Raid at farmers Home ਲਾਲੜੂ ਵਿੱਚ ਪ੍ਰਮੁੱਖ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ
Ahead of March 5 protest, Punjab Police raid farmer leaders' homes amid failed talks
ਸਰਬਜੀਤ ਸਿੰਘ ਭੱਟੀ
ਲਾਲੜੂ , 4 ਮਾਰਚ
Raid at farmers Home ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ ਸਰਕਾਰ ਵਿਚਾਲੇ ਗੱਲਬਾਤ ਕਿਸੇ ਤਣ ਪੱਤਣ ਨਾ ਲੱਗਣ ’ਤੇ ਚੰਡੀਗੜ੍ਹ ਵਿੱਚ ਰੋਸ ਧਰਨਾ ਦੇਣ ਦਾ ਐਲਾਨ ਕਰਨ ਤੋਂ ਬਾਅਦ ਅੱਜ ਸਵੇਰੇ ਵੱਡੇ ਤੜਕੇ ਪੰਜਾਬ ਪੁਲੀਸ ਵੱਲੋਂ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਲਾਲੜੂ ਨੇੜਲੇ ਇਲਾਕੇ ਵਿੱਚ ਅਨੇਕਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪੁਲੀਸ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚੋਂ ਹੀ ਫ਼ੜ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਕਿਸਾਨ ਮੋਰਚੇ ਵੱਲੋਂ 5 ਮਾਰਚ ਦੇ ਉਲੀਕੇ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲੀਸ ਵੱਲੋਂ ਕਿਸਾਨਾਂ ਦੇ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਵਿੱਚ ਬੀਕੇਯੂ ਲੱਖੋਵਾਲ ਦੇ ਸੂਬਾ ਕਾਰਜਕਾਰਨੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ, ਐਡਵੋਕੇਟ ਜਸਪਾਲ ਸਿੰਘ ਦੱਪਰ, ਅਜੈਬ ਸਿੰਘ ਮਲਕਪੁਰ, ਪ੍ਰੇਮ ਸਿੰਘ ਧਨੌਨੀ, ਹਰੀ ਸਿੰਘ ਚਡਿਆਲਾ ਅਤੇ ਦਰਜਨਾਂ ਕਿਸਾਨਾਂ ਨੂੰ ਪੁਲੀਸ ਅੱਧੀ ਰਾਤ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਜਾਣਕਾਰੀ ਬੀਕੇਯੂ ਲੱਖੋਵਾਲ ਦੇ ਸੂਬਾਈ ਕਾਰਜਕਾਰਨੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਅਤੇ ਐਡਵੋਕੇਟ ਜਸਪਾਲ ਸਿੰਘ ਦੱਪਰ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਆਗੂ ਘਰੋਂ ਬਾਹਰ ਹੋਣ ਕਰਕੇ ਫੜੇ ਜਾਣ ਤੋਂ ਬਚ ਗਏ ਹਨ ਅਤੇ ਜਥੇਬੰਦੀਆਂ ਦੇ ਹੋਰ ਅਨੇਕਾਂ ਕਾਰਕੁਨਾਂ ਨੂੰ ਫ਼ੜ ਲਿਆ ਗਿਆ ਹੈ। ਉਨ੍ਹਾਂ ਨੇ ਗ੍ਰਿਫ਼ਤਾਰੀਆਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ।