DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Rajbir Ghuman Case: ਸੀਬੀਆਈ ਵੱਲੋਂ ਰਾਜਬੀਰ ਘੁੰਮਣ ਦੀ ਕਰੀਬੀ ਤਿੱਕੜੀ ਤਲਬ

ਨਿਤਿਨ ਗੋਹਲ, ਜਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਐਤਵਾਰ ਨੂੰ ਹੋਣਗੇ ਪੇਸ਼

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ।
Advertisement

ਸੀਬੀਆਈ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਤੋਂ ਪੁੱਛਗਿੱਛ ਕਰਨ ਮਗਰੋਂ ਹੁਣ ਉਨ੍ਹਾਂ ਦੀ ਨੇੜਲੀ ਤਿੱਕੜੀ ਨੂੰ ਤਲਬ ਕੀਤਾ ਹੈ। ਭਲਕੇ ਐਤਵਾਰ ਨੂੰ ਨਿਤਿਨ ਗੋਹਲ, ਜਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਨੂੰ ਸੀਬੀਆਈ ਨੇ ਬੁਲਾਇਆ ਹੈ। ਪਤਾ ਲੱਗਾ ਹੈ ਕਿ ਇਹ ਤਿੰਨੋਂ ਜਣੇ ਐਤਵਾਰ ਨੂੰ ਸੀਬੀਆਈ ਅੱਗੇ ਪੇਸ਼ ਹੋਣਗੇ।

ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਇਹਨਾਂ ਨੂੰ ਤਿੰਨ ਵਾਰ ਸੀਬੀਆਈ ਸੰਮਨ ਕਰ ਚੁੱਕੀ ਹੈ, ਪਰ ਉਹ ਪੇਸ਼ ਨਹੀਂ ਹੋਏ ਸਨ। ਭਲਕੇ ਉਹ ਪਹਿਲੀ ਵਾਰ ਸੀਬੀਆਈ ਅੱਗੇ ਪੇਸ਼ ਹੋਣਗੇ। ਵੈਸੇ, ਸੀਬੀਆਈ ਇੱਕ ਵਾਰ ਬੀਰ ਦਵਿੰਦਰ ਸਿੰਘ ਦੇ ਪਿਤਾ ਤੋਂ ਪੁੱਛਗਿੱਛ ਕਰ ਚੁੱਕੀ ਹੈ। ਗੋਹਲ ਬ੍ਰਦਰਜ਼ ਪਹਿਲੀ ਵਾਰ ਜਾਂਚ ਵਿੱਚ ਸ਼ਾਮਲ ਹੋ ਰਹੇ ਹਨ।

Advertisement

ਦੱਸਣਯੋਗ ਹੈ ਕਿ ਬੀਰ ਦਵਿੰਦਰ ਸਿੰਘ ਇਸ ਵੇਲੇ ‘ਆਪ’ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਹਨ ਅਤੇ ਉਹ ਪਾਰਟੀ ਤਰਫ਼ੋਂ ਜ਼ਿਲ੍ਹਾ ਪਰਿਸ਼ਦ ਦੀ ਚੋਣ ਵੀ ਲੜ ਚੁੱਕੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ 5 ਅਕਤੂਬਰ ਨੂੰ ਰਾਜਬੀਰ ਸਿੰਘ ਘੁੰਮਣ ਤੋਂ ਇਲਾਵਾ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ, ਆਰ.ਐੱਸ. ਨਾਗਰਾ ਅਤੇ ਅਣਪਛਾਤੇ ਸਰਕਾਰੀ/ਪ੍ਰਾਈਵੇਟ ਅਧਿਕਾਰੀਆਂ ’ਤੇ ਕੇਸ ਦਰਜ ਕੀਤਾ ਗਿਆ ਹੈ।

Advertisement

ਹਾਈ ਕੋਰਟ ਤਰਫ਼ੋਂ ਸੀਬੀਆਈ ਨੂੰ ਜਾਂਚ ਮੁਕੰਮਲ ਕਰਨ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਐੱਫ.ਆਈ.ਆਰ. ’ਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ, ਨੀਤੀਗਤ ਫ਼ੈਸਲਿਆਂ ’ਚ ਦਖ਼ਲ, ਟੈਂਡਰਾਂ ਤੇ ਅਸਲਾ ਲਾਇਸੈਂਸਾਂ ਆਦਿ ’ਚ ਕਥਿਤ ਭ੍ਰਿਸ਼ਟਾਚਾਰ ਹੋਣ ਦੇ ਦੋਸ਼ ਲੱਗੇ ਹਨ।

Advertisement
×