DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਆਸੀ ਪਲਟੀ ਮਾਰਦਿਆਂ ਹੀ Raghav Chadha ਦਾ ਡਿੱਗਿਆ ‘ਗ੍ਰਾਫ਼’ ; ਸੋਸ਼ਲ ਮੀਡੀਆ ’ਤੇ 10 ਲੱਖ ਪ੍ਰਸ਼ੰਸਕਾਂ ਨੇ ਛੱਡਿਆ ਸਾਥ

ਆਮ ਆਦਮੀ ਪਾਰਟੀ (ਆਪ) ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣਾ ਰਾਘਵ ਚੱਢਾ ਨੂੰ ਸੋਸ਼ਲ ਮੀਡੀਆ ’ਤੇ ਕਾਫ਼ੀ ਮਹਿੰਗਾ ਪੈਂਦਾ ਨਜ਼ਰ ਆ ਰਿਹਾ ਹੈ। ਸ਼ੁੱਕਰਵਾਰ ਸ਼ਾਮ ਨੂੰ ਜਿਵੇਂ ਹੀ ਚੱਢਾ ਦੇ ਭਾਜਪਾ ਵਿੱਚ ਜਾਣ ਦੀ ਖ਼ਬਰ ਨਸ਼ਰ ਹੋਈ, ਇੰਟਰਨੈੱਟ...

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ (ਆਪ) ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣਾ ਰਾਘਵ ਚੱਢਾ ਨੂੰ ਸੋਸ਼ਲ ਮੀਡੀਆ ’ਤੇ ਕਾਫ਼ੀ ਮਹਿੰਗਾ ਪੈਂਦਾ ਨਜ਼ਰ ਆ ਰਿਹਾ ਹੈ। ਸ਼ੁੱਕਰਵਾਰ ਸ਼ਾਮ ਨੂੰ ਜਿਵੇਂ ਹੀ ਚੱਢਾ ਦੇ ਭਾਜਪਾ ਵਿੱਚ ਜਾਣ ਦੀ ਖ਼ਬਰ ਨਸ਼ਰ ਹੋਈ, ਇੰਟਰਨੈੱਟ ’ਤੇ ਉਨ੍ਹਾਂ ਵਿਰੁੱਧ ਗੁੱਸੇ ਦੀ ਲਹਿਰ ਦੌੜ ਗਈ। ਰਿਪੋਰਟਾਂ ਮੁਤਾਬਕ ਖ਼ਬਰ ਆਉਣ ਦੇ ਕੁਝ ਹੀ ਘੰਟਿਆਂ ਅੰਦਰ ਰਾਘਵ ਚੱਢਾ ਦੇ ਇੰਸਟਾਗ੍ਰਾਮ ਫਾਲੋਅਰਜ਼ ਦੀ ਗਿਣਤੀ 1.46 ਕਰੋੜ (14.6 ਮਿਲੀਅਨ) ਤੋਂ ਘਟ ਕੇ 1.36 ਕਰੋੜ ਰਹਿ ਗਈ ਹੈ।

ਰਾਘਵ ਚੱਢਾ ਦੀਆਂ ਤਸਵੀਰਾਂ ਅਤੇ ਪੋਸਟਾਂ ਦੇ ਕਮੈਂਟ ਸੈਕਸ਼ਨ ਵਿੱਚ ਹਜ਼ਾਰਾਂ ਉਪਭੋਗਤਾਵਾਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਲੋਕਾਂ ਨੇ ‘Unfollow Raghav Chadha’ (ਰਾਘਵ ਚੱਢਾ ਨੂੰ ਅਨਫਾਲੋ ਕਰੋ) ਦੀ ਮੁਹਿੰਮ ਚਲਾ ਦਿੱਤੀ ਹੈ। ਬਹੁਤ ਸਾਰੇ ਵਰਤੋਂਕਾਰਾਂ ਨੇ ਉਨ੍ਹਾਂ ਨੂੰ ‘ਹੀਰੋ ਤੋਂ ਜ਼ੀਰੋ’ ਅਤੇ ‘ਪੰਜਾਬ ਦਾ ਗੱਦਾਰ’ ਵਰਗੇ ਤਿੱਖੇ ਸ਼ਬਦਾਂ ਨਾਲ ਨਿਵਾਜਿਆ ਹੈ। ਅੰਕੜਿਆਂ ਮੁਤਾਬਕ ਸਿਰਫ਼ ਇੰਸਟਾਗ੍ਰਾਮ ’ਤੇ ਹੀ ਲਗਭਗ ਇੱਕ ਲੱਖ ਤੋਂ ਵੱਧ ਨਕਾਰਾਤਮਕ ਪ੍ਰਤੀਕਿਰਿਆਵਾਂ ਦਰਜ ਕੀਤੀਆਂ ਗਈਆਂ ਹਨ।

Advertisement

ਪ੍ਰਸ਼ੰਸਕਾਂ ਦੀ ਨਿਰਾਸ਼ਾ ਦਾ ਕਾਰਨ

Advertisement

ਜ਼ਿਕਰਯੋਗ ਹੈ ਕਿ ਰਾਘਵ ਚੱਢਾ ਦੀ ਨੌਜਵਾਨਾਂ ਵਿੱਚ ਪ੍ਰਸਿੱਧੀ ਉਨ੍ਹਾਂ ਦੇ ਬੋਲਣ ਦੇ ਅੰਦਾਜ਼ ਅਤੇ ਆਮ ਨਾਗਰਿਕਾਂ ਦੇ ਮੁੱਦੇ ਚੁੱਕਣ ਕਾਰਨ ਸੀ। ਪਰ ਉਨ੍ਹਾਂ ਦੇ ਅਚਾਨਕ ‘ਪਾਰਟੀ ਬਦਲਣ’ ਦੇ ਫੈਸਲੇ ਨੇ ਪ੍ਰਸ਼ੰਸਕਾਂ ਨੂੰ ਝਟਕਾ ਦਿੱਤਾ ਹੈ। ਫੇਸਬੁੱਕ ’ਤੇ ਵੀ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਦੇ ਇਸ ਫੈਸਲੇ ਵਿਰੁੱਧ ਤਿੱਖੀ ਨੁਕਤਾਚੀਨੀ ਕੀਤੀ ਹੈ।       ਰਾਘਵ ਚੱਢਾ ਦੇ ਨਾਲ-ਨਾਲ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੇ ‘ਆਪ’ ਦੇ ਸਮਰਥਕਾਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਚੱਢਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਸੰਵਿਧਾਨਕ ਨਿਯਮਾਂ ਤਹਿਤ ਦੋ-ਤਿਹਾਈ ਰਾਜ ਸਭਾ ਮੈਂਬਰਾਂ ਨਾਲ ਭਾਜਪਾ ਦਾ ਪੱਲਾ ਫੜਿਆ ਹੈ, ਪਰ ਜਨਤਕ ਅਦਾਲਤ (ਸੋਸ਼ਲ ਮੀਡੀਆ) ਵਿੱਚ ਉਨ੍ਹਾਂ ਦੀ ਲੋਕਪ੍ਰਿਅਤਾ ਨੂੰ ਵੱਡਾ ਖੋਰਾ ਲੱਗਦਾ ਦਿਖਾਈ ਦੇ ਰਿਹਾ ਹੈ।

Advertisement
×