ਪੀਯੂ ਵਿੱਚ ‘ਨੈਕ’ ਦੀ ਮਿਆਦ ਖ਼ਤਮ ਹੋਣ ਦਾ ਮਾਮਲਾ ਉਭਾਰਿਆ : The Tribune India

ਪੀਯੂ ਵਿੱਚ ‘ਨੈਕ’ ਦੀ ਮਿਆਦ ਖ਼ਤਮ ਹੋਣ ਦਾ ਮਾਮਲਾ ਉਭਾਰਿਆ

ਪੀਯੂ ਵਿੱਚ ‘ਨੈਕ’ ਦੀ ਮਿਆਦ ਖ਼ਤਮ ਹੋਣ ਦਾ ਮਾਮਲਾ ਉਭਾਰਿਆ

ਪੱਤਰ ਪ੍ਰੇਰਕ

ਚੰਡੀਗੜ੍ਹ, 24 ਜੂਨ

ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੀ ਕਾਰਜਕਾਰਨੀ ਦੀ ਅੱਜ ਮੀਟਿੰਗ ਹੋਈ। ਮੀਟਿੰਗ ਵਿੱਚ ਐਸੋਸੀਏਸ਼ਨ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦਾ ਲੇਖਾ-ਜੋਖਾ ਕੀਤਾ ਗਿਆ ਅਤੇ ਪੀਯੂ ਵਿੱਚ ‘ਨੈਕ’ (ਨੈਸ਼ਨਲ ਅਸੈੱਸਮੈਂਟ ਐਂਡ ਐਕਰੀਡਾਈਟੇਸ਼ਨ ਕਾਊਂਸਿਲ) ਦੀ ਅੱਜ ਮਿਆਦ ਖ਼ਤਮ ਹੋਣ ਅਤੇ ਕੈਂਪਸ ਦੀਆਂ ਰਿਹਾਇਸ਼ਾਂ ਵਿੱਚ ਸੁਰੱਖਿਆ ਵਧਾਉਣ ਸਮੇਤ ਕਈ ਮੁੱਦਿਆਂ ਉੱਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਪੀਯੂ ਵਿੱਚ ਖ਼ਤਮ ਹੋਈ ‘ਨੈਕ’ ਦੀ ਮਿਆਦ ਉੱਤੇ ਚਿੰਤਾ ਪ੍ਰਗਟਾਉਂਦਿਆਂ ਪੂਟਾ ਅਹੁਦੇਦਾਰਾਂ ਨੇ ਕਿਹਾ ਕਿ ਹਾਲੇ ਤੱਕ ‘ਨੈਕ’ ਟੀਮ ਦਾ ਅਗਲਾ ਸਰਵੇ ਨਾ ਹੋਣ ਕਰਕੇ ਪੀਯੂ ਦੀਆਂ ਗਰਾਂਟਾਂ ਸਮੇਤ ਹੋਰ ਕਈ ਕੰਮਕਾਜ ਪ੍ਰਭਾਵਿਤ ਹੋਣਗੇ।

ਪੂਟਾ ਦੇ ਪ੍ਰਧਾਨ ਡਾ. ਮ੍ਰਿਤੁੰਜਯ ਕੁਮਾਰ, ਜਨਰਲ ਸਕੱਤਰ ਪ੍ਰੋ. ਅਮਰਜੀਤ ਸਿੰਘ ਨੌਰਾ ਨੇ ਦੱਸਿਆ ਕਿ ਯੂਜੀਸੀ ਦੀਆਂ ਹਦਾਇਤਾਂ ਮੁਤਾਬਕ ਅਤੇ ਕੇਂਦਰੀ ਤਨਖਾਹ ਸਕੇਲਾਂ ਮੁਤਾਬਕ ਅਧਿਆਪਕਾਂ ਦੀਆਂ ਤਨਖਾਹਾਂ ਦਾ ਮੁੱਦਾ ਪੂਟਾ ਵੱਲੋਂ ਪੂਰੇ ਜ਼ੋਰ ਨਾਲ ਚੁੱਕਿਆ ਗਿਆ ਹੈ। ਐੱਮਐੱਚਏ ਦੀ 29 ਮਾਰਚ 2022 ਦੀ ਨੋਟੀਫਿਕੇਸ਼ਨ ਮੁਤਾਬਕ ਤਨਖਾਹ ਸਕੇਲਾਂ ਅਤੇ ਸੇਵਾ ਸ਼ਰਤਾਂ ਵਿੱਚ ਸਮਾਨਤਾ ਪ੍ਰਾਪਤ ਕਰਨ ਲਈ ਯਤਨ ਕੀਤੇ ਗਏ ਹਨ। ਇਸ ਕੰਮ ਦੇ ਲਈ ਪਹਿਲਾਂ ਚਾਂਸਲਰ ਕੋਲ ਕੇਸ ਪੇਸ਼ ਕੀਤਾ ਗਿਆ ਅਤੇ ਫਿਰ ਮੈਂਬਰ ਪਾਰਲੀਮੈਂਟ ਕਿਰਨ ਖੇਰ ਅਤੇ ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਤੇ ਪੀਯੂ ਦੇ ਫੈਲੋ ਸੱਤਿਆਪਾਲ ਜੈਨ ਨਾਲ ਮੁਲਾਕਾਤ ਕਰਕੇ ਪੰਜਾਬ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਵੀ ਇਸ ਨੋਟੀਫਿਕੇਸ਼ਨ ਮੁਤਾਬਕ ਕਾਲਜਾਂ ਦੇ ਬਰਾਬਰ ਬਣਦੇ ਹੱਕ ਦਿਵਾਉਣ ਲਈ ਯਤਨ ਕੀਤੇ ਗਏ। ਇਸੇ ਨੋਟੀਫਿਕੇਸ਼ਨ ਮੁਤਾਬਕ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਸਕੱਤਰ (ਉਚੇਰੀ ਸਿੱਖਿਆ ਵਿਭਾਗ) ਪੂਰਵਾ ਗਰਗ ਨਾਲ ਵੀ ਮੀਟਿੰਗ ਹੋਈ ਜਿਸ ਵਿੱਚ ਮੰਗਾਂ ਮੰਨਵਾਉਣ ਬਾਰੇ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੂਟਾ ਬਾਰੇ ਫੈਲਾਏ ਜਾ ਰਹੇ ‘ਦੁਰਪ੍ਰਚਾਰ’ ਤੋਂ ਅਧਿਆਪਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਪੂਟਾ ਅਧਿਆਪਕ ਹਿਤਾਂ ਦੇ ਲਈ ਆਪਣੇ ਕੰਮ ਲਗਾਤਾਰ ਕਰ ਰਹੀ ਹੈ।

ਉਪ-ਕੁਲਪਤੀ ਵੱਲੋਂ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਦੀ ਨਿੰਦਾ

ਪੂਟਾ ਵੱਲੋਂ ਬਣਾਈ ਕੋਆਰਡੀਨੇਸ਼ਨ ਕਮੇਟੀ ਨੂੰ ਵਾਈਸ ਚਾਂਸਲਰ ਵੱਲੋਂ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਦੀ ਵੀ ਨਿੰਦਾ ਕੀਤੀ ਗਈ ਅਤੇ ਪੀਯੂ ਮੈਨੇਜਮੈਂਟ ਵੱਲੋਂ ਕੁਝ ਚੋਣਵੇਂ ਅਧਿਆਪਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਵਿਦੇਸ਼ੀ ਕਾਨਫ਼ਰੰਸਾਂ ਵਿੱਚ ਭਾਗ ਲੈਣ ਤੋਂ ਰੋਕਣ ਲਈ ਕਥਿਤ ਤੌਰ ’ਤੇ ਅੜਿੱਕੇ ਡਾਹੁਣ ਦੀ ਵੀ ਨਿੰਦਾ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All