ਰਾਹੁਲ ਦਾ ਚੰਡੀਗੜ੍ਹ ਦੌਰਾ 4 ਨੂੰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 31 ਮਈ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ 4 ਜੂਨ ਨੂੰ ਚੰਡੀਗੜ੍ਹ ਆ ਰਹੇ ਹਨ। ਉਨ੍ਹਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਕਾਂਗਰਸ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਜੋ ਸੈਕਟਰ-9 ਵਿੱਚ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਮਈ
Advertisement
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ 4 ਜੂਨ ਨੂੰ ਚੰਡੀਗੜ੍ਹ ਆ ਰਹੇ ਹਨ। ਉਨ੍ਹਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਕਾਂਗਰਸ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਜੋ ਸੈਕਟਰ-9 ਵਿੱਚ ਸਥਿਤ ਹਰਿਆਣਾ ਕਾਂਗਰਸ ਭਵਨ ਵਿੱਚ ਹੋਵੇਗੀ। ਰਾਹੁਲ ਗਾਂਧੀ ਵੱਲੋਂ ਮੀਟਿੰਗ ਵਿੱਚ ਹਰਿਆਣਾ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀਆਂ ਬਾਰੇ ਅਤੇ ਹਰਿਆਣਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਚੋਣ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਹਰਿਆਣਾ ਕਾਂਗਰਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਗੁੱਟਬਾਜ਼ੀ ਵੱਡੇ ਪੱਧਰ ’ਤੇ ਚੱਲ ਰਹੀ ਹੈ, ਜਿਸ ਨੂੰ ਰਾਹੁਲ ਵੱਲੋਂ ਖਤਮ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸੇ ਦੇ ਗੁੱਟਬਾਜ਼ੀ ਦੇ ਮੱਦੇਨਜ਼ਰ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
Advertisement
×