ਲਗਾਤਾਰ ਵਰ੍ਹੇ ਮੀਂਹ ਨੇ ਬਦਲਿਆ ਮੌਸਮ

ਸੁਖਨਾ ਝੀਲ ’ਚ ਪਾਣੀ 1159.9 ਫੁੱਟ ’ਤੇ ਪਹੁੰਚਿਆ, ਨਜ਼ਦੀਕੀ ਖੇਤਰਾਂ ਵਿੱਚ ਦਹਿਸ਼ਤ ਦਾ ਮਾਹੌਲ

ਲਗਾਤਾਰ ਵਰ੍ਹੇ ਮੀਂਹ ਨੇ ਬਦਲਿਆ ਮੌਸਮ

ਪੰਚਕੂਲਾ-ਚੰਡੀਗੜ੍ਹ ਸੜਕ ’ਤੇ ਰਾਏਪੁਰ ਕਲਾਂ ਨੇੜੇ ਵਰ੍ਹਦੇ ਮੀਂਹ ਵਿੱਚ ਆਪਣੀ ਮੰਜ਼ਿਲ ਵੱਲ ਜਾ ਰਹੇ ਲੋਕ। -ਫੋਟੋ: ਰਵੀ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 28 ਜੁਲਾਈ

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਲੰਘੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸ਼ਹਿਰ ਦਾ ਤਾਪਮਾਨ ਆਮ ਨਾਲੋਂ ਡਿੱਗ ਗਿਆ ਹੈ। ਜਿਸ ਨਾਲ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਮੌਸਮ ਵਿਭਾਗ ਵੱਲੋਂ ਦਿਨ ਭਰ ਵਿੱਚ 30 ਐੱਮਐੱਮ ਮੀਂਹ ਦਰਜ ਕੀਤਾ ਹੈ। ਮੌਸਮ ਵਿਭਾਗ ਵੱਲੋਂ 29 ਜੁਲਾਈ ਤੋਂ 2 ਅਗਸਤ ਤੱਕ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ। ਚੰਡੀਗੜ੍ਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੈਣ ਨਾਲ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵੱਧ ਕੇ 1159.9 ਫੱਟ ’ਤੇ ਪਹੁੰਚ ਗਿਆ ਹੈ। ਜਿਸ ਕਾਰਨ ਨਜ਼ਦੀਕੀ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸਿਟੀ ਬਿਊਟੀਫੁੱਲ ਵਿੱਚ ਦੇਰ ਰਾਤ ਤੋਂ ਪੈ ਰਹੇ ਮੀਂਹ ਕਾਰਨ ਸੜਕਾਂ ਪਾਣੀ ਵਿੱਚ ਡੁੱਬੀਆਂ ਰਹੀਆਂ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਉਸ ਦੇ ਨਾਲ ਹੀ ਪਟਿਆਲਾ ਕੀ ਰਾਉ ਵਿੱਚ ਪਾਣੀ ਵੱਧਣ ਕਰਕੇ ਕਈ ਇਲਾਕਿਆਂ ਵਿੱਚ ਪਾਣੀ ਦਾਖਲ ਹੋ ਗਿਆ। ਮੌਸਮ ਵਿਭਾਗ ਅਨੁਸਾਰ ਅੱਜ 30 ਐੱਮਐੱਮ ਮੀਂਹ ਪਿਆ ਹੈ। ਵੱਧ ਤੋਂ ਵੱਧ ਤਾਪਮਾਨ 26.8 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਹੈ। ਜੋ ਕਿ ਆਮ ਨਾਲੋਂ 6 ਡਿਗਰੀ ਡਿੱਗ ਗਿਆ ਹੈ। ਜਦੋਂਕਿ ਘੱਟ ਤੋਂ ਘੱਟ ਤਾਪਮਾਨ 25.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 29 ਜੁਲਾਈ ਨੂੰ ਤੇਜ਼ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 30 ਜੁਲਾਈ ਤੋਂ 2 ਅਗਸਤ ਤੱਕ ਲਗਾਤਾਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੁਖਨਾ ਝੀਲ ਵਿੱਚ ਸੋਮਵਾਰ ਨੂੰ ਪਾਣੀ ਦਾ ਪੱਧਰ 1154 ਫੁੱਟ ਦਰਜ ਕੀਤਾ ਗਿਆ ਸੀ। ਬੁੱਧਵਾਰ ਨੂੰ ਦੇਰ ਸ਼ਾਮ ਪਾਣੀ 1159.9 ਫੁੱਟ ’ਤੇ ਪਹੁੰਚ ਗਿਆ ਹੈ। ਜਦਕਿ ਖਤਰੇ ਦਾ ਨਿਸ਼ਾਨ 1163 ਫੁੱਟ ’ਤੇ ਹੈ। ਸੁਖਨਾ ਝੀਲ ਵਿੱਚ ਪਾਣੀ ਦੇ ਵਧਣ ਨਾਲ ਯੂਟੀ ਪ੍ਰਸ਼ਾਸਨ ਨੇ ਆਲੇ ਦੁਆਲੇ ਦੇ ਇਲਾਕਿਆਂ ਨੂੰ ਚੌਕਸ ਕਰ ਦਿੱਤਾ ਹੈ। ਉਸ ਦੇ ਨਾਲ ਹੀ 24 ਘੰਟੇ ਲਈ ਪ੍ਰਸ਼ਾਸਨਿਕ ਅਧਿਕਾਰੀ ਸੁਖਨਾ ’ਤੇ ਤਾਇਨਾਤ ਕਰ ਦਿੱਤੇ ਹਨ। ਪ੍ਰਸ਼ਾਸਨਿਕ ਅਧਿਕਾਰੀ ਹਰ ਘੰਟੇ ਪਾਣੀ ਦਾ ਪੱਧਰ ਦੀ ਜਾਂਚ ਕਰ ਰਹੇ ਹਨ। ਦੱਸਣਯੋਗ ਹੈ ਕਿ ਸਾਲ 2020 ਵਿੱਚ ਵੀ ਸੁਖਨਾ ਝੀਲ ਵਿੱਚ ਪਾਣੀ ਵਧਣ ਕਰਕੇ ਫਲੱਡ ਗੇਟ ਖੋਲ੍ਹੇ ਗਏ ਸਨ। ਇਸ ਤੋਂ ਪਹਿਲਾਂ ਸਾਲ 2018 ਵਿੱਚ ਪਾਣੀ ਵੱਧਣ ਕਾਰਨ ਫਲੱਡ ਗੇਟ ਖੋਲ੍ਹੇ ਗਏ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All