ਚੰਡੀਗੜ੍ਹ ਦਾ ਸਥਾਪਨਾ ਦਿਵਸ ਕਾਲੇ ਦਿਨ ਵਜੋਂ ਮਨਾਏਗਾ ਪੰਜਾਬੀ ਮੰਚ

ਚੰਡੀਗੜ੍ਹ ਦਾ ਸਥਾਪਨਾ ਦਿਵਸ ਕਾਲੇ ਦਿਨ ਵਜੋਂ ਮਨਾਏਗਾ ਪੰਜਾਬੀ ਮੰਚ

ਪੱਤਰ ਪ੍ਰੇਰਕ

ਚੰਡੀਗੜ੍ਹ, 24 ਸਤੰਬਰ

ਚੰਡੀਗੜ੍ਹ ਪੰਜਾਬੀ ਮੰਚ ਦੀ ਸ਼ਨਿਚਰਵਾਰ ਨੂੰ ਹੋਈ ਮੀਟਿੰਗ ਦੌਰਾਨ ਚੰਡੀਗੜ੍ਹ ਦਾ ਸਥਾਪਨਾ ਦਿਵਸ (ਪਹਿਲੀ ਨਵੰਬਰ) ਕਾਲੇ ਦਿਨ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਮੰਚ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਦਾ ਵੀ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ, ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ, ਬਾਬਾ ਸਾਧੂ ਸਿੰਘ, ਬਲਕਾਰ ਸਿੱਧੂ, ਪੱਤਰਕਾਰ ਤਰਲੋਚਨ ਸਿੰਘ ਅਤੇ ਗੁਰਪ੍ਰੀਤ ਸਿੰਘ ਸੋਮਲ ਨੇ ਦੱਸਿਆ ਕਿ ਪਹਿਲੀ ਨਵੰਬਰ ਨੂੰ ਪੰਜਾਬੀ ਹਿਤੈਸ਼ੀ ਕਾਲਾ ਦਿਵਸ ਮਨਾਉਣਗੇ । ਇਸ ਤਹਿਤ ਉਸ ਦਿਨ ਉਹ ਸਵੇਰੇ 10.30 ਵਜੇ ਸੈਕਟਰ 19 ਦੇ ਗੁਰਦੁਆਰੇ ਮੂਹਰੇ ਇਕੱਠੇ ਹੋਣਗੇ, ਜਿੱਥੋਂ ਰੋਸ ਮਾਰਚ ਸ਼ੁਰੂ ਕੀਤਾ ਜਾਵੇਗਾ, ਜੋ 19 ਅਤੇ 18 ਦੀਆਂ ਮਾਰਕੀਟਾਂ ਵਿਚੋਂ ਹੁੰਦਾ ਹੋਇਆ ਸੈਕਟਰ 17 ਦੀ ਮਾਰਕੀਟ ਵਿਚ ਪੁੱਜੇਗਾ ਜਿੱਥੇ ਸਮਾਪਤੀ ਕਰ ਕੇ ਮੰਚ ਦਾ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਮੰਗ ਪੱਤਰ ਸੌਂਪੇਗਾ।

ਆਗੂਆਂ ਨੇ ਕਿਹਾ ਕਿ ਪਹਿਲੀ ਨਵੰਬਰ ਨੂੰ ਜਿੱਥੇ ਯੂ.ਟੀ. ਪ੍ਰਸ਼ਾਸਨ ਚੰਡੀਗੜ੍ਹ ਦਾ ਸਥਾਪਨਾ ਦਿਵਸ ਮਨਾਵੇਗਾ, ਉੱਥੇ ਹੀ ਪੰਜਾਬੀ ਹਿਤੈਸ਼ੀ ਕਾਲਾ ਦਿਵਸ ਮਨਾਉਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਨਵੰਬਰ ਨੂੰ ਮਾਂ ਬੋਲੀ ਪੰਜਾਬੀ ਨੂੰ ਚੰਡੀਗੜ੍ਹ ਵਿਚ ਗੁਲਾਮ ਬਣਾਇਆਂ ਨੂੰ 55 ਸਾਲ ਹੋਣ ਜਾ ਰਹੇ ਹਨ, ਜੋ ਪੰਜਾਬੀਆਂ ਲਈ ਬੜੀ ਨਮੋਸ਼ੀ ਦਾ ਸਬੱਬ ਹੈ, ਇਸ ਕਰ ਕੇ ਪੰਜਾਬੀ ਹਿਤੈਸ਼ੀ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਉਣਗੇ। ਉਨ੍ਹਾਂ ਰੋਸ ਪ੍ਰਗਟ ਕੀਤਾ ਕਿ ਪੰਜਾਬ ਦੀ ਰਾਜਧਾਨੀ ਵਿੱਚ ਹੀ ਪੰਜਾਬੀਆਂ ਦੀ ਮਾਂ ਬੋਲੀ ਨੂੰ ਨੁੱਕਰੇ ਲਾਇਆ ਗਿਆ ਹੈ। ਯੂ.ਟੀ. ਪ੍ਰਸ਼ਾਸਨ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਥੋਪ ਕੇ ਚੰਡੀਗੜ੍ਹ ਦੇ ਲੱਖਾਂ ਲੋਕਾਂ ਦੀ ਮਾਂ ਬੋਲੀ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ ਜਿਸ ਨੂੰ ਹੁਣ ਪੰਜਾਬੀ ਪ੍ਰੇਮੀ ਬਰਦਾਸ਼ਤ ਨਹੀਂ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All