DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab School Winter Vacation: ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾ

  ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ...

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿਚ ਵੀਰਵਾਰ ਨੂੰ ਸਵੇਰੇ ਸਕੂਲ ਜਾਣ ਮੌਕੇ ਸੰਘਣੀ ਧੁੰਦ ਵਿਚ ਮਸਤੀ ਕਰਦੇ ਬੱਚੇ। ਫੋਟੋ: ਪ੍ਰਦੀਪ ਤਿਵਾੜੀ
Advertisement

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisement

ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਵਾਂਗ ਮੁੜ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਰਾਜ ਵਿੱਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

Advertisement

ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਗਈ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਵੀ ਠੰਢ ਅਤੇ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਸਵੇਰ ਵੇਲੇ ਸਕੂਲ ਜਾਣ ਵਾਲੇ ਬੱਚਿਆਂ ਲਈ ਕਾਫੀ ਜੋਖਮ ਬਣਿਆ ਹੋਇਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਛੁੱਟੀਆਂ 7 ਜਨਵਰੀ ਤੱਕ ਵਧਾਈਆਂ ਗਈਆਂ ਸਨ।

ਸਰਕਾਰ ਦੇ ਇਸ ਫੈਸਲੇ ਨਾਲ ਮਾਪਿਆਂ ਅਤੇ ਅਧਿਆਪਕਾਂ ਨੇ ਸੁੱਖ ਦਾ ਸਾਹ ਲਿਆ ਹੈ। ਖਾਸ ਤੌਰ 'ਤੇ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਰਹਿਣ ਵਾਲੇ ਬੱਚਿਆਂ ਲਈ ਇਹ ਫੈਸਲਾ ਅਹਿਮ ਮੰਨਿਆ ਜਾ ਰਿਹਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹਾਲਾਤ ਆਮ ਹੋਣ 'ਤੇ 14 ਜਨਵਰੀ ਤੋਂ ਸਾਰੇ ਸਕੂਲ ਨਿਯਮਤ ਸਮੇਂ ਅਤੇ ਵਿਵਸਥਾ ਅਨੁਸਾਰ ਚਲਾਏ ਜਾਣਗੇ।

ਇਹ ਵੀ ਪੜ੍ਹੋ:

ਚੰਡੀਗੜ੍ਹ ’ਚ 13 ਲੱਖ ਲੋਕ, 15 ਲੱਖ ਵਾਹਨ; ਪੰਜ ਸਾਲਾਂ ’ਚ 2.21 ਲੱਖ ਨਵੇਂ ਵਾਹਨ ਵਧੇ

ਪੰਜਾਬ MBBS/BDS 2024 ਸਪੋਰਟਸ ਕੋਟਾ: ਸੁਪਰੀਮ ਕੋਰਟ ਵੱਲੋਂ ਵਿਚਕਾਰ ਬਦਲੀ ਗਈ ਨੀਤੀ ਰੱਦ

ਕਿੱਥੇ ਹੈ ਸਰਬਜੀਤ ਕੌਰ ਉਰਫ਼ ਨੂਰ ਹੁਸੈਨ? ਪਾਕਿਸਤਾਨ ਤੋਂ ਭਾਰਤ ਵਾਪਸੀ ਨੂੰ ਲੈ ਕੇ ਬਣਿਆ ਰਹੱਸ

Advertisement
×