ਪੱਤਰ ਪ੍ਰੇਰਕ
ਖਰੜ, 28 ਜੁਲਾਈ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਅਨਾਜ ਮੰਡੀ ਖਰੜ ਵਿੱਚ ਦਵਿੰਦਰ ਸਿੰਘ ਪ੍ਰਧਾਨ ਦੇ ਦੇਖਰੇਖ ਵਿੱਚ ਹੋਈ ਜਿਸ ਵਿੱਚ 31 ਜੁਲਾਈ ਨੂੰ ਰੇਲ ਰੋਕੋ ਪ੍ਰੋਗਰਾਮ ਸਬੰਧੀ ਵਿਚਾਰ ਕੀਤਾ ਗਿਆ। ਇਸ ਸਬੰਧੀ ਯੂਨੀਅਨ ਨੇ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ 31 ਜੁਲਾਈ ਨੂੰ ਸਵੇਰੇ 10 ਵਜੇ ਰੇਲਵੇ ਸਟੇਸ਼ਨ ਖਰੜ ਪਹੁੰਚਣ ਤਾਂ ਕਿ 11 ਵਜੇ ਤੋਂ 3 ਵਜੇ ਤੱਕ ਰੇਲ ਰੋਕਣ ਦਾ ਪ੍ਰੋਗਰਾਮ ਸਫਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਵੀ ਰੇਲਵੇ ਸਟੇਸ਼ਨ ’ਤੇ ਹੀ ਮਨਾਇਆ ਜਾਵੇਗਾ। ਇਹ ਅੰਦੋਲਨ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਦੀ ਗਰੰਟੀ ਸਬੰਧੀ ਠੋਸ ਕਾਰਵਾਈ ਨਾ ਕਰਨ ਅਤੇ ਲਖੀਮਪੁਰ ਘਟਨਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਸਬੰਧੀ ਅਤੇ ਅਗਨੀਪੱਥ ਯੋਜਨਾ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਮੀਟਿੰਗ ਵਿਚ ਗੁਰਮੀਤ ਸਿੰਘ, ਕੁਲਵੰਤ ਸਿੰਘ, ਦਰਸ਼ਨ ਸਿੰਘ ਆਦਿ ਮੌਜੂਦ ਸਨ।