ਪੰਜਾਬ ਕਲਾ ਮੰਚ ਵੱਲੋਂ ਪ੍ਰਸ਼ਨੋਤਰੀ ਮੁਕਾਬਲੇ
ਪੰਜਾਬ ਕਲਾ ਮੰਚ ਵੱਲੋਂ ਸ਼੍ਰੋਮਣੀ ਕਮੇਟੀ ਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਪ੍ਰਸ਼ਨ-ਉੱਤਰ ਮੁਕਾਬਲੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਖੇ ਕਰਵਾਏ ਗਏ।...
Advertisement
ਪੰਜਾਬ ਕਲਾ ਮੰਚ ਵੱਲੋਂ ਸ਼੍ਰੋਮਣੀ ਕਮੇਟੀ ਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਪ੍ਰਸ਼ਨ-ਉੱਤਰ ਮੁਕਾਬਲੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਖੇ ਕਰਵਾਏ ਗਏ। ਮੰਚ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਨੇ ਦੱਸਿਆ ਕਿਪਹਿਲਾ ਸਥਾਨ ਸੰਤ ਬਾਬਾ ਪਿਆਰਾ ਸਿੰਘ ਸੀਨੀਅਰ ਸੈਕੰਡਰੀ, ਰਿਵਰਲੈਂਡ ਇੰਟਰਨੈਸ਼ਨਲ ਸਕੂਲ ਤੇ ਪੰਜਾਬ ਇੰਟਰਨੈਸ਼ਨ ਪਬਲਿਕ ਸਕੂਲ ਨੇ, ਦੂਜਾ ਸਥਾਨ ਖਾਲਸਾ ਸਕੂਲ,ਮਹਾਰਾਣੀ ਸਤਿੰਦਰ ਕੌਰ ਸਕੂਲ ਬੇਲਾ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੇ, ਤੀਜਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਲਾ ਤੇ ਚੌਥਾ ਸਥਾਨ ਸਕੂਲ ਆਫ ਐਮੀਨੈਂਸ ਫੌਰ ਗਰਲਜ਼ ਚਮਕੌਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ, ਸੰਤ ਬਾਬਾ ਪਿਆਰਾ ਸਿੰਘ ਸਟੱਡੀ ਫਾਊਂਡੇਸ਼ਨ ਝਾੜ ਸਾਹਿਬ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਸਲਾਬਤਪੁਰ ਨੇ ਹਾਸਲ ਕੀਤਾ।
Advertisement
Advertisement
