DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Qaumi Insaf Morcha Railway Protest: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੇਲਵੇ ਟਰੈਕ ’ਤੇ ਧਰਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਰੇਲਾਂ ਰੋਕਣ ਦੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਅਤੇ ਹਰ ਪੰਥਕ ਧਿਰ ਦੇ ਆਗੂ ਸ਼ਾਮਲ ਹੋਏ ਅਤੇ 2 ਘੰਟੇ ਰੇਲਵੇ ਲਾਇਨ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਰੇਲਾਂ ਰੋਕਣ ਦੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਅਤੇ ਹਰ ਪੰਥਕ ਧਿਰ ਦੇ ਆਗੂ ਸ਼ਾਮਲ ਹੋਏ ਅਤੇ 2 ਘੰਟੇ ਰੇਲਵੇ ਲਾਇਨ ਦੀ ਟਰੈਕ ਉਪਰ ਸੰਗਤਾਂ ਬੈਠੀਆਂ ਰਹੀਆਂ ਅਤੇ ਬਾਅਦ ਵਿਚ ਬਾਰਸ਼ ਸ਼ੁਰੂ ਹੋਣ ਦੇ ਬਾਵਜੂਦ ਵੀ ਧਰਨਾ ਜਾਰੀ ਰਿਹਾ।

ਆਗੂਆਂ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਸਿੱਖਾਂ ਨਾਲ ਦੋ ਨੰਬਰ ਦੇ ਸ਼ਹਿਰੀਆਂ ਵਰਗਾ ਸਲੂਕ ਕਰ ਰਹੀ ਹੈ ਅਤੇ ਘੱਟ ਗਿਣਤੀ ਸਿੱਖ ਕੌਮ ਨਾਲ ਧੱਕਾ, ਬੇਇਨਸਾਫ਼ੀ ਅਤੇ ਜਬਰ ਕੀਤਾ ਜਾ ਰਿਹਾ ਹੈ। ਜਥੇਦਾਰ ਪੰਜੋਲੀ ਨੇ ਐਲਾਨ ਕੀਤਾ ਕਿ ਜਦੋਂ ਤੱਕ ਬੰਦੀ ਸਿੰਘ ਰਿਹਾਅ ਨਹੀਂ ਹੁੰਦੇ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੱੜਗੱਜ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ, ਤਖ਼ਤ ਸ੍ਰੀ ਕੇਸਗੜ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਤੋਂ ਤਿੰਨ ਮਾਰਚ ਲੈ ਕੇ ਦਿੱਲੀ ਨੂੰ ਘੇਰਾ ਪਾਉਣ ਅਤੇ ਇਹ ਘੇਰਾਬੰਦੀ ਸਿੰਘਾਂ ਦੀ ਰਿਹਾਈ ਤੱਕ ਨਾ ਚੁੱਕੀ ਜਾਵੇ। ਇਸ ਧਰਨੇ ਵਿੱਚ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਪਿਤਾ ਗਰਚਰਨ ਸਿੰਘ ਹਵਾਰਾ, ਮਿਸਲ ਸਤਲੁਜ ਦੇ ਗੁਰਦੀਪ ਸਿੰਘ ਬਠਿੰਡਾ, ਅਜੇਪਾਲ ਸਿੰਘ ਬਰਾੜ, ਵਾਰਸ ਪੰਜਾਬ ਦੇ ਅਮਰਇੰਦਰ ਸਿੰਘ ਲਿਬੜਾ, ਅਕਾਲੀ ਦਲ ਅੰਮ੍ਰਿਤਸਰ ਦੇ ਇਮਾਨ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਬਲਜੀਤ ਸਿੰਘ ਭੁੱਟਾ, ਗਰਵਿੰਦਰ ਸਿੰਘ ਭੁੰਗੂ, ਪੁਨਰ ਸੁਰਜੀਤ ਦੇ ਮਨਦੀਪ ਸਿੰਘ ਤਰਖਾਣ ਮਾਜਰਾ ਹਾਜ਼ਰ ਸਨ।

Advertisement

Advertisement
Advertisement
×