ਪੰਜਾਬ ਛੇਤੀ ਹੋਵੇਗਾ ਨਸ਼ਾ ਮੁਕਤ: ਹੈਪੀ
ਜਗਜੀਤ ਕੁਮਾਰ 27 ਜੁਲਾਈ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੋਸ਼ੋ-ਖਰੋਸ਼ ਨਾਲ ਜਾਰੀ ਹੈ ਅਤੇ ਜ਼ਮੀਨੀ ਤੌਰ ’ਤੇ ਹੋ ਰਹੀ ਕਾਰਵਾਈ ਸਦਕਾ ਛੇਤੀ ਹੀ ਪੰਜਾਬ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ...
Advertisement
ਜਗਜੀਤ ਕੁਮਾਰ
27 ਜੁਲਾਈ
Advertisement
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੋਸ਼ੋ-ਖਰੋਸ਼ ਨਾਲ ਜਾਰੀ ਹੈ ਅਤੇ ਜ਼ਮੀਨੀ ਤੌਰ ’ਤੇ ਹੋ ਰਹੀ ਕਾਰਵਾਈ ਸਦਕਾ ਛੇਤੀ ਹੀ ਪੰਜਾਬ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਤੇ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਿਹਤਯਾਬ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ। ਉਹ ਅੱਜ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦੇ ਸਨ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅੱਜ ਪਿੰਡ ਭਾਂਬਰੀ, ਬਰਵਾਲੀ ਕਲਾਂ, ਚੜੀ, ਭੁੱਟਾ, ਰਿਆ , ਠੀਕਰੀਵਾਲਾ, ਲਖਨਪੁਰ, ਮਨਸੂਰਪੁਰ, ਮਨੈਲਾ ਆਦਿ ਸਮੇਤ ਹੋਰ ਕਈ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ।
Advertisement
Advertisement
×