DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਦੇਸ਼ ਗਏ Punjabi ਨੌਜਵਾਨ ਨੂੰ ਫਾਂਸੀ ਦੀ ਸਜ਼ਾ; ਬੁੱਢੀ ਮਾਂ ਨੇ ਪੁੱਤ ਨੂੰ ਬਚਾਉਣ ਲਈ ਮੰਗੀ ਮਦਦ

ਵਿਦੇਸ਼ਾਂ ਵਿੱਚ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀਆਂ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਰੂਪਨਗਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਮਸਕਟ (ਓਮਾਨ) ਵਿੱਚ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਫਸੇ ਪਿੰਡ ਪੱਟੀ ਲੋਅਰ ਦੇ ਨੌਜਵਾਨ ਗੁਰਪ੍ਰੀਤ ਸਿੰਘ...

  • fb
  • twitter
  • whatsapp
  • whatsapp
featured-img featured-img
ਗੁਰਪ੍ਰੀਤ ਸਿੰਘ ਉਰਫ ਬੱਬੀ।
Advertisement
ਵਿਦੇਸ਼ਾਂ ਵਿੱਚ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀਆਂ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਰੂਪਨਗਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਮਸਕਟ (ਓਮਾਨ) ਵਿੱਚ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਫਸੇ ਪਿੰਡ ਪੱਟੀ ਲੋਅਰ ਦੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਬੱਬੀ ਨੂੰ ਉੱਥੋਂ ਦੀ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੀ ਖ਼ਬਰ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਭਾਰਤੀ ਅੰਬੈਸੀ ਮਸਕਟ ਵੱਲੋਂ ਇਸ ਸਜ਼ਾ ਸਬੰਧੀ ਆਇਆ ਪੱਤਰ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਪ੍ਰਾਪਤ ਹੋਇਆ ਸੀ, ਜਿਸ ਤੋਂ ਬਾਅਦ ਤਹਿਸੀਲਦਾਰ ਨੰਗਲ ਰਾਹੀਂ ਪਰਿਵਾਰ ਨੂੰ ਇਸ ਦੁਖਦਾਈ ਸੂਚਨਾ ਤੋਂ ਜਾਣੂ ਕਰਵਾਇਆ ਗਿਆ ਹੈ। ਗੁਰਪ੍ਰੀਤ ਸਿੰਘ ਦੀ ਮਾਤਾ ਜਸਵੰਤ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਅੱਜ ਤੋਂ ਚਾਰ ਸਾਲ ਪਹਿਲਾਂ ਆਪਣੇ ਪਰਿਵਾਰ ਦਾ ਢਿੱਡ ਭਰਨ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਮਸਕਟ ਗਿਆ ਸੀ। ਉਸ ਦੇ ਸਿਰੋਂ ਪਿਤਾ ਦਾ ਸਾਇਆ ਪਹਿਲਾਂ ਹੀ ਉੱਠ ਚੁੱਕਾ ਸੀ ਅਤੇ ਘਰ ਵਿੱਚ ਸਿਰਫ਼ ਉਸ ਦੀ ਮਾਂ ਜਸਵੰਤ ਕੌਰ ਹੀ ਬਚੀ ਹੈ।
ਮਸਕਟ ਵਿੱਚ ਰਹਿ ਕੇ ਗੁਰਪ੍ਰੀਤ ਉੱਥੋਂ ਸਾਉਦੀ ਅਰਬ ਲਈ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਕਰੀਬ ਦੋ ਸਾਲ ਪਹਿਲਾਂ ਉਸ ਦੇ ਟਰੱਕ ਵਿੱਚੋਂ ਕਥਿਤ ਤੌਰ 'ਤੇ ਕੋਈ ਨਸ਼ੀਲੀ ਵਸਤੂ ਬਰਾਮਦ ਹੋਣ ਦੇ ਦਾਅਵੇ ਹੇਠ ਮਸਕਟ ਸਰਕਾਰ ਵੱਲੋਂ ਉਸ 'ਤੇ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਪਿਛਲੇ ਦੋ ਸਾਲਾਂ ਤੋਂ ਉੱਥੋਂ ਦੀ ਜੇਲ੍ਹ ਵਿੱਚ ਬੰਦ ਸੀ। ਹੁਣ ਅਦਾਲਤ ਵੱਲੋਂ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੀ ਖ਼ਬਰ ਨੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਾ ਦਿੱਤੀ ਹੈ।

ਪਿੰਡ ਦੀ ਸਰਪੰਚ ਮੋਨਿਕਾ ਦੇਵੀ ਅਤੇ ਜਸਵੰਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਬੱਬੀ ਬਹੁਤ ਹੀ ਧਾਰਮਿਕ ਖਿਆਲਾਂ ਅਤੇ ਭੋਲੇ ਸੁਭਾਅ ਦਾ ਨੌਜਵਾਨ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਸ ਨੂੰ ਸਾਜ਼ਿਸ਼ ਤਹਿਤ ਕਿਸੇ ਵੱਲੋਂ ਟਰੱਕ ਵਿੱਚ ਨਸ਼ੀਲੀ ਚੀਜ਼ ਰੱਖ ਕੇ ਫਸਾਇਆ ਗਿਆ ਹੈ, ਕਿਉਂਕਿ ਉਹ ਅਜਿਹੇ ਮਾੜੇ ਕੰਮਾਂ ਬਾਰੇ ਸੋਚ ਵੀ ਨਹੀਂ ਸਕਦਾ।

ਮਾਤਾ ਜਸਵੰਤ ਕੌਰ ਨੇ ਕਿਹਾ ਕਿ ਉਹਨਾਂ ਆਪਣੇ ਪੁੱਤ ਦੀ ਫਾਂਸੀ ਦੀ ਸਜ਼ਾ ਨੂੰ ਮੁਆਫ਼ ਕਰਵਾਉਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਉਹਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਪਰਿਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਇਸ ਕੇਸ ਵਿੱਚ ਮਦਦ ਕੀਤੀ ਜਾਵੇ ਅਤੇ ਫਾਂਸੀ ਦੀ ਸਜ਼ਾ ਮੁਆਫ਼ ਕਰਵਾ ਕੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਨੂੰ ਭਾਰਤ ਲਿਆਂਦਾ ਜਾਵੇ।
Advertisement
Advertisement
×