ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ’ਵਰਸਿਟੀ ਨੇ ਪੀਜੀ ਕੋਰਸ ਲਈ ਅਰਜ਼ੀਆਂ ਦੀ ਤਰੀਕ ਵਧਾਈ

ਪੰਜਾਬ ਯੂਨੀਵਰਸਿਟੀ ਨੇ ਅਕਾਦਮਿਕ ਸੈਸ਼ਨ 2025-26 ਲਈ ਆਪਣੇ ਪੋਸਟ ਗ੍ਰੈਜੂਏਟ ਕੋਰਸਾਂ ਲਈ ਆਨਲਾਈਨ ਦਾਖਲਾ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ 22 ਜੁਲਾਈ, 2025 ਤੱਕ ਵਧਾ ਦਿੱਤੀ ਹੈ। ਇਸ ਸਬੰਧੀ ਪੀਯੂ ਦੇ ਬੁਲਾਰੇ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਉਨ੍ਹਾਂ ਉਮੀਦਵਾਰਾਂ ਲਈ...
Advertisement
ਪੰਜਾਬ ਯੂਨੀਵਰਸਿਟੀ ਨੇ ਅਕਾਦਮਿਕ ਸੈਸ਼ਨ 2025-26 ਲਈ ਆਪਣੇ ਪੋਸਟ ਗ੍ਰੈਜੂਏਟ ਕੋਰਸਾਂ ਲਈ ਆਨਲਾਈਨ ਦਾਖਲਾ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ 22 ਜੁਲਾਈ, 2025 ਤੱਕ ਵਧਾ ਦਿੱਤੀ ਹੈ। ਇਸ ਸਬੰਧੀ ਪੀਯੂ ਦੇ ਬੁਲਾਰੇ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਉਨ੍ਹਾਂ ਉਮੀਦਵਾਰਾਂ ਲਈ ਦਾਖਲਾ ਸ਼ੈਡਿਊਲ ਵਿੱਚ ਸੋਧ ਕੀਤੀ ਹੈ ਜਿਨ੍ਹਾਂ ਦੇ ਅੰਡਰ-ਗ੍ਰੈਜੂਏਟ ਨਤੀਜੇ 15 ਜੁਲਾਈ, 2025 ਨੂੰ ਐਲਾਨੇ ਗਏ ਸਨ। ਹੁਣ ਇਹ ਤਰੀਕ ਵਧਾਉਣ ਨਾਲ ਉਨ੍ਹਾਂ ਨੂੰ ਅਰਜ਼ੀ ਪ੍ਰਕਿਰਿਆ ਪੂਰਾ ਕਰਨ ਲਈ ਕਾਫ਼ੀ ਸਮਾਂ ਮਿਲ ਜਾਵੇਗਾ।ਉਮੀਦਵਾਰ ਯੂਨੀਵਰਸਿਟੀ ਦੇ ਦਾਖਲਾ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਦੇ ਸਕਦੇ ਹਨ। ਇਸ ਤੋਂ ਪਹਿਲਾਂ ਅਰਜ਼ੀ ਜਮ੍ਹਾਂ ਕਰਨ ਦੀ ਆਖਰੀ ਮਿਤੀ 17 ਜੁਲਾਈ 2025 ਸੀ। ਵਧੇਰੇ ਅਪਡੇਟ ਅਤੇ ਜਾਣਕਾਰੀ ਲਈ ਬਿਨੈਕਾਰਾਂ ਨੂੰ ਨਿਯਮਿਤ ਤੌਰ ’ਤੇ ਅਧਿਕਾਰਤ ਦਾਖਲਾ ਵੈੱਬਸਾਈਟ ’ਤੇ ਜਾਣ ਦੀ ਸਲਾਹ ਦਿੱਤੀ ਗਈ ਹੈ।

 

Advertisement

 

Advertisement