Punjab Vidhan Sabha: ‘ਆਪ’ ਨੇ ਭਗਤ ਸਿੰਘ ਦੀਆਂ ਤਸਵੀਰਾਂ ਦਿਖਾਵੇ ਲਈ ਲਾਈਆਂ: ਬਾਜਵਾ
Punjab Vidhan Sabha:
ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚੋਂ ਵਾਕਆਊਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀ ਵਿਧਾਇਕ।
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 27 ਮਾਰਚ
Advertisement
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਨੇ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਮਹਿਜ਼ ਦਿਖਾਵੇ ਲਈ ਲਗਾਈਆਂ ਹੋਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਵਾਕ ਆਊਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਐਵਾਰਡ ਦਿੱਤੇ ਜਾਣ ਲਈ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਵਿਧਾਨ ਸਭਾ ਸਪੀਕਰ ਵੱਲੋਂ ਠੁਕਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਦਾ ਸ਼ਹੀਦਾਂ ਪ੍ਰਤੀ ਰਵੱਈਆ ਜੱਗਜ਼ਾਹਰ ਹੋ ਗਿਆ ਹੈ।
Advertisement