DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਰਾਜ ਸੀਨੀਅਰ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ

ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ 10ਵੀ ਪੰਜਾਬ ਰਾਜ ਸੀਨੀਅਰ ਗਤਕਾ ਚੈਂਪੀਅਨਸ਼ਿਪ, ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰਮੱਲ ਯਾਦਗਾਰੀ ਹਾਲ ਵਿੱਚ ਆਰੰਭ ਹੋਈ, ਜਿਸ ਦੇ ਉਦਘਾਟਨੀ ਸਮਾਗਮ ਮੌਕੇ ਗਤਕਾ ਫੈਡਰੇਸ਼ਨ ਆਫ...
  • fb
  • twitter
  • whatsapp
  • whatsapp
featured-img featured-img
ਡੀਆਈਜੀ ਹਰਚਰਨ ਸਿੰਘ ਭੁੱਲਰ ਚੈਂਪੀਅਨਸ਼ਿਪ ਦਾ ਉਦਘਾਟਨ ਕਰਦੇ ਹੋਏ। -ਫੋਟੋ: ਸੂਦ
Advertisement

ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ 10ਵੀ ਪੰਜਾਬ ਰਾਜ ਸੀਨੀਅਰ ਗਤਕਾ ਚੈਂਪੀਅਨਸ਼ਿਪ, ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰਮੱਲ ਯਾਦਗਾਰੀ ਹਾਲ ਵਿੱਚ ਆਰੰਭ ਹੋਈ, ਜਿਸ ਦੇ ਉਦਘਾਟਨੀ ਸਮਾਗਮ ਮੌਕੇ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਗਤਕੇ ਨੂੰ ਪ੍ਰਫੁੱਲਿਤ ਕਰਨ ਲਈ ਫੈਡਰੇਸ਼ਨ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ 300 ਦੇ ਕਰੀਬ ਅੰਡਰ-19 , ਅੰਡਰ-25 ਅਤੇ ਅੰਡਰ-30 ਉਮਰ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਦੇਸ਼ ਦੀਆਂ ਖੇਡਾਂ ਵਿੱਚ ਗਤਕੇ ਨੂੰ ਸ਼ਾਮਲ ਕਰਨਾ ਸਿੱਖ ਕੌਮ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਇਸ ਖੇਡ ਨੂੰ ਵਿਸ਼ਵ ਪੱਧਰ ਤੱਕ ਲਿਜਾਣ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਜਗਦੀਪ ਸਿੰਘ ਚੀਮਾ, ਕਪਤਾਨ ਪੁਲੀਸ ਸੁਖਨਾਜ ਸਿੰਘ, ਐਸ.ਪੀ.(ਡੀ) ਰਾਕੇਸ਼ ਯਾਦਵ, ਗੱਤਕਾ ਫੈਡਰੇਸ਼ਨ ਦੇ ਜੁਆਇੰਟ ਜਨਰਲ ਸਕੱਤਰ ਜਗਕਿਰਨ ਕੌਰ ਵੜੈਚ, ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਪ੍ਰਿੰਸ ਛਤਵਾਲ, ਜਸਪਾਲ ਸਿੰਘ ਸੰਗਰੂਰ, ਗੁਰਸ਼ਰਨ ਸਿੰਘ, ਰਘਵੀਰ ਸਿੰਘ ਡੇਹਲੋਂ, ਹਰਮਨ ਸਿੰਘ ਮੋਹਾਲੀ, ਸੰਦੀਪ ਸਿੰਘ ਲੁਧਿਆਣਾ, ਸੁਖਦੀਪ ਸਿੰਘ ਲੁਧਿਆਣਾ, ਹਰਦੀਪ ਸਿੰਘ ਮੋਗਾ, ਹਰਦੇਵ ਸਿੰਘ ਬਰਨਾਲਾ ਅਤੇ ਕਰਮਜੀਤ ਸਿੰਘ ਬਰਨਾਲਾ ਆਦਿ ਮੌਜੂਦ ਸਨ।

Advertisement
Advertisement
×