ਹਾੜ੍ਹੀ ਸੀਜ਼ਨ: ਚੁਕਾਈ ’ਚ ਮੁਹਾਲੀ ਮੋਹਰੀ
ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 20 ਮਈ ਹਾੜ੍ਹੀ ਦੇ ਮੌਜੂਦਾ ਸੀਜ਼ਨ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਨਾਜ ਮੰਡੀਆਂ ’ਚੋਂ ਕਣਕ ਦੀ ਖ਼ਰੀਦ ਤੇ 100 ਫ਼ੀਸਦੀ ਫ਼ਸਲ ਦੀ ਚੁਕਾਈ ਦੇ ਮਾਮਲੇ ਵਿੱਚ ਪੰਜਾਬ ਭਰ ’ਚੋਂ ਪਹਿਲੇ ਸਥਾਨ ’ਤੇ ਰਿਹਾ ਹੈ।...
Advertisement
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 20 ਮਈ
Advertisement
ਹਾੜ੍ਹੀ ਦੇ ਮੌਜੂਦਾ ਸੀਜ਼ਨ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਨਾਜ ਮੰਡੀਆਂ ’ਚੋਂ ਕਣਕ ਦੀ ਖ਼ਰੀਦ ਤੇ 100 ਫ਼ੀਸਦੀ ਫ਼ਸਲ ਦੀ ਚੁਕਾਈ ਦੇ ਮਾਮਲੇ ਵਿੱਚ ਪੰਜਾਬ ਭਰ ’ਚੋਂ ਪਹਿਲੇ ਸਥਾਨ ’ਤੇ ਰਿਹਾ ਹੈ। ਮੁਹਾਲੀ ਦੇ ਡੀਸੀ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨੀਂ ਕਣਕ ਖ਼ਰੀਦ ਕਾਰਜ ਮੁਕੰਮਲ ਹੋ ਗਿਆ ਹੈ। ਹੁਣ ਤੱਕ ਕੁੱਲ 1,34,761 ਟਨ ਕਣਕ ਦੀ ਖ਼ਰੀਦ ਦਰਜ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਖ਼ੁਰਾਕ ਤੇ ਸਪਲਾਈ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੇ ਵੇਰਵੇ ਦਿੰਦਿਆਂ ਡੀਸੀ ਕੋਮਲ ਮਿੱਤਲ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ 100 ਫ਼ੀਸਦੀ ਚੁਕਾਈ ਮੁਕੰਮਲ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅੰਕੜਿਆਂ ਮੁਤਾਬਕ ਪੂਰਬੀ ਲੁਧਿਆਣਾ ਵਾਲਾ ਹਿੱਸਾ ਵੀ ਪਹਿਲੇ ਸਥਾਨ ’ਤੇ ਆਇਆ ਹੈ।
Advertisement