DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CJP ਪ੍ਰਦਰਸ਼ਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ; ਚੰਡੀਗੜ੍ਹ-ਦਿੱਲੀ ਰੂਟ ਦੀਆਂ ਦੋ ਟਰੇਨਾਂ ਰੱਦ

ਸ਼ਨਿੱਚਰਵਾਰ ਸਵੇਰੇ 4 ਤੋਂ ਦੁਪਹਿਰ 2 ਵਜੇ ਤੱਕ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਆਉਣ ਵਾਲੀਆਂ ਰੇਲ ਗੱਡੀਆਂ ਹੋਣਗੀਆਂ ਪ੍ਰਭਾਵਿਤ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕੌਕਰੋਚ ਜਨਤਾ ਪਾਰਟੀ (CJP) ਦੇ ਪ੍ਰਸਤਾਵਿਤ ਪ੍ਰਦਰਸ਼ਨ ਦੇ ਮੱਦੇਨਜ਼ਰ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਤੋਂ ਨਵੀਂ ਦਿੱਲੀ ਜਾਣ ਵਾਲੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਤਰੀ ਰੇਲਵੇ ਦੇ ਅੰਬਾਲਾ ਡਿਵੀਜ਼ਨ ਨੇ ਇਸ ਰੂਟ ਦੀਆਂ ਦੋ ਅਹਿਮ ਟਰੇਨਾਂ ਕਾਲਕਾ-ਨਵੀਂ ਦਿੱਲੀ ਸ਼ਤਾਬਦੀ ਐਕਸਪ੍ਰੈਸ (12006) ਅਤੇ ਜਨ ਸ਼ਤਾਬਦੀ ਐਕਸਪ੍ਰੈਸ (12058) ਰੱਦ ਕਰ ਦਿੱਤੀਆਂ ਹਨ।

ਅੰਬਾਲਾ ਡਿਵੀਜ਼ਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਸ਼ਨਿੱਚਰਵਾਰ ਲਈ ਉਸ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਵੱਖ-ਵੱਖ ਸਟੇਸ਼ਨਾਂ ਨੂੰ ਨਵੀਂ ਦਿੱਲੀ ਨਾਲ ਜੋੜਨ ਵਾਲੀਆਂ ਕੁੱਲ 29 ਟਰੇਨਾਂ ਰੱਦ ਕੀਤੀਆਂ ਗਈਆਂ ਹਨ।

Advertisement

ਕਾਲਕਾ ਤੋਂ ਚੰਡੀਗੜ੍ਹ ਹੁੰਦੀ ਹੋਈ ਨਵੀਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈਸ (12006) ਸਵੇਰੇ 6:53 ਵਜੇ ਚੰਡੀਗੜ੍ਹ ਤੋਂ ਰਵਾਨਾ ਹੁੰਦੀ ਹੈ ਅਤੇ ਸਵੇਰੇ 10:15 ਵਜੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਪਹੁੰਚਦੀ ਹੈ। ਇਸੇ ਤਰ੍ਹਾਂ ਦੌਲਤਪੁਰ ਚੌਕ ਤੋਂ ਚੰਡੀਗੜ੍ਹ ਰਾਹੀਂ ਨਵੀਂ ਦਿੱਲੀ ਜਾਣ ਵਾਲੀ ਜਨ ਸ਼ਤਾਬਦੀ ਐਕਸਪ੍ਰੈਸ (12058) ਸਵੇਰੇ 7:43 ਵਜੇ ਚੰਡੀਗੜ੍ਹ ਤੋਂ ਚੱਲ ਕੇ ਸਵੇਰੇ 11:45 ਵਜੇ ਕੌਮੀ ਰਾਜਧਾਨੀ ਪਹੁੰਚਦੀ ਹੈ। ਇਹ ਦੋਵੇਂ ਟਰੇਨਾਂ ਸ਼ਨਿੱਚਰਵਾਰ ਨੂੰ ਰੱਦ ਰਹਿਣਗੀਆਂ।

Advertisement

ਇਹ ਟਰੇਨਾਂ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਭਲਕੇ ਜੰਤਰ-ਮੰਤਰ 'ਤੇ ਸੀਜੇਪੀ ਵੱਲੋਂ ਉਲੀਕੇ ਗਏ ਪ੍ਰਦਰਸ਼ਨ ਕਾਰਨ ਰੱਦ ਕੀਤੀਆਂ ਗਈਆਂ ਹਨ।

ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਸੜਕਾਂ 'ਤੇ ਭਾਰੀ ਟਰੈਫ਼ਿਕ ਜਾਮ ਲੱਗਣ ਦਾ ਖ਼ਦਸ਼ਾ ਹੈ, ਇਸ ਲਈ ਬਾਹਰੋਂ ਆਉਣ ਵਾਲੇ ਮੁਸਾਫ਼ਰਾਂ ਨੂੰ ਖੱਜਲ-ਖ਼ੁਆਰੀ ਤੋਂ ਬਚਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਉੱਤਰੀ ਰੇਲਵੇ ਨੇ ਸਪਸ਼ਟ ਕੀਤਾ ਹੈ ਕਿ ਇਹ ਰੁਕਾਵਟ ਸਿਰਫ਼ ਸ਼ਨਿੱਚਰਵਾਰ ਸਵੇਰੇ 4 ਵਜੇ ਤੋਂ ਦੁਪਹਿਰ 2 ਵਜੇ ਦਰਮਿਆਨ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਪਹੁੰਚਣ ਵਾਲੀਆਂ ਤੈਅ ਟਰੇਨਾਂ ਤੱਕ ਹੀ ਸੀਮਤ ਹੈ। ਪੁਰਾਣੀ ਦਿੱਲੀ, ਆਨੰਦ ਵਿਹਾਰ ਟਰਮੀਨਲ ਅਤੇ ਦਿੱਲੀ ਕੈਂਟ ਸਮੇਤ ਦਿੱਲੀ ਦੇ ਬਾਕੀ ਰੇਲਵੇ ਸਟੇਸ਼ਨਾਂ 'ਤੇ ਰੇਲ ਗੱਡੀਆਂ ਦੀ ਆਵਾਜਾਈ ਆਮ ਵਾਂਗ ਜਾਰੀ ਰਹਿਣ ਦੀ ਉਮੀਦ ਹੈ।

Advertisement
×