DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab twin blasts: ਬੰਬ ਧਮਾਕਿਆਂ ਰੋਕਣ ’ਚ ਫੇਲ੍ਹ ਮਾਨ ਸਰਕਾਰ, ਹੁਣ ਭਾਜਪਾ ’ਤੇ ਲਾ ਰਹੀ ਝੂਠੇ ਦੋਸ਼: ਅਸ਼ਵਨੀ ਸ਼ਰਮਾ

Punjab twin blasts: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ, ਉਸ ਨੂੰ ਅਸਤੀਫ਼ਾ ਦੇ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ...

  • fb
  • twitter
  • whatsapp
  • whatsapp
featured-img featured-img
ਅਸ਼ਵਨੀ ਸ਼ਰਮਾ ਫਾਈਲ ਫੋਟੋ।
Advertisement
Punjab twin blasts: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ, ਉਸ ਨੂੰ ਅਸਤੀਫ਼ਾ ਦੇ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇਸਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ, ਪਰ ਮਾਨ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਭਾਜਪਾ ’ਤੇ ਚਿੱਕੜ ਸੁੱਟਣਾ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਜਨਤਾ ਗੋਲੀਆਂ, ਬੰਬ ਧਮਾਕਿਆਂ, ਕਤਲਾਂ ਅਤੇ ਨਿੱਤ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਦਾ ਸੰਤਾਪ ਭੋਗ ਰਹੀ ਹੈ, ਜੋ ਆਮ ਆਦਮੀ ਪਾਰਟੀ ਸਰਕਾਰ ਦੀ ਨਿਕੰਮੀ ਕਾਨੂੰਨ-ਵਿਵਸਥਾ ਦੀ ਸਿੱਧੀ ਨਿਸ਼ਾਨੀ ਹੈ।

ਅਸ਼ਵਨੀ ਸ਼ਰਮਾ ਨੇ ਦੁਹਰਾਇਆ ਕਿ ਭਾਜਪਾ ਲਈ ਪੰਜਾਬ ਦੀ ਅਮਨ-ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਡੱਟ ਕੇ ਖੜ੍ਹੀ ਰਹੇਗੀ।

Advertisement
Advertisement
×