DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Panjab University ਵੱਲੋਂ ‘ਸਿੱਖ ਇਤਿਹਾਸ’ ਹਟਾਉਣ ਦਾ ਫੈਸਲਾ ਪੰਜਾਬੀ ਵਿਰਾਸਤ ਨੂੰ ਮਿਟਾਉਣ ਦੀ ਸਾਜ਼ਿਸ਼ ਕਰਾਰ

ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨ ’ਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼

  • fb
  • twitter
  • whatsapp
  • whatsapp
Advertisement

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਅਕਾਦਮਿਕ ਕੌਂਸਲ ਵੱਲੋਂ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਹਟਾਉਣ ਦਾ ਲਿਆ ਗਿਆ ਫੈਸਲਾ ਬੇਹੱਦ ਮੰਦਭਾਗਾ, ਚਿੰਤਾਜਨਕ ਅਤੇ ਪੰਜਾਬ ਦੇ ਮਹਾਨ ਵਿਰਸੇ ਉੱਤੇ ਸਿੱਧਾ ਹਮਲਾ ਹੈ। ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ’ਤੇ ਇਤਰਾਜ਼ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਗੁਰੂ ਨਾਨਕ ਸਾਹਿਬ ਦੇ ਸਮੇਂ ਤੋਂ ਲੈ ਕੇ 1966 ਤੱਕ ਦਾ ਸਿੱਖ ਇਤਿਹਾਸ ਅਤੇ ਪੰਜਾਬ ਦਾ ਇਤਿਹਾਸ ਜ਼ਰੂਰੀ ਵਿਸ਼ੇ ਵਜੋਂ ਪੜ੍ਹਾਏ ਜਾ ਰਹੇ ਸਨ ਪਰ ਹੁਣ ਨਵੇਂ ਸਿਲੇਬਸ ਵਿੱਚ ਉਪਰੋਕਤ ਇਤਿਹਾਸ ਨੂੰ ਲਾਜ਼ਮੀ ਵਿਸ਼ੇ ਦੀ ਬਜਾਏ ਆਪਸ਼ਨਲ (ਚੋਣਵੇਂ) ਵਿਸ਼ੇ ਵਜੋਂ ਲਾਗੂ ਕਰ ਦਿੱਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਸੰਸਥਾ ਵੱਲੋਂ ਪੰਜਾਬ ਦੇ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਪਿੱਛੇ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। - ਜਗਤਾਰ ਸਿੰਘ ਲਾਂਬਾ

Advertisement

Advertisement

ਉੱਧਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੀ ਵਿਰਾਸਤ ਅਤੇ ਇਤਿਹਾਸ ਨੂੰ ਮਿਟਾਉਣ ਦੀ ਇੱਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ। ਕੇਂਦਰ ਵਿੱਚ ਰਹੀਆਂ ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਦੇ ਅਧਿਕਾਰਾਂ ਅਤੇ ਹੱਕਾਂ ’ਤੇ ਡਾਕੇ ਮਾਰੇ ਹਨ। ਪਹਿਲਾਂ ਕੇਂਦਰ ਵਿੱਚ ਸੱਤਾਧਾਰੀ ਕਾਂਗਰਸੀ ਹਾਕਮਾਂ ਨੇ ਸਾਡੀ ਰਾਜਧਾਨੀ ਚੰਡੀਗੜ੍ਹ ਖੋਹ ਕੇ ਉੱਥੋਂ ਪੰਜਾਬੀ ਜ਼ਬਾਨ ਦਾ ਖ਼ਾਤਮਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹੁਣ ਭਾਜਪਾਈ ਹਾਕਮ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਰੂਪ ਅਤੇ ਹੋਂਦ ਨੂੰ ਖੋਹ ਕੇ ਸਾਡਾ ਇਤਿਹਾਸ ਮਿਟਾਉਣ ’ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਫੈਸਲਿਆਂ ਨੂੰ ਅਜੇ ਵੀ ਨਾ ਰੋਕਿਆ ਗਿਆ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੇ ਹੱਕਾਂ ਦਾ ਕੀ ਹਸ਼ਰ ਹੋਵੇਗਾ, ਇਸ ਬਾਰੇ ਕੁੱਝ ਵੀ ਕਿਹਾ ਨਹੀਂ ਜਾ ਸਕਦਾ। ਪੰਜਾਬ ਯੂਨੀਵਰਸਿਟੀ ਵਰਗੀ ਇਤਿਹਾਸਕ ਸੰਸਥਾ ਵਿੱਚੋਂ ਪੰਜਾਬ ਅਤੇ ਸਿੱਖਾਂ ਦੇ ਲਾਸਾਨੀ ਇਤਿਹਾਸ ਨੂੰ ਗਾਇਬ ਕਰਨਾ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲੋਂ ਤੋੜਨ ਦੀ ਕੋਸ਼ਿਸ਼ ਹੈ। ਇਸ ਯੂਨੀਵਰਸਿਟੀ ਦੀ ਸਥਾਪਨਾ ਅਤੇ ਵਿਕਾਸ ਵਿੱਚ ਪੰਜਾਬ ਦਾ ਅਹਿਮ ਯੋਗਦਾਨ ਰਿਹਾ ਹੈ ਪਰ ਅੱਜ ਇਸ ਸੰਸਥਾ ਨੂੰ ਪੰਜਾਬ ਦੇ ਪ੍ਰਭਾਵ ਤੋਂ ਮੁਕਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕਦਮ ਚੁੱਕੇ ਜਾ ਰਹੇ ਹਨ।

ਪੀਰ ਮੁਹੰਮਦ ਨੇ ਕਿਹਾ ਕਿ ਪਾਰਟੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਇਸ ਫੈਸਲੇ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਦੇਸ਼-ਵਿਦੇਸ਼ ਵਿੱਚ ਵੱਸਦੇ ਹਰ ਸੱਚੇ ਪੰਜਾਬੀ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀ ਮਾਂ-ਬੋਲੀ, ਇਤਿਹਾਸ ਅਤੇ ਹੱਕਾਂ ਦੀ ਰਾਖੀ ਲਈ ਇਸ ਅਨਿਆਂਪੂਰਨ ਫੈਸਲੇ ਵਿਰੁੱਧ ਇੱਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਪਹਿਲਾਂ ਵਾਂਗ ਬਹਾਲ ਕੀਤਾ ਜਾਵੇ, ਨਹੀਂ ਤਾਂ ਇਸ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

Advertisement
×