ਪੂਟਾ ਵੱਲੋਂ ਧਰਨਾ ਮੁਲਤਵੀ

ਪੂਟਾ ਵੱਲੋਂ ਧਰਨਾ ਮੁਲਤਵੀ

ਕੁਲਦੀਪ ਸਿੰਘ

ਚੰਡੀਗੜ੍ਹ, 19 ਜਨਵਰੀ

ਪੰਜਾਬ ਯੂਨੀਵਰਸਿਟੀ ਵਿੱਚ ਟੀਚਰਜ਼ ਐਸੋਸੀਏਸ਼ਨ ਵੱਲੋਂ ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਦੀ ਰਿਹਾਇਸ਼ ਅੱਗੇ ਅਤੇ ਕਦੇ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਮਹੀਨਿਆਂ ਤੋਂ ਲਗਾਤਾਰ ਦਿੱਤਾ ਜਾ ਰਿਹਾ ਧਰਨਾ ਹਾਂ-ਪੱਖੀ ਹੁੰਗਾਰਾ ਮਿਲਣ ’ਤੇ ਅੱਜ ਮੁਲਤਵੀ ਕਰ ਦਿੱਤਾ ਗਿਆ।

ਉਪ-ਕੁਲਪਤੀ ਦਫ਼ਤਰ ਦੇ ਬਾਹਰ ਅੱਜ ਧਰਨੇ ਵਾਲੀ ਥਾਂ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੂਟਾ ਪ੍ਰਧਾਨ ਡਾ. ਮ੍ਰਿਤੁੰਜਯ ਕੁਮਾਰ, ਜਨਰਲ ਸਕੱਤਰ ਪ੍ਰੋ. ਅਮਰਜੀਤ ਸਿੰਘ ਨੌਰਾ, ਵਾਈਸ ਪ੍ਰਧਾਨ ਪ੍ਰੋ. ਸੁਪਿੰਦਰ ਕੌਰ ਤੇ ਪ੍ਰੋ. ਰਾਜੇਸ਼ ਗਿੱਲ ਨੇ ਕਿਹਾ ਕਿ ਡੀਨ ਯੂਨੀਵਰਸਿਟੀ ਇੰਸਟਰੱਕਸ਼ਨਜ਼ ਪ੍ਰੋ. ਐਸ.ਕੇ. ਤੋਮਰ ਵੱਲੋਂ ਕਰੀਅਰ ਐਡਵਾਂਸਮੈਂਟ ਸਕੀਮ (ਕੈਸ) ਤਹਿਤ ਤਰੱਕੀਆਂ ਸਬੰਧੀ ਪੂਟਾ ਪ੍ਰਧਾਨ ਨੂੰ ਦਿੱਤੇ ਗਏ ਲਿਖਤੀ ਭਰੋਸੇ ਅਤੇ ਮੈਨੇਜਮੈਂਟ ਵੱਲੋਂ ਡਾ. ਦਵਿੰਦਰ ਧਵਨ ਦੀ ਅਣਅਧਿਕਾਰਤ ਰਿਹਾਇਸ਼ ਖਾਲੀ ਕਰਵਾਉਣ ਦੇ ਭਰੋਸੇ ਦੇ ਚਲਦਿਆਂ ਅੱਜ ਲਗਾਤਾਰ ਧਰਨੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਪ੍ਰੋ. ਅਮਰਜੀਤ ਸਿੰਘ ਨੌਰਾ ਨੇ ਪ੍ਰੋ. ਐੱਸ.ਕੇ. ਤੋਮਰ ਵੱਲੋਂ ਦਿੱਤੇ ਗਏ ਭਰੋਸਿਆਂ ਲਈ ਧੰਨਵਾਦ ਕੀਤਾ।

ਪ੍ਰੋ. ਸੁਪਿੰਦਰ ਕੌਰ ਨੇ ਕਿਹਾ ਕਿ ਜੇਕਰ ਨਿਸ਼ਚਿਤ ਸਮੇਂ ਵਿੱਚ ਪੂਟਾ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪੂਟਾ ਫਿਰ ਤੋਂ ਸੰਘਰਸ਼ ਸ਼ੁਰੂ ਕਰ ਦੇਵੇਗੀ। ਇਸ ਮੌਕੇ ਪੂਟਾ ਵੱਲੋਂ ਜਿੱਤ ਦੀ ਖੁਸ਼ੀ ਵਿੱਚ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All