DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjabi dies in new zealand: ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਦੀ ਨਿਊਜ਼ੀਲੈਂਡ ਸੜਕ ਹਾਦਸੇ ’ਚ ਮੌਤ

ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਆਇਆ ਸੀ ਪੰਜਾਬ; 13 ਦਸੰਬਰ ਨੂੰ ਗਿਆ ਸੀ ਨਿਊਜ਼ੀਲੈਂਡ

  • fb
  • twitter
  • whatsapp
  • whatsapp
Advertisement

ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜੱਸੜਾਂ ਦੇ ਇਕ ਨੌਜਵਾਨ ਦੀ ਨਿਊਜ਼ੀਲੈਂਡ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਉਸ ਦੀ ਪਛਾਣ 46 ਸਾਲਾ ਸੰਦੀਪ ਸਿੰਘ ਜੱਸੜਾਂ ਵਜੋਂ ਹੋਈ ਹੈ। ਉਹ ਕੁਝ ਦਿਨ ਪਹਿਲਾਂ ਹੀ ਭਾਰਤ ਆਇਆ ਸੀ।

ਜਾਣਕਾਰੀ ਅਨੁਸਾਰ ਸੰਦੀਪ ਸਿੰਘ ਜੱਸੜਾਂ ਨਿਊਜ਼ੀਲੈਂਡ ਵਿੱਚ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਵਾਪਰੇ ਸੜਕ ਹਾਦਸੇ ਨੇ ਉਸ ਦੀ ਜਾਨ ਲੈ ਲਈ। ਸੰਦੀਪ ਸਿੰਘ ਜੱਸੜਾਂ ਦੀ ਮੌਤ ਦੀ ਖ਼ਬਰ ਪਿੰਡ ਜੱਸੜਾਂ ਅਤੇ ਚਮਕੌਰ ਸਾਹਿਬ ਪੁੱਜੀ ਤਾਂ ਇਲਾਕੇ ਵਿੱਚ ਮਾਹੌਲ ਗਮਗੀਨ ਹੋ ਗਿਆ।

Advertisement

ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।

Advertisement

ਸੰਦੀਪ ਸਿੰਘ ਜੱਸੜਾਂ ਦੇ ਮਿੱਤਰ ਅਮਨਦੀਪ ਸਿੰਘ ਮਾਂਗਟ ਨੇ ਦੱਸਿਆ ਕਿ ਸੰਦੀਪ ਨੂੰ ਮਿਹਨਤੀ, ਸ਼ਾਂਤ ਸੁਭਾਅ ਅਤੇ ਮਿਲਣਸਾਰ ਨੌਜਵਾਨ ਵਜੋਂ ਯਾਦ ਕੀਤਾ ਜਾਂਦਾ ਰਿਹਾ ਹੈ, ਜੋ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਵਿਦੇਸ਼ ਗਿਆ ਸੀ। ਜ਼ਿਕਰਯੋਗ ਹੈ ਕਿ ਸੰਦੀਪ ਜੱਸੜਾਂ ਚਮਕੌਰ ਸਾਹਿਬ ਵਿਚ ਪਰਿਵਾਰ ਸਮੇਤ ਰਹਿੰਦਾ ਸੀ ਜੋ ਕਬੱਡੀ ਦਾ ਉਘਾ ਖਿਡਾਰੀ ਰਿਹਾ ਹੈ, ਜੋ ਦੋ ਕੁ ਸਾਲ ਪਹਿਲਾ ਹੀ ਰੋਜ਼ੀ ਰੋਟੀ ਲਈ ਨਿਊਜ਼ੀਲੈਂਡ ਗਿਆ ਸੀ ਅਤੇ ਉਹ ਆਪਣੇ ਦੋਸਤ ਅਮਨਦੀਪ ਸਿੰਘ ਮਾਂਗਟ ਦੇ ਬੇਟੇ ਦੀ ਸ਼ਾਦੀ ਵਿੱਚ ਸ਼ਾਮਲ ਹੋਣ ਲਈ ਨਵੰਬਰ ਮਹੀਨੇ ਵਿੱਚ ਚਮਕੌਰ ਸਾਹਿਬ ਆਇਆ ਸੀ ਅਤੇ ਵਿਆਹ ਤੋਂ ਬਾਅਦ 13 ਦਸੰਬਰ ਨੂੰ ਮੁੜ ਨਿਊਜ਼ੀਲੈਂਡ ਚਲਾ ਗਿਆ ਸੀ, ਜਿੱਥੇ ਬੀਤੇ ਦਿਨੀਂ ਹਾਦਸਾ ਵਾਪਰ ਗਿਆ।

Advertisement
×