ਮੀਂਹ ਕਾਰਨ ਮੰਡੀਆਂ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ

ਝੋਨੇ ਦੀ ਕਟਾਈ ਅਤੇ ਖ਼ਰੀਦ ਰੁਕੀ; ਮੰਡੀਆਂ ਵਿੱਚ ਪਏ ਝੋਨੇ ਨੂੰ ਮੀਂਹ ਤੋਂ ਬਚਾਉਣ ’ਚ ਰੁਝੇ ਕਿਸਾਨ ਅਤੇ ਆੜ੍ਹਤੀ

ਮੀਂਹ ਕਾਰਨ ਮੰਡੀਆਂ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ

ਝੋਨੇ ਨੂੰ ਮੀਂਹ ਤੋਂ ਬਚਾਉਣ ਲਈ ਬਨੂੜ ਮੰਡੀ ਵਿੱਚ ਤਿਰਪਾਲਾਂ ਨਾਲ ਢਕੀਆਂ ਢੇਰੀਆਂ।

ਕਰਮਜੀਤ ਸਿੰਘ ਚਿੱਲਾ

ਬਨੂੜ, 17 ਅਕਤੂਬਰ 

ਮੌਸਮ ਦੇ ਬਦਲੇ ਮਿਜਾਜ਼ ਨੇ ਝੋਨੇ ਦੀ ਵਾਢੀ ਅਤੇ ਖ਼ਰੀਦ ਦੇ ਤੇਜ਼ ਚੱਲ ਰਹੇ ਕੰਮ ਨੂੰ ਬਰੇਕਾਂ ਲਾ ਦਿੱਤੀਆਂ ਹਨ। ਅਗਲੇ ਦੋ ਦਿਨ ਮੌਸਮ ਖਰਾਬ ਰਹਿਣ ਦੀ ਪੇਸ਼ੀਨਗੋਈ ਨਾਲ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਬਨੂੜ ਅਤੇ ਇਸ ਖੇਤਰ ਦੀਆਂ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਵਿਕਰੀ ਲਈ ਆਏ ਝੋਨੇ ਨੂੰ ਮੀਂਹ ਤੋਂ ਬਚਾਉਣ ਲਈ ਕਿਸਾਨ ਅਤੇ ਆੜ੍ਹਤੀ ਤਿਰਪਾਲਾਂ ਨਾਲ ਢਕਕੇ ਪਾਣੀ ਤੋਂ ਬਚਾਉਣ ਦੇ ਆਹਰ ਵਿੱਚ ਲੱਗੇ ਹੋਏ ਹਨ। ਜਾਣਕਾਰੀ ਅਨੁਸਾਰ ਬਨੂੜ ਅਤੇ ਇਸ ਖੇਤਰ ਦੀਆਂ ਮੰਡੀਆਂ ਖੇੜਾ ਗੱਜੂ, ਮਾਣਕਪੁਰ, ਖੇੜੀ ਗੁਰਨਾ ਆਦਿ ਵਿੱਚ ਅੱਜ ਝੋਨੇ ਦੀ ਖਰੀਦ ਨਹੀਂ ਹੋ ਸਕੀ। ਖਰੀਦ ਏਜੰਸੀਆਂ ਦੇ ਪ੍ਰਤੀਨਿਧਾਂ ਅਨੁਸਾਰ ਬੱਦਲਵਾਈ ਅਤੇ ਮੀਂਹ ਕਾਰਨ ਝੋਨੇ ਵਿੱਚ ਨਮੀ ਦੀ ਮਾਤਰਾ ਇੱਕਦਮ ਵਧ ਗਈ ਹੈ, ਜਿਸ ਕਾਰਨ ਝੋਨੇ ਦੀ ਖਰੀਦ ਨਹੀਂ ਹੋ ਸਕੀ। ਅੱਜ ਦੁਪਹਿਰ ਤੱਕ ਭਾਵੇਂ ਕਿਸਾਨ ਕੰਬਾਈਨਾਂ ਨਾਲ ਵੱਡੀ ਪੱਧਰ ਉੱਤੇ ਝੋਨਾ ਕਟਾਉਂਦੇ ਵੇਖੇ ਗਏ ਪਰ ਸ਼ਾਮ ਸਮੇਂ ਮੀਂਹ ਵਧਣ ਨਾਲ ਝੋਨੇ ਦੀ ਕਟਾਈ ਬੰਦ ਹੋ ਗਈ। ਮੰਡੀ ਵਿੱਚ ਵੱਡੀ ਮਾਤਰਾ ਵਿੱਚ ਅੱਜ ਆਏ ਝੋਨੇ ਕਾਰਨ ਥਾਂ-ਥਾਂ ਢੇਰੀਆਂ ਦੇ ਅੰਬਾਰ ਲੱਗ ਗਏ। ਕਿਸਾਨਾਂ ਨੇ ਮੌਸਮ ਦੀ ਖਰਾਬੀ ਨੂੰ ਝੋਨੇ, ਆਲੂਆਂ ਅਤੇ ਹੋਰ ਫ਼ਸਲਾਂ ਲਈ ਨੁਕਸਾਨਦਾਇਕ ਦੱਸਿਆ ਹੈ। ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਕੁਲਵਿੰਦਰ ਸਿੰਘ ਭੋਲਾ ਨੇ ਦੱਸਿਆ ਕਿ ਮੰਡੀ ਵਿੱਚ ਆਏ ਸਮੁੱਚੇ ਝੋਨੇ ਨੂੰ ਨੇ ਤਿਰਪਾਲਾਂ ਨਾਲ ਢਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੀ ਕਿਸਾਨਾਂ ਨੂੰ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਮੌਸਮ ਸਾਫ਼ ਹੋਣ ਤੱਕ ਝੋਨੇ ਦੀ ਕਟਾਈ ਨਾ ਕਰਾਉਣ ਅਤੇ ਗਿੱਲਾ ਝੋਨਾ ਮੰਡੀ ਵਿੱਚ ਨਾ ਲਿਆਉਣ ਦੀ ਅਪੀਲ ਕੀਤੀ ਗਈ ਹੈ।

ਚੰਡੀਗੜ੍ਹ (ਟਨਸ): ਮੀਂਹ ਕਾਰਨ ਸੈਕਟਰ 39 ਅਨਾਜ ਮੰਡੀ ’ਚ ਝੋਨੇ ਵੇਚਣ ਆਏ ਕਿਸਾਨਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਰਿਆ। ਪਹਿਲਾਂ ਹੀ ਫ਼ਸਲ ’ਚ ਨਮੀ ਜ਼ਿਆਦਾ ਹੋਣ ਕਾਰਨ ਕਿਸਾਨ ਝੋਨੇ ਨੂੰ ਸੁਕਾ ਰਹੇ ਸਨ, ਪਰ ਅਚਾਨਕ ਕਿਣਮਿਣ ਹੋਣ ਕਾਰਨ ਕਿਸਾਨ ਫ਼ਸਲ ਨੂੰ ਤਰਪਾਲਾਂ ਹੇਠ ਢਕਦੇ ਦਿਖਾਈ ਦਿੱਤੇ। ਅਨਾਜ ਮੰਡੀ ਵਿੱਚ ਸ਼ੈੱਡਾਂ ਦਾ ਪ੍ਰਬੰਧ ਹੋਣ ਕਾਰਨ ਕਿਸੇ ਕਿਸਮ ਦਾ ਨੁਕਸਾਨ ਭਾਵੇਂ ਨਹੀਂ ਹੋਇਆ ਪਰ ਮੀਂਹ ਨੇ ਝੋਨੇ ਦੀ ਫ਼ਸਲ ਵੇਚਣ ਆਏ ਕਿਸਾਨਾਂ ਦੀਆਂ ਮੁਸ਼ਕਲਾਂ ਜ਼ਰੂਰ ਵਧਾ ਦਿੱਤੀਆਂ ਹਨ।

ਧਨੌਨੀ ਮੰਡੀ ਵਿੱਚ ਲੱਖਾਂ ਰੁਪਏ ਖ਼ਰਚ ਕੇ ਵੀ ਸਹੂਲਤਾਂ ਦੀ ਘਾਟ 

ਡੇਰਾਬੱਸੀ (ਹਰਜੀਤ ਸਿੰਘ): ਲੱਖਾਂ ਰੁਪਏ ਖਰਚ ਕੇ ਤਿਆਰ ਕੀਤੀ ਪਿੰਡ ਧਨੌਨੀ ਦੀ ਅਨਾਜ ਮੰਡੀ ਬੁੁਨਿਆਦੀ ਸਹੂਲਤਾਂ ਤੋਂ ਸੱਖਣੀ ਹੈ। ਇੱਥੇ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਢੁੱਕਵੇਂ ਪ੍ਰਬੰਧ ਨਹੀਂ ਹਨ ਜਿਸ ਕਾਰਨ ਅੱਜ ਸਾਰਾ ਦਿਨ ਪਏ ਮੀਂਹ ਤੋਂ ਕਿਸਾਨ ਆਪਣੀ ਫ਼ਸਲ ਬਚਾਉਂਦੇ ਨਜ਼ਰ ਆਏ। ਜਾਣਕਾਰੀ ਅਨੁਸਾਰ ਮੰਡੀ ਵਿੱਚ  ਸ਼ੈੱਡ ਨਾ ਹੋਣ ਕਾਰਨ ਫ਼ਸਲ ਖੁੱਲ੍ਹੇ ਥਾਂ ਵਿੱਚ ਰੱਖਣੀ ਪੈਂਦੀ ਹੈ। ਅੱਜ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਕਿਸਾਨ ਭਾਰੀ ਨਿਰਾਸ਼ ਨਜਰ ਆਏ। ਕਿਸਾਨਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪਏ ਮੀਂਹ ਨਾਲ ਉਨ੍ਹਾਂ ਦੀ ਫ਼ਸਲ ਖ਼ਰਾਬ ਹੋ ਗਈ। ਉਨ੍ਹਾਂ ਆਪਣੇ ਪੱਧਰ ’ਤੇ ਤਿਰਪਾਲਾਂ ਪਾ ਕੇ ਫ਼ਸਲ ਨੂੰ ਬਚਾਉਣ ਦੀ ਨਾਕਾਮ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਅਚਾਨਕ ਪਏ ਮੀਂਹ ਕਾਰਨ ਉਨ੍ਹਾਂ ਦੀ ਅਗਾਊਂ ਕੋਈ ਤਿਆਰੀ ਨਹੀਂ ਸੀ। ਇਸ ਤੋਂ ਇਲਾਵਾ ਮੰਡੀ ਵਿੱਚ ਵੀ ਫ਼ਸਲਾਂ ਨੂੰ ਮੀਂਹ ਤੋਂ ਬਚਾਉਣ ਲਈ ਕੋਈ ਤਿਆਰੀ ਨਹੀਂ ਸੀ। ਐੱਸ.ਡੀ.ਐੱਮ. ਡੇਰਾਬੱਸੀ ਕੁਲਦੀਪ ਬਾਵਾ ਨੇ ਕਿਹਾ ਕਿ ਮੰਡੀਆਂ ਦਾ ਦੌਰਾ ਕਰ ਕੇ ਛੇਤੀ ਇੱਥੇ ਸਹੂਲਤਾਂ ਦਾ ਪ੍ਰਬੰਧ ਕਰਵਾਇਆ ਜਾਵੇਗਾ।

ਸੁਖਨਾ ਝੀਲ ’ਤੇ ਸੈਲਫੀ ਲੈ ਰਿਹਾ ਇੱਕ ਪਰਿਵਾਰ। ਫੋਟੋ: ਪ੍ਰਦੀਪ ਤਿਵਾੜੀ

ਚੰਡੀਗੜ੍ਹ ਵਿੱਚ ਪਾਰਾ 4 ਡਿਗਰੀ ਡਿੱਗਿਆ

ਚੰਡੀਗੜ੍ਹ (ਆਤਿਸ਼ ਗੁਪਤਾ): ਸਿਟੀ ਬਿਊਟੀਫੁੱਲ ਅਤੇ ਆਲੇ-ਦੁਆਲੇ ਦੇ ਇਲਾਕੇ ’ਚ ਅੱਜ ਸਵੇਰ ਤੋਂ ਰੁਕ-ਰਕ ਕੇ ਸਾਰਾ ਦਿਨ ਕਿਣਮਿਣ ਹੁੰਦੀ ਰਹੀ ਜਿਸ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ। ਕਿਣਮਿਣ ਅਤੇ ਠੰਢੀਆਂ ਹਵਾਵਾਂ ਚੱਲਣ ਕਾਰਨ ਤਾਪਮਾਨ ਵੀ ਆਮ ਨਾਲੋਂ 4 ਡਿਗਰੀ ਹੇਠਾਂ ਆ ਗਿਆ ਜਿਸ ਨਾਲ ਲੋਕਾਂ ਨੇ ਅਤਿ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਮੌਸਮ ਵਿਭਾਗ ਵੱਲੋਂ 18 ਅਕਤੂਬਰ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਜਾ ਰਹੀ ਹੈ ਜਦਕਿ ਅਗਲੇ ਹਫ਼ਤੇ ਵੀ ਮੌਸਮ ਸਾਫ਼ ਰਹੇਗਾ। ਇਸ ਸਾਲ ਠੰਢ ਛੇਤੀ ਪੈਣ ਦੀ ਆਸ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 28.4 ਡਿਗਰੀ ਸੈਲਸੀਅਸ ਸੀ ਜੋ ਆਮ ਨਾਲੋਂ 4 ਡਿਗਰੀ ਸੈਲਸੀਅਸ ਘੱਟ ਰਿਹਾ ਜਦਕਿ ਘੱਟ ਤੋਂ ਘੱਟ ਤਾਪਮਾਨ 21.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਸਾਰਾ ਦਿਨ ਸੁਖਨਾ ਝੀਲ ਤੇ ਰੌਕ ਗਾਰਡਨ ਸਣੇ ਹੋਰ ਘੁੰਮਣ ਵਾਲੀਆਂ ਥਾਵਾਂ ’ਤੇ ਸੈਲਾਨੀਆਂ ਦੀ ਭੀੜ ਲੱਗੀ ਰਹੀ। ਕਈ ਥਾਵਾਂ ’ਤੇ ਲੋਕ ਕਰੋਨਾ ਨਿਯਮਾਂ ਦੀ ਉਲੰਘਣਾ ਕਰਦੇ ਦਿਖਾਈ ਦਿੱਤੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸੰਯੁਕਤ ਕਿਸਾਨ ਮੋਰਚਾ 4 ਦਸੰਬਰ ਨੂੰ ਲਏਗਾ ਆਖਰੀ ਫੈਸਲਾ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨਾਇਡੂ ਵੱਲੋਂ ਰੱਦ, ਮੁਅ...

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਆਨਲਾਈਨ ਪੋਰਟਲ ਉੱਤੇ ਜਮ੍ਹਾਂ...