ ਬਾਅਦ ਘਟ ਕੇ ਹੁਣ 1.93 ਕਰੋੜ ਰਹਿ ਜਾਵੇਗੀ। ਚੋਣ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਵੋਟਰ ਸੂਚੀ ਦੇ ਖਰੜੇ ਵਿੱਚੋਂ ਬਾਹਰ ਕਿਤੇ ਜਾਣ ਵਾਲੇ ਨਾਮਾਂ ਵਿੱਚ ਮ੍ਰਿਤਕ ਵੋਟਰ, ਸ਼ਿਫਟ ਹੋ ਚੁੱਕੇ ਵੋਟਰ, ਡੁਪਲੀਕੇਟ ਵੋਟਰ ਜਾ ਤਿੰਨ ਵਾਰ ਉਨ੍ਹਾਂ ਦੇ ਘਰ ਚੱਕਰ ਲਗਾਉਣ ਦੇ ਬਾਵਜੂਦ ਗੈਰ ਹਾਜ਼ਰ ਰਹਿਣ ਵਾਲੇ ਵੋਟਰ ਸ਼ਾਮਿਲ ਹਨ। ਇਨ੍ਹਾਂ ਵੋਟਰਾਂ ਵੱਲੋਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ ਵੀ ਆਪਣੇ ਗਣਨਾ ਫਾਰਮ ਨਹੀਂ ਭਰੇ।
Advertisement
×