ਯੂਟੀ ਪ੍ਰਸ਼ਾਸਨ ਵੱਲੋਂ 3.38 ਕਰੋੜ ਨਾਲ ਬਣਾਈ ਜਾ ਰਹੀ ਪੰਛੀਸ਼ਾਲਾ ’ਤੇ ਸਵਾਲ ਉੱਠੇ

ਯੂਟੀ ਪ੍ਰਸ਼ਾਸਨ ਵੱਲੋਂ 3.38 ਕਰੋੜ ਨਾਲ ਬਣਾਈ ਜਾ ਰਹੀ ਪੰਛੀਸ਼ਾਲਾ ’ਤੇ ਸਵਾਲ ਉੱਠੇ

ਚੰਡੀਗੜ੍ਹ ’ਚ ਮਾਈ ਟ੍ਰੀ ਸੰਸਥਾ ਦੇ ਆਗੂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੁਲਾਈ

ਯੂਟੀ ਪ੍ਰਸ਼ਾਸਨ ਵੱਲੋਂ ਸੁਖਨਾ ਝੀਲ ਤੋਂ ਕੈਂਬਵਾਲਾ ਵੱਲ ਜਾਂਦੀ ਸੜਕ ’ਤੇ 3.38 ਕਰੋੜ ਰੁਪਏ ਖਰਚ ਕੇ ਬਣਾਈ ਜਾ ਰਹੀ ਪੰਛੀਸ਼ਾਲਾ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਮਾਈ ਟ੍ਰੀ ਫਾਉਂਡੇਸ਼ਨ ਦੇ ਮੁਖੀ ਪ੍ਰੇਮ ਗਰਗ, ਵਾਤਾਵਰਣ ਪ੍ਰੇਮੀ ਰਾਹੁਲ ਮਹਾਜਨ ਅਤੇ ਲਿਖਮਾ ਰਾਮ ਬੁਢੀਆਣਾ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਜੰਗਲਾਤ ਦੀ ਉਸ ਜ਼ਮੀਨ ’ਤੇ ਨਿਰਮਾਣ ਕਰ ਰਿਹਾ ਹੈ। ਜਿੱਥੇ ਹਾਈਕੋਰਟ ਵੱਲੋਂ ਕਿਸੇ ਤਰ੍ਹਾਂ ਦਾ ਨਿਰਮਾਣ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਬਣਾਈ ਜਾ ਰਹੀ ਪੰਛੀਸ਼ਾਲਾ ਵਿੱਚ ਵਿਦੇਸ਼ੀ ਪੰਛੀਆਂ ਨੂੰ ਰੱਖਿਆ ਜਾਵੇਗਾ। ਜਿਨ੍ਹਾਂ ਨੂੰ ਇਕ ਵੱਡੇ ਪਿੰਜਰੇ ਵਿੱਚ ਬੰਦ ਕਰ ਦਿੱਤਾ ਜਾਵੇ, ਜੋ ਕਿ ਪੰਛੀਆਂ ਲਈ ਸੁਰੱਖਿਅਤ ਨਹੀਂ ਹੈ।

ਉਨ੍ਹਾਂ ਕਿਹਾ ਕਿ 10 ਜਨਵਰੀ 2020 ਨੂੰ ਪ੍ਰਸ਼ਾਸਨ ਨੇ ਈ ਟੈਂਡਰ ਜਾਰੀ ਕੀਤਾ। 2 ਮਾਰਚ 2020 ਨੂੰ ਮੁਹਾਲੀ ਦੀ ਕੰਪਨੀ ਨੂੰ 3.38 ਕਰੋੜ ਵਿੱਚ ਕੰਮ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੰਮ ਸ਼ੁਰੂ ਹੋਣ ਦੇ ਬਾਵਜੂਦ ਵਿਭਾਗ ਨੇ ਕੰਪਨੀ ਨਾਲ ਸਮਝੌਤਾ ਨਹੀਂ ਕੀਤਾ ਗਿਆ ਹੈ। ਵਾਤਾਵਰਣ ਪ੍ਰੇਮੀਆਂ ਨੇ ਦੱੱਸਿਆ ਕਿ ਕੰਪਨੀ ਨੂੰ ਦਿੱਤੇ ਗਏ ਸਮੇਂ ਦੀ ਮਿਆਦ ਵਿੱਚ ਪੰਛੀਸ਼ਾਲਾ ਨੂੰ ਤਿਆਰ ਕਰਨ ਦਾ ਕੰਮ ਪੂਰਾ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਸ਼ਹਿਰ ਦੇ ਜੰਗਲੀ ਇਲਾਕੇ ਵਿੱਚ ਆਰਜ਼ੀ ਨਿਰਮਾਣ ਦੇ ਨਾਮ ’ਤੇ ਨਿਰਮਾਣ ਕਰਕੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਸ੍ਰੀ ਗਰਗ ਨੇ ਕਿਹਾ ਕਿ ਪੰਛੀਸ਼ਾਲਾ ਦੇ ਨਿਰਮਾਣ ਸਬੰਧੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਮੋਦੀ ਨੇ ਯੂਪੀ ਤੋਂ 75 ਹਜ਼ਾਰ ਕਰੋੜ ਦੇ ਸਿਹਤ ਤੇ ਵਿਕਾਸ ਪ੍ਰਾਜੈਕਟ ਲਾਂਚ ਕੀਤੇ

ਮੋਦੀ ਨੇ ਯੂਪੀ ਤੋਂ 75 ਹਜ਼ਾਰ ਕਰੋੜ ਦੇ ਸਿਹਤ ਤੇ ਵਿਕਾਸ ਪ੍ਰਾਜੈਕਟ ਲਾਂਚ ਕੀਤੇ

ਪ੍ਰਾਜੈਕਟਾਂ ਵਿੱਚ 64 ਹਜ਼ਾਰ ਕਰੋੜ ਦਾ ਆਯੂਸ਼ਮਾਨ ਭਾਰਤ ਹੈਲਥ ਮਿਸ਼ਨ ਵੀ ਸ਼...

ਸ਼ਹਿਰ

View All