ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੰਡੀਗੜ੍ਹ ’ਚ ਪੰਜਾਬੀ ਬਹਾਲ ਹੋਵੇ: ਬਡਹੇੜੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 21 ਜੂਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਤੇ ਪੰਜਾਬੀ ਪ੍ਰੇਮੀ ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਖੇਤਰੀ ਭਾਸ਼ਾਵਾਂ ਬਾਰੇ ਦਿੱਤੇ ਬਿਆਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਖੇਤਰੀ ਭਾਸ਼ਾਵਾਂ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 21 ਜੂਨ

Advertisement

ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਤੇ ਪੰਜਾਬੀ ਪ੍ਰੇਮੀ ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਖੇਤਰੀ ਭਾਸ਼ਾਵਾਂ ਬਾਰੇ ਦਿੱਤੇ ਬਿਆਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਖੇਤਰੀ ਭਾਸ਼ਾਵਾਂ ਦੀ ਕਦਰ ਕਰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਪੰਜਾਬੀ ਭਾਸ਼ਾ ਨੂੰ 1 ਨਵੰਬਰ 1966 ਵਾਲਾ ਬਣਦਾ ਰੁਤਬਾ ਬਹਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਦਫ਼ਤਰੀ ਭਾਸ਼ਾ ਅੰਗਰੇਜ਼ੀ ਨਹੀਂ ਰੱਖੀ ਗਈ ਹੈ, ਪਰ ਚੰਡੀਗੜ੍ਹ ਵਿੱਚ ਅੰਗਰੇਜ਼ੀ ਹੈ। ਸ੍ਰੀ ਬਡਹੇੜੀ ਨੇ ਮੰਗ ਕੀਤੀ ਕਿ ਜੇ ਕੇਂਦਰ ਸਰਕਾਰ ਖੇਤਰੀ ਭਾਸ਼ਾਵਾਂ ਦਾ ਸਨਮਾਨ ਅਤੇ ਸੰਸਕ੍ਰਿਤੀ ਕਾਇਮ ਰੱਖਣਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਅੰਗਰੇਜ਼ੀ ਦੀ ਥਾਂ ਪੰਜਾਬੀ ਭਾਸ਼ਾ ਕਰਨ ਦਾ ਫ਼ੈਸਲਾ ਕੀਤਾ ਜਾਵੇ।

Advertisement