DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

rainy day: ਮੀਂਹ ਨਾਲ ਤਾਪਮਾਨ 14.8 ਡਿਗਰੀ ਘਟਿਆ

ਚੰਡੀਗੜ੍ਹ ਸ਼ਹਿਰ ’ਚ ਸੜਕਾਂ ’ਤੇ ਪਾਣੀ ਭਰਨ ਕਾਰਨ ਰਾਹਗੀਰ ਪ੍ਰੇਸ਼ਾਨ; ਦੋ ਦਿਨ ਮੀਂਹ ਦੀ ਪੇਸ਼ੀਨਗੋਈ

  • fb
  • twitter
  • whatsapp
  • whatsapp
featured-img featured-img
ਵਰ੍ਹਦੇ ਮੀਂਹ ਦੌਰਾਨ ਸੁਖਨਾ ਝੀਲ ’ਤੇ ਛਤਰੀਆਂ ਤਾਣ ਕੇ ਜਾਂਦੇ ਹੋਏ ਬੱਚੇ ਅਤੇ ਲੋਕ। -ਫੋਟੋ: ਰਵੀ ਕੁਮਾਰ
Advertisement

ਚੰਡੀਗੜ੍ਹ ਟਰਾਈਸਿਟੀ ’ਚ 15 ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ। ਮੀਂਹ ਕਰਕੇ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 14.8 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ। ਇਸ ਦੇ ਨਾਲ ਹੀ ਮੀਂਹ ਨੇ ਸ਼ਹਿਰ ਨੂੰ ਜਲ-ਥਲ ਕਰ ਕੇ ਰੱਖ ਦਿੱਤਾ ਹੈ, ਜਿਸ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਸਵੇਰੇ 8 ਵਜੇ ਦੇ ਕਰੀਬ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ, ਜੋ ਕਿ ਬਾਅਦ ਦੁਪਹਿਰ ਤੱਕ ਪੈਂਦਾ ਰਿਹਾ ਹੈ। ਇਸ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ, ਜਿਸ ਕਰ ਕੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੀਂਹ ਕਰ ਕੇ ਪੀ ਜੀ ਆਈ, ਸੈਕਟਰ 29, ਇੰਡਸਟਰੀਅਲ ਏਰੀਆ, ਮਨੀਮਾਜਰਾ, ਦੜੂਆ, ਬੁੜੈਲ ਸਣੇ ਸ਼ਹਿਰ ਦੇ ਹੋਰ ਕਈ ਇਲਾਕਿਆਂ ਵਿੱਚ ਪਾਣੀ ਖੜ੍ਹ ਗਿਆ। ਹਾਲਾਂਕਿ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ, ਜਿਸ ਕਰਕੇ ਲੋਕਾਂ ਦੇ ਚਿਹਰੇ ਖਿੜੇ ਰਹੇ।

Advertisement

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ 24.6 ਐੱਮ ਐੱਮ ਮੀਂਹ ਪਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 25.3 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਕਿ ਆਮ ਨਾਲੋਂ 14.8 ਡਿਗਰੀ ਘੱਟ ਰਿਹਾ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ 18 ਡਿਗਰੀ ਦਰਜ ਕੀਤਾ ਹੈ, ਆਮ ਨਾਲੋਂ 7.7 ਡਿਗਰੀ ਸੈਲਸੀਅਸ ਤੱਕ ਘੱਟ ਰਿਹਾ। ਮੌਸਮ ਵਿਗਿਆਨੀਆਂ ਨੇ ਸ਼ਹਿਰ ਵਿੱਚ ਅਗਲੇ ਦੋ ਦਿਨ 31 ਮਈ ਤੇ 1 ਜੂਨ ਨੂੰ ਵੀ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਕਈ ਥਾਵਾਂ ’ਤੇ ਮੀਂਹ ਵੀ ਪੈ ਸਕਦੈ।

Advertisement

Advertisement
×