DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab SIR: ਦੋ ਦਿਨਾਂ ਵਿੱਚ 30 ਲੱਖ ਤੋਂ ਵੱਧ ਫਾਰਮ ਜਮ੍ਹਾਂ

ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 1.30 ਕਰੋੜ ਫਾਰਮ ਹੋਏ ਜਮ੍ਹਾਂ

  • fb
  • twitter
  • whatsapp
  • whatsapp
featured-img featured-img
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ
Advertisement

Punjab SIR: ਚੰਡੀਗੜ੍ਹ ਵਿੱਚ ਮੁੱਖ ਚੋਣ ਅਫ਼ਸਰ ਅਨੰਨਦਿਤਾ ਮਿੱਤਰਾ ਨੇ ਐਤਵਾਰ ਨੂੰ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐਸ.ਆਈ.ਆਰ.) ਦੇ ਹਿੱਸੇ ਵਜੋਂ ਪੂਰੇ ਸੂਬੇ ਵਿੱਚ ਦੋ ਦਿਨਾਂ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਪੰਜਾਬ ਦੇ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਵੋਟਰ ਫਾਰਮ ਜਮ੍ਹਾਂ ਕਰਵਾਏ ਹਨ। ਇਹ ਵਿਸ਼ੇਸ਼ ਕੈਂਪ 11 ਅਤੇ 12 ਜੁਲਾਈ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਸਨ, ਜਿੱਥੇ ਵੋਟਰਾਂ ਨੇ ਆਪਣੇ ਮੁਕੰਮਲ ਕੀਤੇ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਕੋਲ ਜਮ੍ਹਾਂ ਕਰਵਾਏ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਪਿਛਲੇ 18 ਦਿਨਾਂ ਦੌਰਾਨ 1.30 ਕਰੋੜ ਤੋਂ ਵੱਧ ਵੋਟਰ ਪਹਿਲਾਂ ਹੀ ਆਪਣੇ ਫਾਰਮ ਜਮ੍ਹਾਂ ਕਰਵਾ ਚੁੱਕੇ ਹਨ।

ਘਰ-ਘਰ ਜਾ ਕੇ ਫਾਰਮ ਇਕੱਠੇ ਕਰਨ ਦੀ ਮੁਹਿੰਮ ਜਾਰੀ, 24 ਜੁਲਾਈ ਤੱਕ ਵੋਟਰਾਂ ਕੋਲ ਆਖਰੀ ਮੌਕਾ

ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਫਾਰਮ ਇਕੱਠੇ ਕਰਨ ਦਾ ਕੰਮ ਅਜੇ ਵੀ ਚੱਲ ਰਿਹਾ ਹੈ ਅਤੇ ਇਹ ਮੁਹਿੰਮ 24 ਜੁਲਾਈ ਤੱਕ ਲਗਾਤਾਰ ਜਾਰੀ ਰਹੇਗੀ। ਮੁੱਖ ਚੋਣ ਅਫ਼ਸਰ ਨੇ ਉਨ੍ਹਾਂ ਵੋਟਰਾਂ ਨੂੰ ਖਾਸ ਅਪੀਲ ਕੀਤੀ ਹੈ ਜਿਨ੍ਹਾਂ ਨੇ ਅਜੇ ਤੱਕ ਆਪਣੇ ਫਾਰਮ ਜਮ੍ਹਾਂ ਨਹੀਂ ਕਰਵਾਏ। ਇਸ ਕਰ ਕੇ ਉਹ ਬਿਨਾਂ ਕਿਸੇ ਦੇਰੀ ਦੇ ਤੁਰੰਤ ਆਪਣੇ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਖਰੜਾ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਨਾਮ ਸ਼ਾਮਲ ਕਰਨਾ ਯਕੀਨੀ ਬਣਾਉਣ ਲਈ ਸਮੇਂ ਸਿਰ ਫਾਰਮ ਜਮ੍ਹਾਂ ਕਰਵਾਉਣਾ ਬੇਹੱਦ ਜ਼ਰੂਰੀ ਹੈ।

Advertisement

Advertisement
Advertisement
×