ਪੰਜਾਬ ਦੇ ਮੁਅੱਤਲ ਡੀ ਆਈ ਜੀ ਭੁੱਲਰ ਦੀ ਰਿਹਾਇਸ਼ ’ਤੇ ਮੁੜ ਛਾਪਾ; ਨਕਦੀ ਤੇ ਸਾਮਾਨ ਜ਼ਬਤ
CBI conducts second round of searches at suspended Punjab DIG's residence; cash, valuables seized; ਮੁਅੱਤਲ ਅਧਿਕਾਰੀ ਵੱਲੋਂ ਜਾਂਚ ’ਚ ਸਹਿਯੋਗ ਨਾ ਕਰਨ ਦੀਆਂ ਖ਼ਬਰਾਂ ਦੌਰਾਨ ਏਜੰਸੀ ਨੇ ਕੀਤੀ ਕਰਵਾਈ
Advertisement
ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੇ ਅੱਜ ਪੰਜਾਬ ਦੇ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ (ਡੀ ਆਈ ਜੀ, ਰੋਪੜ ਰੇਂਜ) ਹਰਚਰਨ ਸਿੰਘ ਭੁੱਲਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੀ ਦੂਜੇ ਗੇੜ ਦੀ ਤਲਾਸ਼ੀ ਲਈ, ਜਿਸ ਵਿੱਚ ਨਕਦੀ ਅਤੇ ਕੀਮਤੀ ਸਮਾਨ ਜ਼ਬਤ ਕੀਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਭੁੱਲਰ ਨੂੰ ਪਿਛਲੇ ਹਫ਼ਤੇ ਰਿਸ਼ਵਤ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਅਧਿਕਾਰੀਆਂ ਅਨੁਸਾਰ ਭੁੱਲਰ ਦੇ ਸੈਕਟਰ 40 ਸਥਿਤ ਘਰ ’ਤੇ ਅਜਿਹੇ ਸਮੇਂ ਛਾਪਾ ਮਾਰਿਆ ਗਿਆ ਹੈ ਜਦੋਂ ਰਿਪੋਰਟਾਂ ’ਚ ਕਿਹਾ ਜਾ ਰਿਹਾ ਹੈ ਉਹ ਏਜੰਸੀ ਨਾਲ ਸਹਿਯੋਗ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਛਾਪੇ ਦੌਰਾਨ, ਸੀਬੀਆਈ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਅਤੇ ਇਮਾਰਤ ਦੀ ਕੀਮਤ ਦਾ ਵੀ ਮੁਲਾਂਕਣ ਕੀਤਾ।
ਭੁੱਲਰ ਨੂੰ ਇੱਕ ਕਬਾੜ ਵਿਕਰੇਤਾ ਤੋਂ ‘ਸੇਵਾ ਪਾਣੀ ਦੇ ਨਾਮ ’ਤੇ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇੇਠ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਹਰਚਰਨ ਸਿੰਘ ਭੁੱਲਰ, ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਐੱਮ ਐੱਸ ਭੁੱਲਰ ਦਾ ਬੇਟਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀ ਬੀ ਆਈ ਨੇ ਉਸ ਦੇ ਕਈ ਬੈਂਕ ਲਾਕਰਾਂ ਦੀ ਵੀ ਜਾਂਚ ਕੀਤੀ ਹੈ।
Advertisement