DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab Voter List: ਐੱਸ ਆਈ ਆਰ: ਪੰਜਾਬ ਵਿੱਚ 20 ਲੱਖ ਵੋਟਰਾਂ ’ਤੇ ਤਲਵਾਰ ਲਟਕੀ

2.14 ਕਰੋਡ਼ ਵੋਟਰਾਂ ਵਿੱਚੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ 1.93 ਕਰੋਡ਼ ਵੋਟਰਾਂ ਦੀ ਤਸਦੀਕ; 5.74 ਲੱਖ ਮ੍ਰਿਤਕ, 1.19 ਲੱਖ ਡੁਪਲੀਕੇਟ ਅਤੇ 9.44 ਲੱਖ ਸ਼ਿਫਟ ਕਰਨ ਵਾਲੇ ਵੋਟਰਾਂ ਦਾ ਸੂਚੀ ਵਿੱਚੋਂ ਹੋਵੇਗਾ ਨਾਮ ਬਾਹਰ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Punjab Voter Revision: ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦਾ ਕਾਰਜ ਮੁਕੰਮਲ ਹੋ ਗਿਆ। ਇਸ ਦੇ ਨਾਲ ਹੀ ਪੰਜਾਬ ਵਿੱਚ 20 ਲੱਖ ਦੇ ਕਰੀਬ ਉਨ੍ਹਾਂ ਵੋਟਰਾਂ ’ਤੇ ਤਲਵਾਰ ਲਟਕ ਗਈ ਹੈ ਜਿਨ੍ਹਾਂ ਨੇ ਬੀ ਐਲ ਓਜ਼ ਨੂੰ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਾਏ। ਜਦੋਂ ਕਿ 1.93 ਕਰੋੜ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ।

ਬੀ ਐੱਲ ਓਜ਼ ਕੋਲ ਗਣਨਾ ਫਾਰਮ ਜਮ੍ਹਾਂ ਨਾ ਕਰਵਾਉਣ ਵਾਲੇ 20 ਲੱਖ ਵੋਟਰਾਂ ਵਿੱਚ 9.44 ਲੱਖ ਵੋਟਰ ਸ਼ਿਫਟ ਹੋ ਗਏ ਅਤੇ 4.12 ਲੱਖ ਵੋਟਰ ਘਰ ਵਿਚ ਮਿਲੇ ਨਹੀਂ। ਇਸ ਤੋਂ ਇਲਾਵਾ ਪੰਜਾਬ ਵਿੱਚ 5.74 ਲੱਖ ਵੋਟਰਾਂ ਦੀ ਮੌਤ ਹੋ ਚੁੱਕੀ ਹੈ ਅਤੇ 1.19 ਲੱਖ ਵੋਟਾਂ ਡੁਪਲੀਕੇਟ ਪਾਈਆਂ ਗਈਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Advertisement

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸ਼ੁਰੂ ਕਰਨ ਸਮੇਂ ਕੁੱਲ 2.14 ਕਰੋੜ ਵੋਟਰ ਸਨ ਜਿਨ੍ਹਾਂ ਵਿੱਚੋਂ 90.37 ਫ਼ੀਸਦ ਵੋਟਰਾਂ 1.93 ਕਰੋੜ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ। ਜਦੋਂ ਕਿ 9.63 ਫ਼ੀਸਦ 20 ਲੱਖ ਦੇ ਕਰੀਬ ਵੋਟਰਾਂ ਨੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਾਏ ਹਨ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗਣਨਾ ਫਾਰਮ ਜਮ੍ਹਾਂ ਕਰਾਉਣ ਵਾਲੇ ਵੋਟਰਾਂ ਵਿੱਚੋਂ 12 ਲੱਖ ਦੇ ਕਰੀਬ ਵੋਟਰਾਂ ਦੀ ਮੈਪਿੰਗ ਨਹੀਂ ਹੋਈ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ 13 ਅਗਸਤ ਤੋਂ 12 ਸਤੰਬਰ ਤੱਕ ਇਨ੍ਹਾਂ ਵੋਟਰਾਂ ਨੂੰ ਨੋਟਿਸ ਜਾਰੀ ਕਰਕੇ ਮੈਪਿੰਗ ਦੇ ਕੰਮ ਨੂੰ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਨਵੇਂ ਆਦੇਸ਼ਾਂ ਅਨੁਸਾਰ ਜਿਨ੍ਹਾਂ ਪੋਲਿੰਗ ਬੂਥਾਂ ’ਤੇ 1200 ਵੋਟਾਂ ਤੋਂ ਵੱਧ ਵੋਟਾਂ ਹਨ, ਉਨ੍ਹਾਂ ਪੋਲਿੰਗ ਬੂਥਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਪਹਿਲਾਂ ਪੰਜਾਬ ਵਿੱਚ 24453 ਪੋਲਿੰਗ ਬੂਥ ਸਨ, ਜੋ ਕਿ ਹੁਣ ਵੱਧ ਕੇ 25332 ਪੋਲਿੰਗ ਬੂਥ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਕਾਰਜ ਨੂੰ ਮੁਕੰਮਲ ਕਰਨ ਲਈ 24500 ਪੋਲਿੰਗ ਬੂਥਾਂ ’ਤੇ 24 ਹਜ਼ਾਰ ਬੀ ਐੱਲ ਓਜ਼, 2500 ਸੁਪਰਵਾਈਜ਼ਰ, 800 ਏ ਈ ਆਰ ਓ, 117 ਈ ਆਰ ਓ ਅਤੇ 23 ਡਿਪਟੀ ਕਮਿਸ਼ਨਰ ਤਾਇਨਾਤ ਕੀਤੇ ਗਏ ਸਨ ਜਿਨ੍ਹਾਂ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਪਹਿਲੇ ਫੇਜ਼ ਨੂੰ ਮੁਕੰਮਲ ਕੀਤਾ ਗਿਆ।

Advertisement
×