DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Weather update: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਹੁੰਮਸ ਭਰੀ ਗਰਮੀ ਤੋਂ  ਰਾਹਤ

Punjab Weather update: ਪਠਾਨਕੋਟ ਅਤੇ ਹੁਸ਼ਿਆਰਪੁਰ ਸਣੇ ਕਈ ਇਲਾਕਿਆਂ ਵਿੱਚ ਪਿਆ, ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਬਰਸਾਤ ਹੋਈ

  • fb
  • twitter
  • whatsapp
  • whatsapp
featured-img featured-img
Tribune file Photo: Pradeep Tewari
Advertisement
Punjab Weather update: ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਤੜਕੇ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਇਸ ਦੌਰਾਨ ਪਠਾਨਕੋਟ ਅਤੇ ਹੁਸ਼ਿਆਰਪੁਰ ਸਣੇ ਹੋਰ ਨਾ ਕਈ ਇਲਾਕਿਆਂ ਵਿੱਚ ਹਲਕਾ ਅਤੇ ਦਰਮਿਆਨਾ ਮੀਂਹ ਪਿਆ ਹੈ ਜਦੋਂ ਕਿ ਬਾਕੀ ਸਮੁੱਚੇ ਪੰਜਾਬ ਵਿੱਚ ਬੱਦਲਵਾਈ ਹੋਈ ਪਈ ਹੈ।
ਇਸ ਦੇ ਨਾਲ ਹੀ ਚੱਲ ਰਹੀਆਂ ਮੱਠੀਆਂ ਹਵਾਵਾਂ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਵਿੱਚ 61 ਐਮ ਐਮ ਅਤੇ ਹੁਸ਼ਿਆਰਪੁਰ ਵਿੱਚ 5.5 ਐਮਐਮ ਮੀਂਹ ਪਿਆ। ਮੌਸਮ ਵਿਚ ਤਬਦੀਲੀ ਦੇ ਚਲਦਿਆਂ ਜਿੱਥੇ ਆਮ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ ਉੱਥੇ ਹੀ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਪਿਛਲੇ ਦਿਨੀਂ ਦੁਪਹਿਰ ਹੀ ਗਰਮੀ ਕਰਕੇ ਝੋਨੇ ਦੇ ਖੇਤ ਸੁੱਕ ਗਏ ਸਨ ਅਤੇ ਹੁਣ ਕਿਸਾਨਾਂ ਨੂੰ ਕੁਝ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ।
ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 1 ਜੁਲਾਈ ਤੋਂ 5 ਜੁਲਾਈ ਤੱਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਅਤੇ ਕਈ ਥਾਵਾਂ ਤੇ ਹਲਕਾ ਅਤੇ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੋਈ ਹੈ। ਇਸੇ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਅਗਲੇ ਪੰਜ ਤੋਂ ਛੇ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਵੀ ਦਸਤਕ ਦੇ ਦੇਵੇਗਾ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਦੱਸਣ ਯੋਗ ਹੈ ਕਿ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਦੇ ਨਾਲ ਜਿੱਥੇ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਉੱਥੇ ਹੀ ਪਾਵਰ ਕੌਮ ਦੇ ਅਧਿਕਾਰੀਆਂ ਨੂੰ ਵੀ ਰਾਹਤ ਮਿਲ ਗਈ ਹੈ। ਕਿਉਂਕਿ ਪਿਛਲੇ ਦਿਨੀ ਪੰਜਾਬ ਵਿੱਚ ਬਿਜਲੀ ਦੀ ਮੰਗ 17 ਹਜਾਰ ਮੈਗਾਵਾਟ ਤੋਂ ਵੀ ਟੱਪ ਗਈ ਸੀ ਜੋ ਅੱਜ ਮੌਸਮ ਤਬਦੀਲੀ ਕਰਕੇ ਗਿਰਾਵਟ ਦਰਜ ਕੀਤੀ ਗਈ ਹੈ।

ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਬਰਸਾਤ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਸਵੇਰੇ ਮੀਂਹ ਨੇ ਦਸਤਕ ਦੇ ਦਿੱਤੀ ਹੈ। ਮੀਂਹ ਨੇ ਲੋਕਾਂ ਨੂੰ ਹੋਮਸ ਭਰੀ ਗਰਮੀ ਤੋਂ ਰਾਹਤ ਦਿੱਤੀ। ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਬੱਦਲਵਾਈ ਛਾਈ ਹੋਈ ਸੀ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਸਨ। ਪਰ 10.15 ਵਜੇ ਦੇ ਕਰੀਬ ਮੀਂਹ ਪੈਣ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਂਹ ਲਿਆ।

ਮੌਸਮ ਵਿਗਿਆਨੀਆਂ ਨੇ ਸਿਟੀ ਡਿਊਟੀ ਚੰਡੀਗੜ੍ਹ ਵਿੱਚ 1 ਜੁਲਾਈ ਤੋਂ 6 ਜੁਲਾਈ ਤੱਕ ਰੁਕ ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ  ਇਸ ਦੌਰਾਨ ਤੇਜ ਹਵਾਵਾਂ ਚੱਲਣਗੀਆਂ ਅਤੇ ਹਲਕਾ ਤੇ ਦਰਮਿਆਨਾ ਮੀਂਹ ਪਵੇਗਾ।

Advertisement
Advertisement
×