ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੰਡੀਗੜ੍ਹ ਨੂੰ ਖੋਹਣ ਦੀਆਂ ਭਾਜਪਾ ਦੀਆਂ ਚਾਲਾਂ ਬਰਦਾਸ਼ਤ ਨਹੀਂ ਕਰਨਗੇ ਪੰਜਾਬੀ: ਜੀਤੀ ਪਡਿਆਲਾ

ਨਗਰ ਕੌਂਸਲ ਦੇ ਪ੍ਰਧਾਨ, ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਅਸਿੱਧੇ ਤੌਰ ’ਤੇ ਪੰਜਾਬ ਤੋਂ ਖੋਹਣ ਦੀ ਸਾਜ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੀ...
Advertisement
ਨਗਰ ਕੌਂਸਲ ਦੇ ਪ੍ਰਧਾਨ, ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਅਸਿੱਧੇ ਤੌਰ ’ਤੇ ਪੰਜਾਬ ਤੋਂ ਖੋਹਣ ਦੀ ਸਾਜ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੀ ਇਸ ਚਾਲ ਨੂੰ ਪੰਜਾਬ ਦੇ ਲੋਕ ਕਿਸੇ ਵੀ ਤੌਰ ’ਤੇ ਬਰਦਾਸ਼ਤ ਨਹੀਂ ਕਰਨਗੇ।ਜੀਤੀ ਪਡਿਆਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਹੀ ਪੰਜਾਬ ਦੇ ਦਰਿਆਈ ਪਾਣੀ ਅਤੇ ਪੰਜਾਬ ਦੀ ਯੂਨੀਵਰਸਿਟੀ ਕੇਂਦਰ ਸਰਕਾਰ ਵੱਲੋਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਹੁਣ ਕੇਂਦਰ, ਚੰਡੀਗੜ੍ਹ ਵਿਚਲੇ ਪੰਜਾਬ ਦੇ ਹੱਕੀ ਪ੍ਰਸ਼ਾਸਨਿਕ ਅਧਿਕਾਰਾਂ ਉੱਤੇ ਵੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਵਿੱਚ ਸ਼ਾਮਲ ਕੀਤਾ ਜਾਂਦਾ ਹੈ ਤਾਂ ਕੇਂਦਰ ਸ਼ਾਸਿਤ ਪ੍ਰਦੇਸ਼ ਹੋਰਨਾਂ ਯੂਟੀਜ਼ ਵਾਂਗ ਸਿੱਧੇ ਤੌਰ ’ਤੇ ਰਾਸ਼ਟਰਪਤੀ ਅਧੀਨ ਚਲਾ ਜਾਵੇਗਾ, ਜਿਸ ਨਾਲ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਦਾ ਪ੍ਰਸ਼ਾਸਨਿਕ ਨਿਯੁਕਤ ਕਰਨ ਦੀ ਦਹਾਕਿਆਂ ਪੁਰਾਣੀ ਰਿਵਾਇਤ ਖਤਮ ਹੋ ਜਾਵੇਗੀ ਅਤੇ ਪੰਜਾਬ ਪ੍ਰਸ਼ਾਸਨਿਕ ਕੰਟਰੋਲ ਪੱਖੋਂ ਚੰਡੀਗੜ੍ਹ ਤੋਂ ਬਾਹਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਨੂੰ ਪੂਰਨ ਤੌਰ ’ਤੇ ਪੰਜਾਬ ਦਾ ਹਿੱਸਾ ਬਣਾਉਣ ਦੀ ਥਾਂ ਕੇਂਦਰ ਸਰਕਾਰ ਪੰਜਾਬ ਦੇ ਅਧਿਕਾਰਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਇਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਦੀਆਂ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਸਵਿਕਾਰ ਨਹੀਂ ਕਰਨਗੇ।

 

Advertisement

Advertisement
Show comments